17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਲਈ ਗੁਰਮਤਿ ਸੇਵਾ ਸਿਮਰਨ ਸੁਸਾਇਟੀ ਦਾ ਵਡਮੁੱਲਾ ਯੋਗਦਾਨ

ਅਜੀਤ ਡੈਸਕ 03-02-2026
ਟਾਂਡਾ ਉੜਮੁੜ, 2 ਫਰਵਰੀ (ਦੀਪਕ ਬਹਿਲ)- ਗੁਰਮਤਿ ਪ੍ਰਚਾਰ ਸੇਵਾ ਸਿਮਰਨ ਸੁਸਾਇਟੀ ਵਲੋਂ ਰੱਖੇ ਗਏ 2 ਦਿਨਾਂ ਗੁਰਬਾਣੀ ਕੀਰਤਨ ਅਤੇ ਗੁਰਬਾਣੀ ਕੰਠ ਮੁਕਾਬਲਿਆਂ ਦੌਰਾਨ ਅਖੀਰਲੇ ਦਿਨ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ | ਤਪ ਅਸਥਾਨ ਸੰਤ ਬਾਬਾ ਬਲਵੰਤ ਸਿੰਘ ਵਿਖੇ ਅਤੇ ਬਾਬਾ ਗੁਰਦਿਆਲ ਸਿੰਘ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਏ ਗਏ, ਇਨ੍ਹਾਂ ਮੁਕਾਬਲੇ ਦੌਰਾਨ ਪੰਜਾਬ ਦੇ 7 ਜ਼ਿਲਿ੍ਹਆਂ ਤੋਂ ਤਕਰੀਬਨ 83 ਬੱਚਿਆਂ ਨੇ ਭਾਗ ਲਿਆ, ਜਿਨ੍ਹਾਂ ਨੂੰ ਸਰਟੀਫਿਕੇਟ ਬਾਬਾ ਗੁਰਦਿਆਲ ਸਿੰਘ ਵਲੋਂ ਤਕਸੀਮ ਕੀਤੇ ਗਏ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਰਵਿੰਦਰ ਸਿੰਘ ਰਵੀ ਅਤੇ ਜਨਰਲ ਸਕੱਤਰ ਕਿਰਪਾਲ ਸਿੰਘ ਪੰਡੋਰੀ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ 'ਚ 8 ਤੋਂ 15 ਸਾਲ ਅਤੇ 16 ਤੋਂ 25 ਸਾਲ ਦੇ 2 ਗਰੁੱਪ ਬਣਾਏ ਗਏ ਸਨ ਅਤੇ ਇਨ੍ਹਾਂ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸੁਸਾਇਟੀ ਵਲੋਂ 15 ਫ਼ਰਵਰੀ ਨੂੰ ਸਕੂਲ ਆਫ਼ ਐਮੀਨੈਂਸ ਟਾਂਡਾ ਵਿਖੇ ਕਰਵਾਏ ਜਾ ਰਹੇ ਸਾਲਾਨਾ ਕੀਰਤਨ ਦਰਬਾਰ 'ਚ ਵੱਡੇ ਇਨਾਮ ਦਿੱਤੇ ਜਾਣਗੇ | ਇਸ ਮੌਕੇ ਬਾਬਾ ਗੁਰਦਿਆਲ ਸਿੰਘ ਵਲੋਂ ਸੁਸਾਇਟੀ ਵਲੋਂ ਕੀਤੇ ਜਾ ਰਹੇ ਧਾਰਮਿਕ ਕਾਰਜਾਂ ਦੀ ਸ਼ਲਾਘਾ ਕੀਤੀ | ਇਸ ਸਮੁੱਚੇ ਪ੍ਰੋਗਰਾਮ ਵਿਚ ਸਟੇਜ ਸਕੱਤਰ ਦੀ ਸੇਵਾ ਸੁਸਾਇਟੀ ਦੇ ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਵਲੋਂ ਨਿਭਾਈ ਗਈ | ਇਸ ਸਮੁੱਚੇ ਮੁਕਾਬਲੇ ਦੌਰਾਨ ਜੱਜਮੈਂਟ ਦੀ ਭੂਮਿਕਾ ਗਿਆਨੀ ਸੁਖਵਿੰਦਰ ਸਿੰਘ ਹੈੱਡ ਗ੍ਰੰਥੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਹਰਜੀਤ ਸਿੰਘ ਸਾਬਕਾ ਪੰਜ ਪਿਆਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਪ੍ਰੋਫੈਸਰ ਸੁਖਵਿੰਦਰ ਸਿੰਘ ਸਾਗਰ ਆਨੰਦਪੁਰ ਸਾਹਿਬ, ਮਿਹਰਬਾਨ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਨੇ ਨਿਭਾਈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਰਿਟਾ. ਡਿਪਟੀ ਡੀ.ਓ. ਸੁਖਵਿੰਦਰ ਸਿੰਘ, ਲਖਵੀਰ ਸਿੰਘ ਖ਼ਾਲਸਾ, ਸੰਦੀਪ ਸਿੰਘ ਸੀਕਰੀ, ਜਥੇ. ਹਰਮੇਲ ਪ੍ਰਕਾਸ਼ ਸਿੰਘ, ਭਾਈ ਬਲਜੀਤ ਸਿੰਘ, ਜ਼ੋਰਾਵਰ ਸਿੰਘ ਸਮੇਤ ਸੁਸਾਇਟੀ ਦੇ ਸਰਪ੍ਰਸਤ ਸ਼ਰਧਾ ਸਿੰਘ, ਖ਼ਜ਼ਾਨਚੀ ਪਿਆਰਾ ਸਿੰਘ, ਤੀਰਥ ਸਿੰਘ, ਮਾ. ਜਸਵੀਰ ਸਿੰਘ, ਸੁਰਜੀਤ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਗੁਰਸੰਦੀਪ ਸਿੰਘ, ਸ਼ਰਨਜੀਤ ਸਿੰਘ, ਤਜਿੰਦਰ ਸਿੰਘ ਅਤੇ ਵੱਡੀ ਗਿਣਤੀ ਵਿਚ ਬੱਚੇ ਅਤੇ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਉਨ੍ਹਾਂ ਦੇ ਮਾਤਾ ਆਦਿ ਹਾਜ਼ਰ ਸਨ |
02ਐਮਯੂਕੇ11

