07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਮਨਰੇਗਾ ਮਜ਼ਦੂਰ ਯੂਨੀਅਨ ਇੰਟਕ ਦੀ ਮੀਟਿੰਗ

ਅਜੀਤ ਡੈਸਕ 22-02-2026
ਹੁਸ਼ਿਆਰਪੁਰ, 21 ਫਰਵਰੀ (ਬਲਜਿੰਦਰਪਾਲ ਸਿੰਘ)-ਮਨਰੇਗਾ ਮਜ਼ਦੂਰ ਯੂਨੀਅਨ ਇੰਟਕ ਦੀ ਮੀਟਿੰਗ ਪ੍ਰਧਾਨ ਰਾਜ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਇੰਟਕ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ, ਪੰਜਾਬ ਇੰਟਕ ਦੇ ਮੀਤ ਪ੍ਰਧਾਨ ਸੇਵਾ ਸਿੰਘ ਅਤੇ ਮਹਿਲਾ ਇੰਟਕ ਦੀ ਵਰਕਿੰਗ ਪ੍ਰਧਾਨ ਹਰਜੀਤ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਸੇਵਾ ਸਿੰਘ ਨੇ ਇੰਟਕ ਦੀ ਕਾਰਜਪ੍ਰਣਾਲੀ ਅਤੇ ਸੰਸਥਾ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਮਨਰੇਗਾ ਸਕੀਮ 'ਚ ਕੀਤੀਆਂ ਤਬਦੀਲੀਆਂ ਦਾ ਕਾਂਗਰਸ ਪਾਰਟੀ ਵਿਰੋਧ ਕਰ ਰਹੀ ਹੈ | ਇਸ ਮੌਕੇ ਰਾਜ ਕੁਮਾਰ ਪ੍ਰਧਾਨ ਦੀ ਪ੍ਰੇਰਨਾ ਨਾਲ ਕੁੱਝ ਨਵੇਂ ਸਾਥੀ ਇੰਟਕ 'ਚ ਸ਼ਾਮਿਲ ਹੋਏ | ਇਸ ਮੌਕੇ ਬਲਬੀਰ ਸਿੰਘ, ਚੈਨ ਲਾਲ, ਮੱਖਣ ਸਿੰਘ, ਆਸ਼ਾ ਰਾਣੀ, ਬਖ਼ਸ਼ੀਸ਼ ਕੌਰ, ਕੁਲਵਿੰਦਰ ਕੌਰ, ਸੰਤੋਸ਼ ਕੁਮਾਰੀ, ਕਵਿਤਾ, ਪਰਮਜੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਸੁਖਾਣਾ ਵਿਖੇ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਅਗਲੀ ਖ਼ਬਰ ਘਰ 'ਚੋਂ 2 ਮੱਝਾਂ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।