ਮੁਕੇਰੀਆਂ, 21 ਜਨਵਰੀ (ਰਾਮਗੜ੍ਹੀਆ)-ਮੁਕੇਰੀਆਂ ਹਲਕੇ ਦੇ ਪੈਂਦੇ ਪਿੰਡ ਸਥਵਾਂ ਪੰਚਾਇਤ ਦੇ ਸਰਪੰਚ ਮੀਨਾਕਸ਼ੀ ਠਾਕੁਰ, ਨੀਲਮ ਕੁਮਾਰੀ ਪੰਚ, ਪੂਨਮ ਪੰਚ, ਵਰਿੰਦਰ ਸਿੰਘ ਪੰਚ, ਸ਼ਮਸ਼ੇਰ ਸਿੰਘ ਪੰਚ, ਸ਼ਮਸ਼ੇਰ ਸਿੰਘ ਪੰਚ, ਸੰਜੀਵ ਕੁਮਾਰ ਪੰਚ, ਚੰਚਲ ਦੇਵੀ, ਅਨਿਲ ਕੁਮਾਰ, ਅੰਜਨਾ ਕੁਮਾਰੀ, ਸੁਨੀਲ ਕੁਮਾਰ ਸਮੂਹ ਸਾਥੀਆਂ ਸਮੇਤ ਪ੍ਰੋ. ਜੀ. ਐਸ. ਮੁਲਤਾਨੀ ਹਲਕਾ ਇੰਚਾਰਜ ਦੀ ਅਗਵਾਈ 'ਚ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਮੌਕੇ ਪ੍ਰੋ. ਜੀ. ਐਸ. ਮੁਲਤਾਨੀ ਨੇ ਸ਼ਾਮਿਲ ਹੋਏ ਸਥਵਾਂ ਪੰਚਾਇਤ ਦੇ ਸਰਪੰਚ, ਪੰਚਾਂ ਦਾ ਨਿੱਘਾ ਸਵਾਗਤ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ 'ਚ ਹੋਈਆਂ ਬਲਾਕ ਸੰਮਤੀ ਚੋਣਾਂ 'ਚ ਲੋਕਾਂ ਵਲੋਂ ਦਿੱਤੇ ਫਤਵੇ ਕਾਰਨ ਲੋਕ ਹੁਣ ਆਮ ਆਦਮੀ ਪਾਰਟੀ ਨਾਲ ਜੋੜ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਜਿਸ ਕਾਰਨ ਲੋਕ ਆਮ ਆਦਮੀ ਪਾਰਟੀ ਤੋਂ ਬਹੁਤ ਖੁਸ਼ ਹਨ | ਇਸ ਮੌਕੇ ਪੰਚਾਇਤ ਮੈਂਬਰਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਅੰ ਤੋਂ ਖੁਸ਼ ਹੋ ਕੇ ਇਸ ਪਾਰਟੀ ਨਾਲ ਜੁੜੇ ਹਨ | ਉਨ੍ਹਾਂ ਕਿਹਾ ਕਿ ਹਰ ਵਰਕਰ ਨੂੰ ਆਮ ਆਦਮੀ ਪਾਰਟੀ ਬਣਦਾ ਮਾਣ ਸਤਿਕਾਰ ਦੇਵੇਗੀ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਹਰਜੀਤ ਸਿੰਘ ਸਹੋਤਾ, ਸੁਰਿੰਦਰ ਠਾਕੁਰ ਪ੍ਰਧਾਨ ਜਨਰਲ ਕੈਟਾਗਰੀ, ਰਾਕੇਸ਼ ਕੁਮਾਰ ਬਲਾਕ ਸੰਮਤੀ ਮੈਂਬਰ, ਰਵਿੰਦਰ ਸਿੰਘ ਬਲਾਕ ਸੰਮਤੀ ਮੈਂਬਰ, ਵਰਿੰਦਰ ਰਾਣਾ ਬਲਾਕ ਸੰਮਤੀ ਮੈਂਬਰ, ਸੁਭਾਸ਼ ਸਿੰਘ ਪ੍ਰਧਾਨ ਬੀ.ਸੀ.ਵਿੰਗ, ਵਿੱਕੀ ਸ਼ਰਮਾ ਬਲਾਕ ਪ੍ਰਧਾਨ, ਅਮਿਤ ਕੁਮਾਰ ਬਲਾਕ ਪ੍ਰਧਾਨ, ਰਵਿੰਦਰ ਕੁਮਾਰ, ਸੰਜੀਵ ਠਾਕੁਰ ਸਰਪੰਚ ਰੋਲੀ, ਮਹਿੰਦਰ ਸਿੰਘ, ਅਮਿਤ ਚੱਕਮੀਰਪੁਰ, ਰਜਿੰਦਰ ਕੁਮਾਰ ਵੱਡੀ ਗਿਣਤੀ 'ਚ 'ਆਪ' ਆਗੂ ਹਾਜਰ ਸਨ |