16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਐਸ.ਪੀ.ਐਨ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ 'ਚ ਅੰਤਰ-ਸਕੂਲੀ ਮੁਕਾਬਲਾ 'ਹੁਨਰ–2026' ਕਰਵਾਇਆ

ਅਜੀਤ ਡੈਸਕ 22-01-2026
ਮੁਕੇਰੀਆਂ, 21 ਜਨਵਰੀ (ਰਾਮਗੜ੍ਹੀਆ)- ਐਸ.ਪੀ.ਐਨ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਵਲੋਂ ਐਸ.ਪੀ.ਐਨ. ਕਾਲਜ ਮੁਕੇਰੀਆਂ ਦੇ ਕੈਂਪਸ 'ਚ ਅੰਤਰ-ਸਕੂਲੀ ਮੁਕਾਬਲਾ 'ਹੁਨਰ–2025-26' ਬੜੇ ਉਤਸ਼ਾਹ ਅਤੇ ਜੋਸ਼ ਨਾਲ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਇਲਾਕੇ ਦੇ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਆਪਣੀ ਰਚਨਾਤਮਿਕ, ਬੌਧਿਕ ਅਤੇ ਕਲਾਤਮਕ ਯੋਗਤਾਵਾਂ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ | ਇਸ ਬਾਰੇ 'ਹੁਨਰ ਮੁਕਾਬਲੇ' ਦੇ ਆਯੋਜਕ ਅਤੇ ਐਸ.ਪੀ.ਐਨ ਕਾਲਜੀਏਟ ਸਕੂਲ ਦੇ ਇੰਚਾਰਜ ਮੈਡਮ ਮਨਦੀਪ ਕੌਰ ਨੇ ਦੱਸਿਆ ਕਿ ਇਹ ਸਮੁੱਚਾ ਪ੍ਰੋਗਰਾਮ ਕਾਲਜ ਪ੍ਰਬੰਧਕ ਕਮੇਟੀ ਅਤੇ ਕਾਲਜ ਦੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਰਵਾਇਆ ਗਿਆ ਜਿਸ ਦਾ ਮੂਲ ਪ੍ਰਯੋਜਨ ਸਮੁੱਚੇ ਇਲਾਕੇ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਇੱਕ ਸਾਂਝਾ ਮੰਚ ਪ੍ਰਦਾਨ ਕਰਦੇ ਹੋਏ ਉਨ੍ਹਾਂ ਦੇ ਹੁਨਰ ਨੂੰ ਨਿਖਾਰਨਾ ਹੈ | ਇਸ ਪ੍ਰੋਗਰਾਮ ਦੌਰਾਨ ਕੁੱਲ 10 ਵੱਖ-ਵੱਖ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ ਵਰਕਿੰਗ ਮਾਡਲ, ਪੋਸਟਰ ਡਿਸਪਲੇ, ਕਲਾਜ ਮੇਕਿੰਗ, ਸੋਲੋ ਲੋਕ ਗੀਤ, ਸੋਲੋ ਡਾਂਸ, ਬੈੱਸਟ ਆਊਟ ਆਫ਼ ਵੇਸਟ, ਕੁਇਜ਼, ਡਿਬੇਟ, ਫਲੇਮ ਲੈਸ ਕੁਕਿੰਗ ਅਤੇ ਮਹਿੰਦੀ ਲਗਾਉਣਾ ਆਦਿ ਮੁਕਾਬਲੇ ਕਰਵਾਏ ਗਏ | ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਸੰਜੀਵ ਅਨੰਦ ਅਤੇ ਆਡੀਟਰ ਡਾ. ਰਾਜੇਸ਼ ਲਖਨਪਾਲ ਨੇ ਇਸ ਪ੍ਰੋਗਰਾਮ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਵਿਦਿਆਰਥੀਆਂ ਨਾਲ ਆਪਣੇ ਸੰਬੋਧਨ ਵਿਚ ਐਸ.ਪੀ. ਐਨ ਕਾਲਜ ਦੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਕਿਹਾ ਕਿ ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ ਸਕੂਲ ਪੱਧਰ 'ਤੇ ਹੀ ਵਿਦਿਆਰਥੀਆਂ ਨੂੰ ਅਗਾਂਹ ਭਵਿੱਖ ਲਈ ਤਿਆਰ ਕਰਨਾ ਬਹੁਤ ਜ਼ਰੂਰੀ ਹੈ | ਅਜਿਹੇ ਪ੍ਰੋਗਰਾਮ ਬੱਚਿਆਂ ਦੀ ਸਰਬਪੱਖੀ ਸ਼ਖ਼ਸੀਅਤ ਨੂੰ ਉਸਾਰਨ ਵਿਚ ਬਹੁਤ ਸਹਾਇਕ ਹੁੰਦੇ ਹਨ ਅਤੇ ਐੱਸ.