07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਮੋਰਾਂਵਾਲੀ ਵਿਖੇ ਮੁਫ਼ਤ ਮੈਡੀਕਲ ਕੈਂਪ ਅੱਜ

ਅਜੀਤ ਡੈਸਕ 22-02-2026
ਗੜ੍ਹਸ਼ੰਕਰ, 21 ਫਰਵਰੀ (ਧਾਲੀਵਾਲ)-ਹਰਸੇਵਾ ਮੈਡੀਕਲ ਟਰੱਸਟ ਯੂ.ਕੇ. ਵੱਲੋਂ ਐਨ.ਆਰ.ਆਈਜ਼, ਗ੍ਰਾਮ ਪੰਚਾਇਤ ਅਤੇ ਮੋਰਾਂਵਾਲੀ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਸ਼ਹੀਦ ਭਗਤ ਸਿੰਘ ਦੀ ਯਾਦ ਵਿਚ ਵਿਚ ਉਨ੍ਹਾਂ ਦੇ ਨਾਨਕੇ ਪਿੰਡ ਮੋਰਾਂਵਾਲੀ ਵਿਖੇ ਮਾਤਾ ਵਿਦਿਆਵਤੀ ਸਰਕਾਰੀ ਹਸਪਤਾਲ ਵਿਖੇ 22 ਫਰਵਰੀ ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ਸਾਲਾਨਾ ਮੁਫ਼ਤ ਅੱਖਾਂ, ਕੈਂਸਰ ਅਤੇ ਜਨਰਲ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ਕੈਂਪ ਪ੍ਰਬੰਧਕ ਅਵਤਾਰ ਸਿੰਘ ਬਰਾੜ ਨੇ ਦੱਸਿਆ ਕਿ ਕੈਂਪ ਵਿਚ ਮਾਹਿਰ ਡਾਕਟਰਾਂ ਦੁਆਰਾ ਹਰ ਤਰ੍ਹਾਂ ਦੀਆਂ ਬਿਮਾਰੀਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਇਲਾਜ ਵਾਸਤੇ ਮੁਫ਼ਤ ਲੈਬ ਟੈਸਟ ਕੀਤੇ ਜਾਣਗੇ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਕੈਂਪ ਵਿਚ ਕੈਂਸਰ ਸਬੰਧੀ ਹਰ ਤਰ੍ਹਾਂ ਦੀ ਜਾਂਚ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਕੈਂਪ ਵਿਚ ਆਉਣ ਵਾਲੇ ਮਰੀਜ਼ਾਂ ਦੀ ਟਰੱਸਟ ਵਲੋਂ ਸਾਰਾ ਸਾਲ ਮੁਫ਼ਤ ਜਾਂਚ ਕਰਵਾਈ ਜਾਵੇਗੀ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ |
ਪਿਛਲੀ ਖ਼ਬਰ ਮਾਤਾ ਜੋਗਿੰਦਰ ਕੌਰ ਦੀ ਯਾਦ 'ਚ ਅੱਖਾਂ ਦਾ ਮੁਫ਼ਤ ਕੈਂਪ ਅੱਜ ਅਗਲੀ ਖ਼ਬਰ 15 ਹਜ਼ਾਰ ਐਮ.ਐਲ. ਨਾਜਾਇਜ਼ ਸ਼ਰਾਬ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।