24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਅਜੀਤ ਡੈਸਕ 04-02-2026
ਬੀਣੇਵਾਲ, 3 ਫਰਵਰੀ (ਬੈਜ ਚੌਧਰੀ)-ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਉਂਕਾਰ ਸਿੰਘ ਏ. ਐਸ. ਆਈ. ਦੀ ਅਗਵਾਈ ਵਿੱਚ ਪੁਲਿਸ ਪਾਰਟੀ ਨੇ ਪਿੰਡ ਹਰਵਾਂ ਵਿੱਚ ਵਹੀਕਲਾਂ ਦੀ ਚੈਕਿੰਗ ਅਤੇ ਗਸ਼ਤ ਦੌਰਾਨ ਪਿੰਡ ਹਰਵਾਂ ਦੀ ਗਲੀ ਵਿੱਚ ਇਕ ਨੌਜਵਾਨ ਨੂੰ ਸ਼ੱਕੀ ਹਾਲਤ ਵਿੱਚ ਦੇਖ ਕੇ ਜਦ ਤਲਾਸ਼ੀ ਲਈ ਤਾਂ ਉਸ ਪਾਸੋਂ 55 ਸੰਤਰੀ ਰੰਗ ਦੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਨੌਜਵਨ ਦੀ ਪਹਿਚਾਣ ਹਰਨੇਕ ਸਿੰਘ ਪੁੱਤਰ ਅਜੀਤ ਸਿੰਘ ਨਿਵਾਸੀ ਹਰਵਾਂ ਵਜੋਂ ਹੋਈ | ਪੁਲਿਸ ਨੇ ਐਨ ਡੀ ਪੀ ਐਸ ਐਕਟ ਦੀ ਧਾਰਾ 22/61/85 ਅਧੀਨ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗਿ੍ਫਤਾਰ ਕਰ ਲਿਆ |
ਪਿਛਲੀ ਖ਼ਬਰ ਕੇਂਦਰ ਦੀ ਮੋਦੀ ਸਰਕਾਰ ਦਾ ਰਾਜਪੂਤ ਸਭਾ ਮੁਕੇਰੀਆਂ ਨੇ ਸਾੜਿਆ ਪੁਤਲਾ ਅਗਲੀ ਖ਼ਬਰ ਲੇਬਰ ਪਾਰਟੀ ਵਲੋਂ ਪੈਟਰੋਲ ਤੇ ਡੀਜ਼ਲ ਨੂੰ ਜੀ.ਐਸ.ਟੀ. ਦੇ ਘੇਰੇ 'ਚ ਨਾ ਲਿਆਉਣ ਕਾਰਨ ਕੇ ਰੋਸ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।