17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਸੱਚਾਈ ਸਾਹਮਣੇ ਆਈ-ਸੀਕਰੀ

ਅਜੀਤ ਡੈਸਕ 03-02-2026
ਹੁਸ਼ਿਆਰਪੁਰ, 2 ਫਰਵਰੀ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ ਦਿੱਤੇ ਜਾਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਸੰਦੀਪ ਸਿੰਘ ਸੀਕਰੀ ਹਲਕਾ ਇੰਚਾਰਜ ਸ਼ਾਮਚੁਰਾਸੀ ਨੇ ਕਿਹਾ ਕਿ ਨਿਆਂਪਾਲਿਕਾ 'ਤੇ ਸਮਾਜ ਦਾ ਹਮੇਸ਼ਾ ਯਕੀਨ ਰਿਹਾ ਹੈ ਅਤੇ ਹਰ ਵਿਅਕਤੀ ਅਦਾਲਤਾਂ ਤੋਂ ਇਨਸਾਫ਼ ਦੀ ਆਸ ਰੱਖਦਾ ਹੈ | ਉਨ੍ਹਾਂ ਕਿਹਾ ਕਿ ਅਦਾਲਤ ਵਲੋਂ ਮਜੀਠੀਆ ਸੰਬੰਧੀ ਦਿੱਤਾ ਗਿਆ ਇਹ ਫ਼ੈਸਲਾ ਸ਼ਲਾਘਾਯੋਗ ਹੈ ਅਤੇ ਇਸ ਨਾਲ ਸੱਚਾਈ ਸਭ ਦੇ ਸਾਹਮਣੇ ਆ ਗਈ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਝੂਠੇ ਕੇਸ ਦਰਜ ਕਰਕੇ ਲੰਮੇ ਸਮੇਂ ਤੋਂ ਮਜੀਠੀਆ ਨੂੰ ਜੇਲ੍ਹ 'ਚ ਡੱਕਿਆ ਹੋਇਆ ਸੀ, ਜਿਸ ਨਾਲ ਮਨੁੱਖੀ ਅਧਿਕਾਰਾਂ ਦਾ ਵੀ ਘਾਣ ਕੀਤਾ ਜਾ ਰਿਹਾ ਸੀ | ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਉਨ੍ਹਾਂ ਨਾਲ ਇਨਸਾਫ਼ ਕਰਦਿਆਂ ਉਨ੍ਹਾਂ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਦਿੱਤੀ ਹੈ, ਜਿਸ ਨਾਲ ਸ਼ੋ੍ਰਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਤੇ ਵਰਕਰਾਂ ਦਾ ਬਲ ਹੋਰ ਵੀ ਵੱਧ
ਪਿਛਲੀ ਖ਼ਬਰ ਸਾਬਕਾ ਯੁਵਾ ਮੰਡਲ ਪ੍ਰਧਾਨ ਵਿਪਨ ਵਰਮਾ 'ਆਪ' ਵਿਚ ਸ਼ਾਮਿਲ ਅਗਲੀ ਖ਼ਬਰ 7 ਦਿਨਾ 20ਵਾਂ ਸ਼ਹੀਦ ਹਜ਼ਾਰਾ ਸਿੰਘ ਫੁੱਟਬਾਲ ਟੂਰਨਾਮੈਂਟ ਧੂਮ-ਧੜੱਕੇ ਨਾਲ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।