14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਵਿਧਾਇਕ ਰਾਜਾ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸ਼ਹਿਰ ਵਾਸੀਆਂ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਟੀਮਾਂ ਦਾ ਗਠਨ

ਅਜੀਤ ਡੈਸਕ 24-01-2026
ਟਾਂਡਾ ਉੜਮੁੜ, 23 ਜਨਵਰੀ (ਦੀਪਕ ਬਹਿਲ, ਗੁਰਾਇਆ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਜਿੱਥੇ ਪਹਿਲਾਂ ਹੀ ਲੋਕਾਂ ਦੀ ਭਲਾਈ ਲਈ ਕਾਰਜ ਕੀਤੇ ਜਾ ਰਹੇ ਹਨ ਉਥੇ ਹੀ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸ਼ਹਿਰ ਵਾਸੀਆਂ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੇ ਪਾਰਟੀ ਦਫਤਰ ਵਿਖੇ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿਚ ਸ਼ੁਰੂ ਕੀਤੀ ਜਾ ਰਹੀ ਸਿਹਤ ਬੀਮਾ ਯੋਜਨਾ ਕਾਰਡ ਤਹਿਤ ਲੋਕਾਂ ਦਾ 10 ਲੱਖ ਰੁਪਏ ਦਾ ਬੀਮਾ ਕੀਤਾ ਜਾਵੇਗਾ ਅਤੇ ਇਹ ਸਾਰੇ ਹੀ ਪ੍ਰਾਈਵੇਟ ਹਸਪਤਾਲਾਂ ਵਿਚ ਲਾਗੂ ਹੋਵੇ | ਇਸ ਮੌਕੇ ਵਿਧਾਇਕ ਜਸਬੀਰ ਸਿੰਘ ਰਾਜਾ ਨੇ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਸ਼ਹਿਰ ਵਾਸੀਆਂ ਨੂੰ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਇਸ ਯੋਜਨਾ ਦੀ ਸ਼ੁਰੂਆਤ ਟਾਂਡਾ ਵਿਚ ਹੋ ਚੁੱਕੀ ਹੈ ਤੇ ਸ਼ਹਿਰ ਵਾਸੀ ਲੋੜੀਂਦੇ ਕਾਗਜਾਤ ਲੈ ਕੇ ਇਸ ਯੋਜਨਾ ਦਾ ਲਾਭ ਪ੍ਰਾਪਤ ਕਰ ਸਕਦੇ | ਉਨ੍ਹਾਂ ਕਿਹਾ ਕਿ ਇਸ ਯੋਜਨਾ ਦੀ ਜਾਣਕਾਰੀ ਹਰ ਪਿੰਡ ਅਤੇ ਸ਼ਹਿਰ ਤੱਕ ਪਹੁੰਚਾਈ ਜਾ ਰਹੀ ਹੈ ਤਾਂ ਜੋ ਕੋਈ ਵੀ ਯੋਗ ਪਰਿਵਾਰ ਇਸ ਦਾ ਲਾਭ ਲੈਣ ਤੋਂ ਵਾਂਝਾ ਨਾ ਰਹਿਣ | ਉਨ੍ਹਾਂ ਹੋਰ ਕਿਹਾ ਕਿ ਇਸ ਸਬੰਧੀ ਉਨ੍ਹਾਂ ਨੇ ਵੱਖ-ਵੱਖ ਪਿੰਡਾਂ ਵਿਚ ਟੀਮਾਂ ਭੇਜ ਕੇ ਕਾਰਡ ਬਣਾਉਣ ਦੀ ਡਿਊਟੀ ਲਗਾ ਦਿੱਤੀ ਗਈ ਹੈ | ਇਸ ਮੌਕੇ ਸੰਗਠਨ ਇੰਚਾਰਜ ਕੇਸਵ ਸਿੰਘ, ਜਿਲ੍ਹਾ ਪ੍ਰਧਾਨ ਮਨਵੀਰ ਸਿੰਘ ਝਾਵਰ, ਸਾਬਕਾ ਕੌਂਸਲਰ ਲਖਵਿੰਦਰ ਸਿੰਘ ਮੁਲਤਾਨੀ, ਅਨਿਲ ਗੋਰਾ, ਰਾਜਨ ਸੋਂਧੀ, ਸੁਮਨ ਖੋਸਲਾ ਹਾਜ਼ਰ ਸਨ |
ਪਿਛਲੀ ਖ਼ਬਰ ਸਪਰਿੰਗਡੇਲਜ਼ ਪਬਲਿਕ ਸਕੂਲ ਵਿਖੇ ਬਸੰਤ ਪੰਚਮੀ ਮੌਕੇ ਸਰਸਵਤੀ ਪੂਜਾ ਅਗਲੀ ਖ਼ਬਰ ਕਿਸਾਨ ਮਜ਼ਦੂਰ ਹਿਤਕਾਰੀ ਸਭਾ ਪੰਜਾਬ ਦੇ ਆਗੂਆਂ ਨੇ ਪ੍ਰੀਪੇਡ ਮੀਟਰ ਕਰਵਾਏ ਬਿਜਲੀ ਦਫ਼ਤਰ 'ਚ ਜਮ੍ਹਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।