ਗੁਰਬਾਣੀ ਕੀਰਤਨ ਮੁਕਾਬਲਿਆਂ ਦੌਰਾਨ ਭਾਗ ਲੈ ਰਹੇ ਬੱਚਿਆਂ ਨੂੰ ਇਨਾਮ ਤਕਸੀਮ ਕਰਦੇ ਸੰਤ ਬਾਬਾ ਗੁਰਦਿਆਲ ਸਿੰਘ ਨਾਲ ਰਵਿੰਦਰ ਸਿੰਘ ਰਵੀ, ਕਿਰਪਾਲ ਸਿੰਘ ਪੰਡੋਰੀ, ਗੁਰਪ੍ਰੀਤ ਸਿੰਘ ਅਤੇ ਹੋਰ | ਤਸਵੀਰ : ਦੀਪਕ ਬਹਿਲ


ਪਿਛਲੀ ਖ਼ਬਰ ਸੰਤ ਬਾਬਾ ਹਰੀ ਸਿੰਘ ਸਕੂਲ 'ਚ ਇਨਾਮ ਵੰਡ ਸਮਾਗਮ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਡੀ.ਏ.ਵੀ. ਕਾਲਜ 'ਚ ਡਾ. ਮਹਿੰਦਰ ਸਿੰਘ ਰੰਧਾਵਾ ਦਾ ਜਨਮ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।