06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਵਿਖੇ ਸੜਕ ਸੁਰੱਖਿਆ ਸੰਬੰਧੀ 2 ਦਿਨਾ ਸੈਮੀਨਾਰ

ਅਜੀਤ ਡੈਸਕ 01-02-2026
ਨੰਗਲ ਬਿਹਾਲਾਂ , 31 ਜਨਵਰੀ (ਵਿਨੋਦ ਮਹਾਜਨ)-ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਅਧੀਨ ਚੱਲ ਰਹੇ ਦਸਮੇਸ਼ ਪਬਲਿਕ ਸਕੂਲ ਸੀਪਰੀਆਂ 'ਚ ਪਿ੍ੰਸੀਪਲ ਸੁਮਨ ਸ਼ੁਕਲਾ ਦੀ ਅਗਵਾਈ ਹੇਠ ਰਾਸ਼ਟਰੀ ਸੜਕ ਸੁਰੱਖਿਆ ਅਭਿਆਨ ਦੇ ਤਹਿਤ ਨਿਯਮਾਂ ਦੀ ਜਾਣਕਾਰੀ ਦੇਣ ਲਈ ਦੋ ਦਿਨਾਂ ਸੈਮੀਨਾਰ ਸਕੂਲ ਦੇ ਵਿਦਿਆਰਥੀਆਂ ਦੁਆਰਾ ਲਗਾਇਆ ਗਿਆ | ਸੜਕ ਸੁਰੱਖਿਆ ਸੰਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਕੂਲ ਦੇ ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਵਿਦਿਆਰਥੀਆਂ ਦੁਆਰਾ ਪੋਸਟਰ ਮੇਕਿੰਗ ਕੰਪੀਟੀਸ਼ਨ ਅਤੇ ਸੜਕ ਸੁਰੱਖਿਆ ਦੇ ਨਿਯਮਾਂ ਸੰਬੰਧੀ ਸਹੰੁ ਚੁੱਕੀ ਗਈ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਜਿਵੇਂ ਕਿ ਹਮੇਸ਼ਾ ਖੱਬੇ ਹੱਥ ਚਲਣਾਂ, ਟਰੈਫ਼ਿਕ ਲਾਈਟਾਂ ਦਾ ਧਿਆਨ ਰੱਖਣਾ, ਹੈਲਮਟ ਪਹਿਨਣਾ, ਵਾਹਨ ਦੀ ਗਤੀ ਸੀਮਾ ਦਾ ਪਾਲਨ ਕਰਨਾ, ਆਵਾਜਾਈ ਦੇ ਨਿਯਮਾਂ ਅਤੇ ਚਿੰਨ੍ਹਾਂ ਦਾ ਪਾਲਨ ਕਰਨਾ, ਸੀਟ ਬੈਲਟ ਦਾ ਪ੍ਰਯੋਗ ਕਰਨਾ ਆਦਿ ਨਿਯਮਾਂ ਨੂੰ ਆਪਣੇ ਜੀਵਨ ਵਿਚ ਹਮੇਸ਼ਾ ਪਾਲਨ ਕਰਕੇ ਸੁਰੱਖਿਅਤ ਰਹਿਣ ਸਬੰਧੀ ਜਾਣਕਾਰੀ ਦਿੱਤੀ ਗਈ | ਸਕੂਲ ਦੇ ਚੇਅਰਮੈਨ ਸਰਦਾਰ ਰਵਿੰਦਰ ਸਿੰਘ ਚੱਕ ਅਤੇ ਹੋਰ ਟਰੱਸਟ ਮੈਂਬਰਾਂ ਸਰਦਾਰ ਸਤਪਾਲ ਸਿੰਘ, ਹਰਪਾਲ ਸਿੰਘ, ਬਿਕਰਮਜੀਤ ਸਿੰਘ , ਹਰਿੰਦਰਜੀਤ ਸਿੰਘ, ਸੁਰਜੀਤ ਸਿੰਘ ਭੱਟੀਆਂ, ਹਰਮਨਜੀਤ ਸਿੰਘ ਅਤੇ ਦਵਿੰਦਰ ਸਿੰਘ ਨੇ ਸਾਰਿਆਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਦਾ ਪਾਲਨ ਕਰਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਵਾਈਸ ਚਾਂਸਲਰ ਡਾ. ਰਤਨ ਸਿੰਘ ਨੇ ਕੇ.ਐਮ.ਐਸ. ਕਾਲਜ ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਅਗਲੀ ਖ਼ਬਰ ਬਾਬਾ ਬਿਸ਼ਨ ਸਿੰਘ ਵੈੱਲਫੇਅਰ ਸੁਸਾਇਟੀ ਨੇ ਖ਼ੂਨਦਾਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।