ਟਾਂਡਾ ਉੜਮੁੜ, 20 ਜਨਵਰੀ (ਭਗਵਾਨ ਸਿੰਘ ਸੈਣੀ, ਦੀਪਕ ਬਹਿਲ)-ਮਿਆਣੀ ਵਿਖੇ ਬੀਤੇ ਦਿਨੀਂ ਹੋਏ ਕਤਲ ਬਲਵਿੰਦਰ ਸਿੰਘ ਸਤਿਕਰਤਾਰ ਦਾ ਅੱਜ ਸੈਂਕੜੇ ਨਮ ਅੱਖਾਂ ਦੀ ਹਾਜ਼ਰੀ 'ਚ ਸੰਸਕਾਰ ਕੀਤਾ ਗਿਆ | ਪਿਤਾ ਕਰਤਾਰ ਸਿੰਘ ਅਤੇ ਭਰਾ ਪਿ੍ੰਸੀਪਲ ਸਤਵਿੰਦਰ ਸਿੰਘ ਦੀ ਹਾਜ਼ਰੀ 'ਚ ਬਲਵਿੰਦਰ ਸਿੰਘ ਦੇ ਬੇਟੇ ਹਰਜੋਤ ਸਿੰਘ ਨੇ ਉਸ ਦੀ ਚਿਖਾ ਨੂੰ ਅਗਨ ਭੇਟ ਕੀਤਾ | ਸਸਕਾਰ ਮੌਕੇ ਪੰਜਾਬ ਸਰਕਾਰ ਕੈਬਨਿਟ ਮੰਤਰੀ ਲਾਲ ਜੀਤ ਸਿੰਘ ਭੁੱਲਰ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਕਰਮਵੀਰ ਸਿੰਘ ਘੁੰਮਣ, ਰਾਜਿੰਦਰ ਸਿੰਘ ਮਾਰਸ਼ਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਚੌਧਰੀ ਬਲਬੀਰ ਸਿੰਘ ਮਿਆਣੀ ਸਾਬਕਾ ਮੰਤਰੀ, ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਅਰਵਿੰਦਰ ਸਿੰਘ ਰਸੂਲਪੁਰ ਨੇ ਹਮਦਰਦੀ ਪ੍ਰਗਟ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਇਸ ਦੁੱਖ ਦੀ ਘੜੀ ਵਿਚ ਪੂਰੀ ਤਰ੍ਹਾਂ ਨਾਲ ਸ਼ਰੀਕ ਹਨ | ਘਟਨਾ ਵਿਚ ਸ਼ਾਮਿਲ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਉਹ ਪਰਿਵਾਰ ਦੀ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਹਨ | ਉਨ੍ਹਾਂ ਕਿਹਾ ਕਿ ਦਿਨ ਦਿਹਾੜੇ ਹੋਈ ਇਸ ਬੇਹੱਦ ਮੰਦਭਾਗੀ ਘਟਨਾ ਨੇ ਪਰਿਵਾਰ ਦੇ ਨਾਲ ਪੂਰੇ ਇਲਾਕੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ | ਬਲਵਿੰਦਰ ਸਿੰਘ (ਸਤਕਰਤਾਰ) ਜਿਨ੍ਹਾਂ ਦਾ 15 ਜਨਵਰੀ 2026 ਦਿਨ ਮੰਗਲਵਾਰ ਨੂੰ ਕੁੱਝ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵਲੋਂ ਪਿੰਡ ਮਿਆਣੀ ਵਿਖੇ ਦਿਨ ਦਿਹਾੜੇ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਸੀ | ਉਨ੍ਹਾਂ ਦਾ ਅੱਜ ਪਿੰਡ ਵੱਡੀ ਮਿਆਣੀ ਦੇ ਸ਼ਮਸ਼ਾਨਘਾਟ 'ਚ ਉਨ੍ਹਾਂ ਦੇ ਪਰਿਵਾਰ ਵਲੋਂ ਧਾਰਮਿਕ ਰਸਮਾਂ ਨਾਲ ਸੰਸਕਾਰ ਕਰ ਦਿੱਤਾ ਗਿਆ | ਉਨ੍ਹਾਂ ਦੇ ਅੰਤਿਮ ਸੰਸਕਾਰ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੋਂ ਇਲਾਵਾ ਪਿੰਡ ਵਾਸੀਆਂ, ਇਲਾਕਾ ਨਿਵਾਸੀਆਂ, ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸ਼ਖ਼ਸੀਅਤਾਂ ਵੱਲੋਂ ਸੇਜ਼ਲ ਅੱਖਾਂ ਨਾਲ ਸਰਦਾਰ ਬਲਵਿੰਦਰ ਸਿੰਘ ਨੂੰ ਅੰਤਿਮ ਵਿਦਾਈ ਦਿੱਤੀ ਗਈ | ਇਸ ਮੌਕੇ ਸੁਖਵਿੰਦਰ ਸਿੰਘ ਅਰੋੜਾ,ਜਸਵੰਤ ਸਿੰਘ ਬਿੱਟੂ ਚੇਅਰਮੈਨ, ਕੇਸ਼ਵ ਸੈਣੀ, ਹਰਮੀਤ ਅÏਲਖ ਪਰਵਿੰਦਰ ਸਿੰਘ ਲਾਡੀ, ਸੰਨੀ ਮਿਆਣੀ,ਵਰਿੰਦਰ ਭੂਲਪੂਰ,ਨਿਸ਼ਾਨ ਦੁਬਰਜੀ, ਜਸਕਰਨ ਭੂਸਾ ਸਰਪੰਚ, ਸੁਰਜੀਤ ਸਿੰਘ ਖ਼ਾਲਸਾ ਭੂਲਪੁਰ, ਲਖਵਿੰਦਰ ਸੇਠੀ, ਹਰਬੰਸ ਮਿਆਣੀ, ਬਲਜੀਤ ਮਿਆਣੀ, ਨਿਸ਼ਾਨ ਸਿੰਘ ਗਿਲਜੀਆਂ, ਗੋਪੀ ਤਲਾ, ਹਰਪ੍ਰੀਤ ਸਿੰਘ ਹੈੱਡ ਗ੍ਰੰਥੀ, ਹੈੱਡ ਗ੍ਰੰਥੀ ਜਪਦੀਪ ਸਿੰਘ, ਸਰਪੰਚ ਗੁਰਪ੍ਰੀਤ ਸਿੰਘ ਮਿਆਣੀ, ਸਤਨਾਮ ਸਿੰਘ ਪ੍ਰਧਾਨ, ਬਲਦੇਵ ਸਿੰਘ ਪ੍ਰਧਾਨ, ਪ੍ਰੀਤਮ ਸਿੰਘ ਪ੍ਰਧਾਨ, ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ, ਐੱਸ. ਐੱਚ. ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਆਦਿ ਹਾਜ਼ਰ ਸਨ |