25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਰਾਜ ਕੁਮਾਰ ਰਾਣਾ ਨੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 04-02-2026
ਬੀਣੇਵਾਲ, 3 ਫਰਵਰੀ (ਬੈਜ ਚੌਧਰੀ)-ਸੀਨੀਅਰ ਭਾਜਪਾ ਨੇਤਾ ਅਤੇ ਜ਼ਿਲ੍ਹਾ ਭਾਰਤੀ ਜਨਤਾ ਪਾਰਟੀ ਹੁਸ਼ਿਆਰਪੁਰ ਦੇ ਉਪ ਪ੍ਰਧਾਨ ਰਾਜ ਕੁਮਾਰ ਰਾਣਾ(ਹਰਵਾਂ) ਨੇ ਦਿੱਲੀ ਵਿਚ ਕੇਂਦਰੀ ਟੂਰਿਜ਼ਮ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ ਅਤੇ ਹਲਕਾ ਗੜ੍ਹਸ਼ੰਕਰ ਦੀਆਂ ਸਮੱਸਿਆਵਾਂ ਵਾਰੇ ਵਿਚਾਰ ਚਰਚਾ ਕੀਤੀ | ਮੁਲਾਕਾਤ ਵਾਰੇ ਜਾਣਕਾਰੀ ਸਾਂਝੀ ਕਰਦਿਆਂ ਰਾਜ ਕੁਮਾਰ ਰਾਣਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਕੇਂਦਰੀ ਟੂਰਿਜ਼ਮ ਮੰਤਰੀ ਨੂੰ ਗੜ੍ਹਸ਼ੰਕਰ ਹਲਕੇ ਅਤੇ ਬੀਤ ਇਲਾਕੇ ਦੇ ਇਤਿਹਾਸਕ ਤੇ ਧਾਰਮਿਕ ਮਹੱਤਵ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਉਨ੍ਹਾਂ ਕਿਹਾ ਕਿ ਬੀਤ ਇਲਾਕੇ ਵਿਚ ਟੂਰਿਜ਼ਮ ਦੀਆਂ ਬਹੁਤ ਸੰਭਾਵਨਾਵਾਂ ਹਨ | ਇਹ ਇਲਾਕਾ ਕੁਦਰਤੀ ਸੁੰਦਰਤਾ ਨਾਲ ਭਰਪੂਰ ਨੀਮ ਪਹਾੜੀ ਇਲਾਕਾ ਹੈ | ਇੱਥੇ ਟੂਰਿਸਟ ਹੱਬ ਬਣਾਂ ਕੇ ਇਲਾਕੇ ਨੂੰ ਵਿਕਸਿਤ ਕੀਤਾ ਜਾ ਸਕਦਾ ਹੈ | ਰਾਜ ਕੁਮਾਰ ਰਾਣਾ ਨੇ ਕਿਹਾ ਕਿ ਕੇਂਦਰੀ ਟੂਰਿਜ਼ਮ ਮੰਤਰੀ ਵਲੋਂ ਉਨ੍ਹਾਂ ਦੀ ਗਲ ਬਹੁਤ ਧਿਆਨ ਨਾਲ ਸੁਣੀ ਗਈ ਅਤੇ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਵੀ ਦਿੱਤਾ | ਇਸ ਮੌਕੇ ਪੰਜਾਬ ਦੀ ਰਾਜਨੀਤੀ ਵਾਰੇ ਵੀ ਦੋਵਾਂ ਆਗੂਆਂ ਵਿਚ ਲੰਬੀ ਗੱਲਬਾਤ ਹੋਈ |
ਪਿਛਲੀ ਖ਼ਬਰ ਵਿਧਾਇਕ ਐਡਵੋਕੇਟ ਘੁੰਮਣ ਵਲੋਂ ਯੁਵਕ ਸੇਵਾਵਾਂ ਕਲੱਬ ਚੌਧਰੀ ਬੰਤਾ ਸਿੰਘ ਕਾਲੋਨੀ ਦਸੂਹਾ ਨੂੰ 2 ਲੱਖ ਦਾ ਚੈੱਕ ਭੇਟ ਅਗਲੀ ਖ਼ਬਰ ਮਾਤਾ ਕਲਿਆਣੀ ਵੈੱਲਫੇਅਰ ਸੁਸਾਇਟੀ ਖੰਨੀ ਨੇ 4 ਲੋੜਵੰਦ ਲੜਕੀਆਂ ਦੇ ਅਨੰਦ ਕਾਰਜ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।