ਪੀ.ਐਨ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਅਜਿਹੇ ਮੌਕਿਆਂ ਨੂੰ ਸਿਰਜਣ ਵਿਚ ਹਮੇਸ਼ਾ ਯਤਨਸ਼ੀਲ ਰਹਿੰਦਾ ਹੈ | ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ ਮੁਕਾਬਲਿਆਂ ਵਿਚ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲੇ ਤੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੇ ਨਾਲ ਹੀ ਵੱਖ ਵੱਖ ਸਕੂਲਾਂ ਤੋਂ ਆਏ ਪਤਵੰਤਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਰਵ ਪਿਤਰੀ ਮੁਕਤੀ ਅਤੇ ਮਾਨਵ ਕਲਿਆਣ ਸੰਸਥਾ ਦੇ ਸੰਸਥਾਪਕ ਸ੍ਰੀ ਬਲਦੇਵ ਕੁਮਾਰ (ਕੁਮਾਰ ਪੇਂਟਰ) ਵੱਲੋਂ ਸਮਾਜ ਸੇਵਾ ਦੀ ਮਿਸਾਲ ਕਾਇਮ ਕਰਦੇ ਹੋਏ ਕਾਲਜ ਦੇ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਲਈ 57,000 ਹਜ਼ਾਰ ਦੀ ਰਾਸ਼ੀ ਭੇਟ ਕੀਤੀ ਗਈ | ਇਸ ਸਮੁੱਚੇ ਹੁਨਰ ਮੁਕਾਬਲੇ ਦੀ ਓਵਰਆਲ ਜੂਨੀਅਰ ਟਰਾਫ਼ੀ ਵਿਚ ਐੱਸ.ਵੀ.ਜੇ.ਸੀ. ਡੀ. ਏ. ਵੀ ਪਬਲਿਕ ਸਕੂਲ ਦਸੂਹਾ, ਦੂਨ ਪਬਲਿਕ ਸਕੂਲ ਅਤੇ ਸਪਰਿੰਗਡੇਲ ਪਬਲਿਕ ਸਕੂਲ ਨੇ ਲੜੀਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਓਵਰਆਲ ਸੀਨੀਅਰ ਟਰਾਫ਼ੀ ਵਿਚੋਂ ਐੱਸ.ਪੀ.ਐਨ ਕਾਲਜੀਏਟ ਸਕੂਲ, ਜੇ.ਬੀ.ਕੇ.ਐੱਸ.ਸੀ.ਐਮ. ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਤੇ ਸਪਰਿੰਗਡੇਲ ਪਬਲਿਕ ਸਕੂਲ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਹਾਸਲ ਕੀਤਾ | ਪ੍ਰੋਗਰਾਮ ਦੇ ਅੰਤ ਵਿਚ ਮੰਚ ਸੰਚਾਲਕ ਡਾ. ਜੋਤੀ ਸ਼ਰਮਾ ਅਤੇ ਪ੍ਰੋ.ਆਰਤੀ ਨੇ ਕਾਲਜ ਪ੍ਰਬੰਧਕ ਕਮੇਟੀ ਅਤੇ ਕਾਲਜ ਦੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਦਾ ਇਸ ਪ੍ਰੋਗਰਾਮ ਨੂੰ ਕਰਵਾਉਣ ਲਈ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ | ਇਸ ਦੇ ਨਾਲ ਹੀ ਉਨ੍ਹਾਂ ਵੱਖ-ਵੱਖ ਭਾਗੀਦਾਰ ਸਕੂਲਾਂ ਦੇ ਪਿ੍ੰਸੀਪਲ ਸਹਿਬਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆ ਦਾ ਦਿੱਤੇ ਬਹੁਮੁੱਲੇ ਸਹਿਯੋਗ ਲਈ ਵਿਸ਼ੇਸ਼ ਧੰਨਵਾਦ ਕੀਤਾ |
ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' : ਪੁਲਿਸ ਨੇ ਹੁਸ਼ਿਆਰਪੁਰ 'ਚ ਨਸ਼ਾ ਤਸਕਰਾਂ ਦੀਆਂ ਅਣ-ਅਧਿਕਾਰਤ ਉਸਾਰੀਆਂ ਢਾਹੀਆਂ ਅਗਲੀ ਖ਼ਬਰ ਹਾਈ ਕੋਰਟ ਦੇ ਹੁਕਮਾਂ ਨੂੰ ਛਿੱਕੇ ਟੰਗ ਕੇ ਰੋਡਵੇਜ਼ ਵਰਕਸ਼ਾਪ ਹੁਸ਼ਿਆਰਪੁਰ 'ਚੋਂ ਵੱਢੇ ਦਰੱਖਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।