07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਖ਼ਾਲਸਾ ਕਾਲਜ ਵਿਖੇ ਡਾ. ਕਮਲਜੀਤ ਕੌਰ ਦੀ ਸੇਵਾ ਮੁਕਤੀ 'ਤੇ ਸਮਾਗਮ

ਅਜੀਤ ਡੈਸਕ 01-02-2026
ਗੜ੍ਹਸ਼ੰਕਰ 31 ਜਨਵਰੀ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਡਾ. ਕਮਲਜੀਤ ਕੌਰ ਮੁਖੀ ਪੰਜਾਬੀ ਵਿਭਾਗ ਦੀ ਸੇਵਾ ਮੁਕਤੀ 'ਤੇ ਸਮਾਗਮ ਕਰਵਾਇਆ ਗਿਆ | ਖ਼ਾਲਸਾ ਕਾਲਜ ਮਾਹਿਲਪੁਰ ਅਤੇ ਖ਼ਾਲਸਾ ਕਾਲਜ ਝਾੜ ਸਾਹਿਬ ਵਿਖੇ ਸੇਵਾ ਨਿਭਾਉਣ ਉਪਰੰਤ ਪਿਛਲੇ ਤਿੰਨ ਸਾਲਾਂ ਤੋਂ ਸਥਾਨਕ ਖ਼ਾਲਸਾ ਕਾਲਜ 'ਚ ਸੇਵਾ ਨਿਭਾਅ ਰਹੇ ਡਾ. ਕਮਲਜੀਤ ਕੌਰ ਦਾ ਪਰਿਵਾਰਕ ਮੈਂਬਰਾਂ ਸਮੇਤ ਸੇਵਾ ਮੁਕਤੀ ਸਮਾਗਮ 'ਚ ਪਹੁੰਚਣ 'ਤੇ ਪਿ੍ੰਸੀਪਲ ਡਾ. ਅਮਨਦੀਪ ਹੀਰਾ ਤੇ ਸਟਾਫ਼ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਸੰਬੋਧਨ ਕਰਦਿਆਂ ਡਾ. ਕਮਲਜੀਤ ਕੌਰ ਨੂੰ ਉਨ੍ਹਾਂ ਦੀ ਸੇਵਾ ਮੁਕਤੀ 'ਤੇ ਵਧਾਈ ਦਿੱਤੀ ਤੇ ਉਨ੍ਹਾਂ ਦੀ ਕਾਲਜ ਪ੍ਰਤੀ ਸਮਰਪਣ ਭਾਵਨਾ ਦੀ ਸ਼ਲਾਘਾ ਕੀਤੀ | ਪ੍ਰੋ. ਲਖਵਿੰਦਰਜੀਤ ਕੌਰ, ਪ੍ਰੋ. ਸੌਰਵ ਦਾਦਰੀ ਅਤੇ ਸੁਪਰਡੈਂਟ ਪਰਮਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਡਾ.ਕਮਲਜੀਤ ਕੌਰ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ | ਸਟੇਜ ਸੰਚਾਲਨ ਕਰਦਿਆਂ ਡਾ. ਕੰਵਲਜੀਤ ਕੌਰ ਨੇ ਡਾ. ਕਮਲਜੀਤ ਕੌਰ ਦੇ 32 ਸਾਲ ਦੇ ਅਧਿਆਪਨ ਕਾਰਜਕਾਲ ਦੌਰਾਨ ਉਨ੍ਹਾਂ ਵੱਲੋਂ ਨਿਭਾਈਆਂ ਸੇਵਾਵਾਂ 'ਤੇ ਚਾਨਣਾ ਪਾਇਆ | ਅਖੀਰ ਵਿਚ ਪਿ੍ੰਸੀਪਲ ਡਾ. ਅਮਨਦੀਪ ਹੀਰਾ ਤੇ ਸਮੂਹ ਸਟਾਫ਼ ਵੱਲੋਂ ਡਾ. ਕਮਲਜੀਤ ਕੌਰ ਦਾ ਸਨਮਾਨ ਪੱਤਰ ਅਤੇ ਸ਼ਾਲ ਨਾਲ ਸਨਮਾਨ ਕੀਤਾ | ਇਸ ਮੌਕੇ ਕਾਲਜ ਦਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਹੋਇਆ |
ਪਿਛਲੀ ਖ਼ਬਰ ਗੁਰਮਤਿ ਪ੍ਰਚਾਰ ਸੇਵਾ ਸਿਮਰਨ ਸੁਸਾਇਟੀ ਟਾਂਡਾ ਵਲੋਂ ਗੁਰਬਾਣੀ ਕੀਰਤਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਕਪੂਰ ਜਿਊਲਰਜ਼ ਗੜ੍ਹਸ਼ੰਕਰ ਦੇ ਗਹਿਣਿਆਂ ਦੀ ਖ਼ਰੀਦ ਲਈ ਸਮਾਰਟ ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।