25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 1 ਨੂੰ

ਅਜੀਤ ਡੈਸਕ 21-01-2026
ਗੜ੍ਹਸ਼ੰਕਰ, 20 ਜਨਵਰੀ (ਧਾਲੀਵਾਲ)-ਮਾਤਾ ਸੁਰਿੰਦਰ ਕੌਰ ਅਤੇ ਪਿਤਾ ਅਵਤਾਰ ਸਿੰਘ ਦੀ ਨਿੱਘੀ ਯਾਦ 'ਚ ਮਹਿੰਦਰ ਪਾਲ ਸਿੰਘ, ਅਮਰਜੀਤ ਕਲਾਥ ਹਾਊਸ ਵਾਲੇ, ਜਗਜੀਤ ਸਿੰਘ ਯੂ.ਕੇ., ਜਸਕੀਰਤ ਸਿੰਘ ਯੂ.ਕੇ., ਅਰਸ਼ਦੀਪ ਸਿੰਘ ਯੂ.ਕੇ., ਪਿ੍ੰਸ ਯੂ.ਕੇ., ਤਰਨਪਾਲ ਸਿੰਘ ਅਤੇ ਮਨੀਸ਼ ਸੈਣੀ ਵਲੋਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 1 ਫਰਵਰੀ ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਗੁਰਦੁਆਰਾ ਭਾਈ ਤਿਲਕੂ ਜੀ ਗੜ੍ਹਸ਼ੰਕਰ ਵਿਖੇ ਲਗਾਇਆ ਜਾ ਰਿਹਾ ਹੈ | ਮਹਿੰਦਰ ਪਾਲ ਸਿੰਘ ਨੇ ਦੱਸਿਆ ਕਿ ਅਕਾਲ ਅੱਖਾਂ ਦਾ ਹਸਪਤਾਲ ਜਲੰਧਰ ਦੇ ਮਾਹਿਰ ਡਾਕਟਰ ਬਲਵੀਰ ਸਿੰਘ ਭੌਰਾ ਅਤੇ ਉਨ੍ਹਾਂ ਦੀ ਟੀਮ ਵਲੋਂ ਮਰੀਜਾਂ ਦੀ ਜਾਂਚ ਕੀਤੀ ਜਾਵੇਗੀ | ਕੈਂਪ ਦਾ ਉਦਘਾਟਨ ਸੰਤ ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸ੍ਰੀ ਅਨੰਦਪੁਰ ਸਾਹਿਬ ਵਾਲੇ ਕਰਨਗੇ |
ਪਿਛਲੀ ਖ਼ਬਰ 'ਪੋਸ਼ਣ ਵੀ, ਪੜ੍ਹਾਈ ਵੀ' ਮੁਹਿੰਮ ਤਹਿਤ ਆਂਗਨਵਾੜੀ ਵਰਕਰਾਂ ਦੀ ਟ੍ਰੇਨਿੰਗ ਅਗਲੀ ਖ਼ਬਰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।