25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਕੈਨੇਡਾ ਨਿਵਾਸੀ ਗਿੱਲ ਭਰਾਵਾਂ ਵਲੋਂ ਸਵ. ਮਹਿੰਦਰ ਸਿੰਘ ਗਿੱਲ ਯਾਦਗਾਰੀ 21ਵਾਂ ਮੁਫ਼ਤ ਮੈਡੀਕਲ ਕੈਂਪ 8 ਮਾਰਚ ਨੂੰ ਲਗਾਉਣ ਦਾ ਫੈਸਲਾ

ਅਜੀਤ ਡੈਸਕ 21-01-2026
ਗੜ੍ਹਸ਼ੰਕਰ, 20 ਜਨਵਰੀ (ਧਾਲੀਵਾਲ) -ਅਕਾਲਗੜ੍ਹ ਵਾਸੀ ਗਿੱਲ ਭਰਾਵਾਂ ਹਰਗੁਰਚੇਤ ਸਿੰਘ ਗਿੱਲ ਅਤੇ ਬਲਦੀਪ ਸਿੰਘ ਗਿੱਲ ਕੈਨੇਡਾ ਵਲੋਂ ਆਪਣੇ ਪਿਤਾ ਸਵਰਗੀ ਮਹਿੰਦਰ ਸਿੰਘ ਗਿੱਲ ਦੀ ਯਾਦ 'ਚ ਪੰਥ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ 21ਵਾਂ ਮੁਫ਼ਤ ਮੈਡੀਕਲ ਕੈਂਪ 8 ਮਾਰਚ ਦਿਨ ਐਤਵਾਰ ਨੂੰ ਲਗਾਉਣ ਦਾ ਫੈਸਲਾ ਲਿਆ ਗਿਆ ਹੈ | ਬਲਦੀਪ ਸਿੰਘ ਗਿੱਲ ਕੈਨੇਡਾ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਦੇ ਸਹਿਯੋਗ ਨਾਲ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਅਕਾਲਗੜ੍ਹ ਵਿਖੇ ਲਗਾਏ ਜਾਣ ਵਾਲੇ ਇਸ ਕੈਂਪ ਵਿਚ ਅ ੱਖਾਂ ਦੀਆਂ ਬਿਮਾਰੀਆਂ ਦੇ ਆਪ੍ਰੇਸ਼ਨ, ਲੈਂਜ਼, ਐਨਕਾਂ ਆਦਿ ਦਾ ਸਾਰਾ ਇਲਾਜ ਮੁਫ਼ਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਕੈਂਪ ਵਿਚ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਵੱਖ-ਵੱਖ ਰੋਗਾਂ ਅਤੇ ਔਰਤ ਰੋਗਾਂ ਦੀ ਜਾਂਚ ਕੀਤੀ ਜਾਵੇਗੀ ਤੇ ਕੈਂਪ ਦੌਰਾਨ ਐਕਸ-ਰੇ, ਈ.ਸੀ.ਜੀ., ਲੈਬ ਟੈਸਟ ਆਦਿ ਸੇਵਾਵਾਂ ਵੀ ਉਪਲਬਧ ਹੋਣਗੀਆਂ | ਇਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮੁਫ਼ਤ ਦਵਾਈਆਂ ਤੋਂ ਇਲਾਵਾ ਹੋਰ ਬਿਮਾਰੀਆਂ ਦੇ ਲੋੜਵੰਦ ਮਰੀਜ਼ਾਂ ਦੀ ਇਲਾਜ ਲਈ ਸਹਾਇਤਾ ਕੀਤੀ ਜਾਵੇਗੀ | ਕੈਂਪ ਵਿਚ ਆਉਣ ਵਾਲੇ ਮਰੀਜ਼ਾਂ ਲਈ ਅਜੀਤ ਮਾਰਕੀਟ ਸ੍ਰੀ ਅਨੰਦਪੁਰ ਸਾਹਿਬ ਚੌਕ ਗੜ੍ਹਸ਼ੰਕਰ ਅਤੇ ਅੱਡਾ ਗੋਲੀਆਂ ਤੋਂ ਵਾਹਨਾਂ ਦਾ ਪ੍ਰਬੰਧ ਕੀਤਾ ਜਾਵੇਗਾ |
ਪਿਛਲੀ ਖ਼ਬਰ ਅਗਲੀ ਖ਼ਬਰ ਦਸੂਹਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਰੈਲੀ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।