ਦਸੂਹਾ, 20 ਜਨਵਰੀ (ਭੁੱਲਰ)-ਅੱਜ ਦਸੂਹਾ ਵਿਖੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵਾਰਡ ਦੇ ਇੰਚਾਰਜ ਕਮਲਦੀਪ ਸਿੰਘ ਵਿਰਦੀ ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਰੈਲੀ ਕੱਢੀ ਗਈ | ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਰਾਜ ਮਾਰਗ ਜਲੰਧਰ ਪਠਾਨਕੋਟ, ਕਸਬਾ ਰੋਡ, ਹਾਜੀਪੁਰ ਰੋਡ, ਸਿਨੇਮਾ ਚੌਕ ਸਾਊਥ ਸਿਟੀ ਮੈਂ ਸਥਾਨਾਂ 'ਤੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਵਾਰਡ ਇੰਚਾਰਜ ਕਮਲਦੀਪ ਸਿੰਘ ਵਿਰਦੀ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ ਇੰਨ-ਬਿੰਨ ਲਾਗੂ ਕਰਨਗੇ ਅਤੇ ਨਸ਼ਿਆਂ ਨੂੰ ਖ਼ਤਮ ਕਰਕੇ ਇਸ ਸਾਹ ਲੈਣਗੇ | ਉਨ੍ਹਾਂ ਦੱਸਿਆ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ਦਸੂਹਾ ਸ਼ਹਿਰ ਅਤੇ ਵੱਖ-ਵੱਖ ਪਿੰਡਾਂ ਵਿਚ ਪ੍ਰੋਜੈਕਟ ਚਲਾਏ ਗਏ ਹਨ ਜੋ ਕਿ ਆਪਣੇ-ਆਪ ਵਿਚ ਇੱਕ ਮਿਸਾਲ ਹਨ | ਇਸ ਮੌਕੇ ਗੁਰਜੀਤ ਸਿੰਘ, ਸੁਖਵਿੰਦਰ ਸਿੰਘ, ਰਣਜੀਤ ਸਿੰਘ, ਸੁਰਜੀਤ ਸਿੰਘ, ਮੋਹਿਤ, ਸੁਪਿੰਦਰ ਸਿੰਘ, ਮੋਹਨ ਸਿੰਘ, ਗੁਰਪਾਲ ਸਿੰਘ, ਅਸ਼ਵਨੀ, ਗੁਰਿੰਦਰ ਕੁਮਾਰ, ਪਾਰਿਸ਼ ਚੌਧਰੀ, ਮਨਜੀਤ ਸਿੰਘ, ਲਵਪ੍ਰੀਤ ਸਿੰਘ, ਸ਼ਗਨਪ੍ਰੀਤ ਸਿੰਘ, ਸੁਖਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ |