07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਗੁਰਦੁਆਰਾ ਸਿੰਘ ਸਭਾ ਦਸੂਹਾ ਵਿਖੇ 31ਵਾਂ ਕੀਰਤਨ ਦਰਬਾਰ ਸਮਾਗਮ 8 ਫਰਵਰੀ ਨੂੰ

ਅਜੀਤ ਡੈਸਕ 01-02-2026
ਮਨਜੀਤ ਸਿੰਘ ਦਸੂਹਾ ਤੇ ਪਰਮਜੀਤ ਸਿੰਘ ਪੰਮਾ |


ਦਸੂਹਾ, 31 ਜਨਵਰੀ (ਭੁੱਲਰ)-ਗੁਰਦੁਆਰਾ ਸਿੰਘ ਸਭਾ ਮਿਆਣੀ ਰੋਡ ਦਸੂਹਾ ਵਿਖੇ ਮੁੱਖ ਪ੍ਰਬੰਧਕ ਮਨਜੀਤ ਸਿੰਘ ਦਸੂਹਾ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਾਧ ਸੰਗਤ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ 31ਵਾਂ ਕੀਰਤਨ ਦਰਬਾਰ ਸਮਾਗਮ 8 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਮੁੱਖ ਪ੍ਰਬੰਧਕ ਮਨਜੀਤ ਸਿੰਘ ਦਸੂਹਾ ਅਤੇ ਪਰਮਜੀਤ ਸਿੰਘ ਪੰਮਾ ਨੇ ਦੱਸਿਆ ਕਿ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਚੱਲਣ ਵਾਲੇ ਇਸ ਕੀਰਤਨ ਦਰਬਾਰ ਸਮਾਗਮ 'ਚ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਲੁਧਿਆਣਾ ਤੋਂ ਇਲਾਵਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਲਖਵਿੰਦਰ ਸਿੰਘ, ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਸਰੂਪ ਸਿੰਘ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਦਵਿੰਦਰ ਸਿੰਘ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਸੁਖਜੀਤ ਸਿੰਘ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਸੰਦੀਪ ਸਿੰਘ, ਹਜ਼ੂਰੀ ਰਾਗੀ ਗੁਰਦੁਆਰਾ ਸਿੰਘ ਸਭਾ ਦਸੂਹਾ, ਭਾਈ ਹਰਪ੍ਰੀਤ ਸਿੰਘ, ਭਾਈ ਗੁਰਪ੍ਰੀਤ ਸਿੰਘ ਰਾਗੀ ਜਥਾ ਬੱਲੜਵਾਲ ਆਦਿ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕਰਨਗੇ |
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਦਸੂਹਾ ਵਿਖੇ 31ਵਾਂ ਕੀਰਤਨ ਦਰਬਾਰ ਸਮਾਗਮ 8 ਫਰਵਰੀ ਨੂੰ ਅਗਲੀ ਖ਼ਬਰ ਮਹਾਰਾਣਾ ਪ੍ਰਤਾਪ ਭਵਨ ਮੁਕੇਰੀਆਂ ਵਿਖੇ ਰਾਜਪੂਤ ਕਰਨੀ ਸੈਨਾ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।