15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਆਕਸਫੋਰਡ ਵਰਲਡ ਸਕੂਲ ਸਹੌੜਾ ਡਡਿਆਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 24-01-2026
ਨੰਗਲ ਬਿਹਾਲਾਂ, 23 ਜਨਵਰੀ (ਵਿਨੋਦ ਮਹਾਜਨ)- ਆਕਸਫੋਰਡ ਵਰਲਡ ਸਕੂਲ ਸਹੌੜਾ ਡਡਿਆਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਚੇਅਰਮੈਨ ਐਡਵੋਕੇਟ ਡਾਕਟਰ ਜੇ. ਐਸ. ਮਿਨਹਾਸ ਅਤੇ ਪਿ੍ੰਸੀਪਲ ਸਰੋਜ ਬਾਲਾ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸਰੋਜ ਬਾਲਾ, ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੇ ਮਿਲ ਕੇ ਵਿੱਦਿਆ ਦੀ ਦੇਵੀ ਮਾਤਾ ਸਰਸਵਤੀ ਦੀ ਪੂਜਾ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੇ ਇਤਿਹਾਸ ਤੋਂ ਜਾਣੰੂ ਕਰਵਾਉਂਦੇ ਹੋਏ ਦੱਸਿਆ ਕਿ ਇਸ ਦਿਨ ਬਸੰਤ ਰੁੱਤ ਦੀ ਸ਼ੁਰੂਆਤ ਹੁੰਦੀ ਹੈ ਅਤੇ ਪੀਲੇ ਸਰਸੋਂ ਦੇ ਫ਼ੁਲ ਪ੍ਰਕਿ੍ਤੀ ਵਿਚ ਚਾਰ ਚੰਨ ਲਗਾਉਂਦੇ ਹਨ | ਇਸ ਦਿਨ ਪੀਲੇ ਰੰਗ ਦੇ ਕੱਪੜੇ ਪਾਉਣ ਨੂੰ ਤਰਜੀਹ ਦਿੱਤੀ ਜਾਂਦੀ ਹੈ ਤੇ ਪੀਲੇ ਰੰਗ ਦਾ ਪ੍ਰਸ਼ਾਦ ਵੀ ਵੰਡਿਆ ਜਾਂਦਾ ਹੈ |
ਪਿਛਲੀ ਖ਼ਬਰ ਅਦਾਰ ਪੂਨਾਵਾਲਾ ਖਰੀਦ ਸਕਦੇ ਹਨ ਆਰ. ਸੀ. ਬੀ. ਅਗਲੀ ਖ਼ਬਰ ਸਟਾਰ ਪਬਲਿਕ ਸਕੂਲ ਮੁਕੇਰੀਆਂ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।