14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ 'ਚ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਸ਼ੁਰੂ

ਅਜੀਤ ਡੈਸਕ 24-01-2026
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਸੂਬੇ ਦੇ ਨਾਗਰਿਕਾਂ ਨੂੰ ਵਿਸ਼ਵ ਪੱਧਰੀ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਅੱਜ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿੱਚ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਸ਼ੁਰੂ ਹੋ ਗਈ | ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਇਸ ਲੋਕ ਭਲਾਈ ਯੋਜਨਾ ਦੀ ਸ਼ੁਰੂਆਤ ਕੀਤੀ | ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਇਹ ਯੋਜਨਾ ਰਸਮੀ ਤੌਰ 'ਤੇ ਹਲਕੇ ਦੇ 23 ਥਾਵਾਂ 'ਤੇ ਲੋਕਾਂ ਤੱਕ ਪਹੁੰਚੀ ਹੈ, ਜਿਸ ਵਿੱਚ ਸ਼ਹਿਰ ਦੇ ਵਾਰਡ ਅਤੇ ਪਿੰਡ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿਹਤ ਸੰਭਾਲ ਖੇਤਰ ਵਿੱਚ ਇਤਿਹਾਸਕ ਬਦਲਾਅ ਲਿਆ ਰਹੀ ਹੈ | ਇਸ ਯੋਜਨਾ ਦੇ ਲਾਗੂ ਹੋਣ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਅਤੇ ਮੁਫ਼ਤ ਇਲਾਜ ਯਕੀਨੀ ਬਣਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਹੁਣ ਮਹਿੰਗੇ ਨਿੱਜੀ ਹਸਪਤਾਲ ਵੀ ਗ਼ਰੀਬਾਂ, ਕਿਸਾਨਾਂ, ਮਜ਼ਦੂਰਾਂ ਅਤੇ ਆਮ ਨਾਗਰਿਕਾਂ ਲਈ ਪਹੁੰਚਯੋਗ ਹੋਣਗੇ, ਜੋ ਕਿ ਜਨਤਕ ਸੇਵਾ ਦੇ ਖੇਤਰ ਵਿੱਚ ਇਕ ਕ੍ਰਾਂਤੀਕਾਰੀ ਕਦਮ ਹੈ | ਵਿਧਾਇਕ ਜਿੰਪਾ ਨੇ ਕਿਹਾ ਕਿ ਇਕ ਵਾਰ ਮਰੀਜ਼ ਹਸਪਤਾਲ ਵਿੱਚ ਦਾਖ਼ਲ ਹੋਣ ਤੋਂ ਬਾਅਦ, ਇਲਾਜ ਪੂਰੀ ਤਰ੍ਹਾਂ ਕੈਸ਼ਲੈਸ ਹੋਵੇਗਾ ਅਤੇ ਸਾਰੀਆਂ ਸੇਵਾਵਾਂ ਸਿਰਫ਼ ਸਿਹਤ ਕਾਰਡ ਦਿਖਾ ਕੇ ਉਪਲਬਧ ਹੋਣਗੀਆਂ | ਵਰਤਮਾਨ ਵਿੱਚ 850 ਤੋਂ ਵੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਨੂੰ ਇਸ ਯੋਜਨਾ ਦੇ ਤਹਿਤ ਸੂਚੀਬੱਧ ਕੀਤਾ ਗਿਆ ਹੈ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਜੀਤ ਸਿੰਘ, ਯੂਥ ਕੋਆਰਡੀਨੇਟਰ ਪ੍ਰੀਤਪਾਲ ਸਿੰਘ,
ਪਿਛਲੀ ਖ਼ਬਰ ਬਾਬਾ ਮੰਝ ਕਾਨਵੈਂਟ ਸਕੂਲ 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਬਜ਼ੁਰਗ ਦੀ ਨਹਿਰ 'ਚੋਂ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।