06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਵਾਈਸ ਚਾਂਸਲਰ ਡਾ. ਰਤਨ ਸਿੰਘ ਨੇ ਕੇ.ਐਮ.ਐਸ. ਕਾਲਜ ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਅਜੀਤ ਡੈਸਕ 01-02-2026
ਦਸੂਹਾ, 31 ਜਨਵਰੀ (ਭੁੱਲਰ)- ਕੇ.ਐਮ.ਐਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਦੀ ਪਿ੍ੰਸੀਪਲ ਡਾ. ਸ਼ਬਨਮ ਕੌਰ ਨੇ ਦੱਸਿਆ ਕਿ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਦੇ ਜ਼ੋਨ–2 ਦੇ ਰਿਜਨਲ ਸੈਂਟਰ ਵਿਖੇ ਵਾਈਸ ਚਾਂਸਲਰ ਡਾ. ਰਤਨ ਸਿੰਘ, ਰਜਿਸਟਰਾਰ ਡਾ. ਬਲਜੀਤ ਸਿੰਘ ਖਹਿਰਾ ਅਤੇ ਰਿਜਨਲ ਡਾਇਰੈਕਟਰ ਡਾ. ਅਮਰਜੀਤ ਸਿੰਘ ਵਲੋਂ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਰਿਜਨਲ ਸੈਂਟਰ ਦੀ ਸਥਾਪਨਾ ਤੋਂ ਪਹਿਲਾਂ ਕੇ.ਐਮ.ਐਸ. ਕਾਲਜ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਦਾ ਲਰਨਿੰਗ ਸਪੋਰਟ ਸੈਂਟਰ ਰਿਹਾ ਹੈ, ਜਿਸ ਦੇ ਤਹਿਤ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਡਿਪਲੋਮਾ ਕੋਰਸਾਂ 'ਚ ਦਾਖ਼ਲਾ ਲੈ ਕੇ ਆਪਣੀ ਸਿੱਖਿਆ ਨੂੰ ਅੱਗੇ ਵਧਾਇਆ | ਇਸ ਮੌਕੇ ਡਾ. ਰਤਨ ਸਿੰਘ ਨੇ ਵਿਦਿਆਰਥੀਆਂ ਨੂੰ ਜੀਵਨ ਵਿਚ ਮਿਹਨਤ, ਅਨੁਸ਼ਾਸਨ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਡਾ. ਸ਼ਬਨਮ ਕੌਰ ਨੇ ਯੂਨੀਵਰਸਿਟੀ ਪ੍ਰਬੰਧਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੇ.ਐਮ.ਐਸ. ਕਾਲਜ ਸਦਾ ਹੀ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ | ਇਸ ਮੌਕੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਕੋਆਰਡੀਨੇਟਰ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਜਗਰੂਪ ਕੌਰ, ਅਮਨਪ੍ਰੀਤ ਕੌਰ, ਨੀਲਮ, ਮਨਜੀਤ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਮੁਸਕਾਨ, ਡਾ. ਵੀਨਸ, ਕਾਜਲ, ਮਨਪ੍ਰੀਤ ਕੌਰ, ਨਵਨੀਤ ਕੌਰ, ਹਰਦੀਪ ਕੌਰ, ਭਾਰਤੀ, ਨਿਕਿਤਾ ਠਾਕੁਰ, ਰਾਮ ਚੰਦ, ਗੁਰਵੀਰ ਕੌਰ, ਜਸਵਿੰਦਰ ਕੌਰ, ਨੇਹਾ, ਰੇਨੂੰ, ਪਲਵਿੰਦਰ ਕੌਰ, ਮਨਪ੍ਰੀਤ ਕੌਰ, ਸੰਦੀਪ ਕੌਰ, ਚੰਚਲ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਹਰਦੋਥਲਾ ਦਰਬਾਰ ਵਿਖੇ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਵਿਖੇ ਸੜਕ ਸੁਰੱਖਿਆ ਸੰਬੰਧੀ 2 ਦਿਨਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।