06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈੱਲਫੇਅਰ ਸੁਸਾਇਟੀ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ

ਅਜੀਤ ਡੈਸਕ 01-02-2026
ਦਸੂਹਾ, 31 ਜਨਵਰੀ (ਭੁੱਲਰ)-ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈੱਲਫੇਅਰ ਸੁਸਾਇਟੀ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਵਲੋਂ ਪਿ੍ਤਪਾਲ ਸਿੰਘ ਚੱਕ ਬਾਮੂ, ਬਲਜੀਤ ਸਿੰਘ ਗਿੱਲ, ਪਾਲਾ ਕਿਰਨ, ਰਾਜਵੀਰ ਸਿੰਘ ਤੇ ਸ਼ੁਭਪ੍ਰੀਤ ਸਿੰਘ ਆਦਿ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ ਅਤੇ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਪਿ੍ਤਪਾਲ ਸਿੰਘ ਚੱਕ ਬਾਮੂ ਨੇ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਬਹੁਤ ਵੱਡੇ ਪੱਧਰ 'ਤੇ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ ਅਤੇ ਸਮਾਜ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ ਜੋ ਕਿ ਆਪਣੇ-ਆਪ 'ਚ ਇੱਕ ਮਿਸਾਲ ਹੈ | ਇਸ ਮੌਕੇ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਨੰਦ ਲਾਲ ਸਕੂਲ 'ਚ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।