08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਨਾਰਥ ਜ਼ੋਨ ਅੰਤਰ ਯੂਨੀਵਰਸਿਟੀ ਬਾਸਕਟਬਾਲ ਚੈਂਪੀਅਨਸ਼ਿਪ ਸਮਾਪਤ

ਚੈਂਪੀਅਨਸ਼ਿਪ ਸਮਾਪਤੀ ਮੌਕੇ ਜੇਤੂ ਟੀਮਾਂ ਨਾਲ ਮੁੱਖ ਮਹਿਮਾਨ ਤੇ ਪ੍ਰਬੰਧਕ | ਤਸਵੀਰ:-ਮੁਨੀਸ਼ <br/> 22-01-2026
ਜਲੰਧਰ, 21 ਜਨਵਰੀ (ਡਾ.ਜਤਿੰਦਰ ਸਾਬੀ)- ਦਾ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਸੰਵਿਧਾਨਕ ਕਾਲਜ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਵਿਖੇ ਕਰਵਾਈ ਗਈ ਨਾਰਥ ਜ਼ੋਨ ਅੰਤਰ ਯੂਨੀਵਰਸਿਟੀ ਬਾਸਕਟਬਾਲ ਚੈਂਪੀਅਨਸ਼ਿਪ ਸਮਾਪਤ ਹੋ ਗਈ | ਏ.ਆਈ.ਯੂ. ਵੱਲੋਂ ਨਿਯੁਕਤ ਅਬਜ਼ਰਵਰ ਡਾ. ਯਸ਼ਵੰਤ ਗਹਿਲੋਤ ਦੀ ਨਿਗਰਾਨੀ ਹੇਠ ਇਹ ਟੂਰਨਾਮੈਂਟ ਬਹੁਤ ਨਿਰਪੱਖ ਤੇ ਸੁਚਾਰੂ ਢੰਗ ਨਾਲ ਚੱਲਿਆ | ਅੰਤਿਮ ਦਿਨ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਚੰਡੀਗੜ੍ਹ ਯੂਨੀਵਰਸਿਟੀ ਮੋਹਾਲੀ ਤੇ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦਰਮਿਆਨ ਮੁਕਾਬਲੇ ਹੋਏ | ਓਵਰ ਆਲ ਚੈਂਪੀਅਨਸ਼ਿਪ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਹਿੱਸੇ ਆਈ | ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਨੇ ਦੂਜਾ, ਚੰਡੀਗੜ੍ਹ ਯੂਨੀਵਰਸਿਟੀ ਮੋਹਾਲੀ ਨੇ ਤੀਜਾ ਤੇ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਨੇ ਚੌਥਾ ਸਥਾਨ ਹਾਸਲ ਕੀਤਾ | ਪਿ੍ੰਸੀਪਲ ਡਾ. ਰਣਬੀਰ ਸਿੰਘ ਨੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਕਾਕੂ ਆਹਲੂਵਾਲੀਆ ਬਣੇ ਪੰਜਾਬ ਖਾਦੀ ਤੇ ਗ੍ਰਾਮ ਵਿਕਾਸ ਬੋਰਡ ਦੇ ਚੇਅਰਮੈਨ <br/> ਅਗਲੀ ਖ਼ਬਰ ਡਾ. ਰੋਹਨ ਬੌਰੀ ਨੇ ਅੱਖਾਂ ਦੀ ਪ੍ਰਤੱਖ ਸਰਜਰੀ ਕਰ ਕੇ ਇਨੋਸੈਂਟ-ਹਾਰਟਸ ਆਈ ਸੈਂਟਰ ਨੂੰ ਦਿਵਾਇਆ ਰਾਸ਼ਟਰੀ ਸਨਮਾਨ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।