25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪੰਡੋਰੀ ਖਜੂਰ 'ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਅਜੀਤ ਡੈਸਕ 04-02-2026
ਹੁਸ਼ਿਆਰਪੁਰ, 2 ਫਰਵਰੀ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੰਡੋਰੀ ਖਜੂਰ ਵਿਖੇ ਵਿਦਿਆਰਥੀਆਂ ਦੀਆਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਨੈਸ਼ਨਲ ਆਈ ਸਰਵੇ (ਏ.ਆਈ.ਓ.ਐਸ.ਈ.ਈ.) ਤਹਿਤ ਜ਼ਿਲ੍ਹੇ ਦੇ ਉੱਘੇ ਸਮਾਜ ਸੇਵੀ ਅਮੋਲ ਗੁਪਤਾ ਅਤੇ ਸਾਕਸ਼ੀ ਗੁਪਤਾ ਦੇ ਯਤਨਾਂ ਸਦਕਾ ਲਗਾਏ ਇਸ ਕੈਂਪ 'ਚ ਦਇਆਨੰਦ ਮੈਡੀਕਲ ਕਾਲਜ ਲੁਧਿਆਣਾ ਦੇ ਅੱਖਾਂ ਦੇ ਮਾਹਿਰ ਡਾ. ਪਿ੍ਅੰਕਾ ਅਰੋੜਾ ਅਤੇ ਉਨ੍ਹਾਂ ਦੀ ਟੀਮ ਨੇ ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ | ਇਸ ਸਰਵੇ 'ਚ ਸਕੂਲ ਦੇ ਲਗਪਗ 1800 ਵਿਦਿਆਰਥੀਆਂ ਦੀਆਂ ਅੱਖਾਂ ਦਾ ਨਿਰੀਖਣ ਕੀਤਾ ਗਿਆ ਅਤੇ ਜਿਨ੍ਹਾਂ ਵਿਦਿਆਰਥੀਆਂ ਨੂੰ ਕਿਸੇ ਵੀ ਕਿਸਮ ਦੇ ਅੱਖਾਂ ਦੇ ਇਲਾਜ ਦੀ ਜ਼ਰੂਰਤ ਹੈ, ਉਨ੍ਹਾਂ ਦੇ ਕਾਰਡ ਬਣਾਏ ਗਏ ਤਾਂ ਜੋ ਉਹ ਅੱਗੇ ਚਸ਼ਮਾ ਲਗਵਾ ਸਕਣ ਜਾਂ ਹੋਰ ਲੋੜੀਂਦਾ ਇਲਾਜ ਮੁਫ਼ਤ ਵਿਚ ਪ੍ਰਾਪਤ ਕਰ ਸਕਣ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਕਿਰਨਪ੍ਰੀਤ ਕੌਰ ਧਾਮੀ ਨੇ ਡਾ. ਪਿ੍ਅੰਕਾ ਅਰੋੜਾ ਅਤੇ ਉਨ੍ਹਾਂ ਦੀ ਟੀਮ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਦਿਆਂ ਨਿੱਘਾ ਸਵਾਗਤ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ਅੱਖਾਂ ਨੂੰ ਸਿਹਤਮੰਦ ਰੱਖਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ-ਸਮੇਂ ਤੇ ਅੱਖਾਂ ਦਾ ਨਿਰੀਖਣ ਕਰਵਾਉਂਦੇ ਰਹਿਣਾ ਚਾਹੀਦਾ ਹੈ |
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸੱਚ ਦੀ ਜਿੱਤ ਹੋਈ : ਰੋਮੀ ਭੱਟੀਵਾਲ ਯੂ.ਐਸ.ਏ., ਬੱਬਨਪ੍ਰੀਤ ਸਿੰਘ ਚੀਮਾ... ਅਗਲੀ ਖ਼ਬਰ ਪੰਜਾਬ ਸਰਕਾਰ ਖ਼ਿਲਾਫ਼ ਹਾਈ ਕੋਰਟ ਜਾਣਗੇ ਕੰਪਿਊਟਰ ਅਧਿਆਪਕ-ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।