17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਕੇਂਦਰੀ ਬਜਟ ਪੰਜਾਬ ਲਈ ਨਿਰਾਸ਼ਾਜਨਕ-ਘੁੰਮਣ

ਅਜੀਤ ਡੈਸਕ 03-02-2026
ਰਾਮਗੜ੍ਹ ਸੀਕਰੀ, 2 ਫਰਵਰੀ (ਕਟੋਚ)-ਵਿਧਾਇਕ ਦਸੂਹਾ ਐਡ. ਕਰਮਵੀਰ ਸਿੰਘ ਘੁੰਮਣ ਨੇ ਕੇਂਦਰੀ ਬਜਟ 'ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਜਟ ਨੇ ਪੰਜਾਬ ਨੂੰ ਨਿਰਾਸ਼ ਹੀ ਕੀਤਾ ਹੈ | ਉਨ੍ਹਾਂ ਕਿਹਾ ਕਿ ਬਜਟ ਵਿਚ ਕਿਸਾਨਾਂ ਲਈ ਐਮ. ਐਸ. ਪੀ. ਦੀ ਕੋਈ ਗਰੰਟੀ ਨਹੀਂ ਦਿੱਤੀ, ਨੌਜਵਾਨਾਂ ਲਈ ਰੋਜ਼ਗਾਰ ਦਾ ਕੋਈ ਭਰੋਸਾ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ਇਸ ਬਜਟ ਵਿਚ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੋਈ ਵਿਸ਼ੇਸ਼ ਪ੍ਰਬੰਧ ਨਹੀਂ ਕੀਤਾ ਗਿਆ ਅਤੇ ਅਨਾਜ ਪੈਦਾ ਕਰਨ ਵਾਲੇ ਸੂਬਿਆਂ ਦੀਆਂ ਜਾਇਜ਼ ਮੰਗਾਂ ਨੂੰ ਇਸ ਵਾਰ ਫਿਰ ਨਜ਼ਰ ਅੰਦਾਜ਼ ਕੀਤਾ ਗਿਆ ਹੈ |
ਪਿਛਲੀ ਖ਼ਬਰ 7 ਦਿਨਾ 20ਵਾਂ ਸ਼ਹੀਦ ਹਜ਼ਾਰਾ ਸਿੰਘ ਫੁੱਟਬਾਲ ਟੂਰਨਾਮੈਂਟ ਧੂਮ-ਧੜੱਕੇ ਨਾਲ ਸ਼ੁਰੂ ਅਗਲੀ ਖ਼ਬਰ ਗੁਣਵੱਤਾ ਯਕੀਨੀ ਬਣਾਉਣ ਲਈ ਫੂਡ ਸੇਫ਼ਟੀ ਟੀਮ ਨੇ ਭਰੇ ਸੈਂਪਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।