08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਚੋਰੀਸ਼ੁਦਾ ਮੋਟਰਸਾਈਕਲ ਬਰਾਮਦ, 3 ਨਾਮਜ਼ਦ-1 ਕਾਬੂ

ਅਜੀਤ ਡੈਸਕ 22-02-2026

ਹੁਸ਼ਿਆਰਪੁਰ, 21 ਫਰਵਰੀ (ਬਲਜਿੰਦਰਪਾਲ ਸਿੰਘ)-ਥਾਣਾ ਬੁੱਲ੍ਹੋਵਾਲ ਪੁਲਿਸ ਨੇ ਇਕ ਕਥਿਤ ਦੋਸ਼ੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕਰਕੇ ਉਸ ਦੇ 2 ਹੋਰਨਾਂ ਸਾਥੀਆਂ ਨੂੰ ਵੀ ਨਾਮਜ਼ਦ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਦੱਸਿਆ ਕਿ ਗੁਪਤ ਸੂਚਨਾ ਤੋਂ ਬਾਅਦ ਪੁਲਿਸ ਨੇ ਨਸਰਾਲਾ ਨਜ਼ਦੀਕ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਤੋਂ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤਾ | ਪੁਲਿਸ ਅਨੁਸਾਰ ਕਥਿਤ ਦੋਸ਼ੀ ਦੀ ਪਹਿਚਾਣ ਪ੍ਰਭਜੋਤ ਉਰਫ਼ ਪ੍ਰਭ ਵਾਸੀ ਦੇਯੰਤਪੁਰ ਵਜੋਂ ਹੋਈ ਹੈ | ਪੁਲਿਸ ਨੇ ਦੱਸਿਆ ਕਿ ਕਥਿਤ ਦੋਸ਼ੀ ਤੋਂ ਪੁੱਛਗਿੱਛ ਉਪਰੰਤ ਉਕਤ ਮਾਮਲੇ 'ਚ 2 ਹੋਰਨਾ ਕਥਿਤ ਦੋਸ਼ੀਆਂ ਹਰਪ੍ਰੀਤ ਉਰਫ਼ ਸੰਨੀ ਵਾਸੀ ਕਠਾਰ ਤੇ ਲਾਡਾ ਵਾਸੀ ਮਸਾਣੀਆਂ ਵਜੋਂ ਹੋਈ ਹੈ | ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲ 'ਚ ਕੌਮਾਂਤਰੀ ਮਾਂ-ਬੋਲੀ ਦਿਹਾੜਾ ਮਨਾਇਆ ਅਗਲੀ ਖ਼ਬਰ ਅਧਿਆਪਕਾਂ 'ਤੇ ਜਬਰੀ ਥੋਪੇ ਗਏ ਟੈੱਟ ਖ਼ਿਲਾਫ਼ ਸਿੱਖਿਆ ਮੰਤਰੀ ਦੇ ਹਲਕੇ 'ਚ ਰੋਸ ਰੈਲੀ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।