09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਡਾ. ਗੁਰਕੰਵਲ ਸਿੰਘ ਸਹੋਤਾ ਡਾ. ਮਹਿੰਦਰ ਸਿੰਘ ਰੰਧਾਵਾ ਯਾਦਗਾਰੀ ਐਵਾਰਡ ਨਾਲ ਸਨਮਾਨਿਤ

ਅਜੀਤ ਡੈਸਕ 22-02-2026

ਗੜ੍ਹਦੀਵਾਲਾ, 21 ਫਰਵਰੀ (ਚੱਗਰ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪਿ੍ੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਸੰਸਥਾਪਕ ਡਾ. ਐੱਮ.ਐੱਸ. ਰੰਧਾਵਾ ਦੀ ਯਾਦ ਨੂੰ ਸਮਰਪਿਤ 11ਵਾਂ ਯਾਦਗਾਰੀ ਵਿਰਾਸਤੀ ਮੇਲਾ ਕਰਵਾਇਆ ਗਿਆ | ਜਿਸ ਦੀ ਆਰੰਭਤਾ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵਲੋਂ ਧਾਰਮਿਕ ਗੀਤ ਨਾਲ ਕੀਤੀ ਗਈ, ਉਪਰੰਤ ਪਿ੍ੰਸੀਪਲ ਡਾ. ਜਸਪਾਲ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਰਸਮੀ ਸਵਾਗਤ ਕਰਦਿਆਂ ਉਨ੍ਹਾਂ ਨੂੰ ਜੀ ਆਇਆਂ ਆਖਿਆ | ਇਸ ਵਾਰ ਕਾਲਜ ਵਲੋਂ ਇਲਾਕੇ ਦੀ ਉੱਘੀ ਸ਼ਖ਼ਸੀਅਤ ਡਾ. ਗੁਰਕੰਵਲ ਸਿੰਘ ਸਹੋਤਾ ਸਾਬਕਾ ਡਾਇਰੈਕਟਰ ਬਾਗ਼ਬਾਨੀ ਵਿਭਾਗ ਪੰਜਾਬ ਸਰਕਾਰ ਚੰਡੀਗੜ੍ਹ ਦੀ ਸਮਾਜ, ਸਿੱਖਿਆ ਅਤੇ ਪੰਜਾਬ ਬਾਗ਼ਬਾਨੀ ਪ੍ਰਤੀ ਦੇਣ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਡਾ. ਮਹਿੰਦਰ ਸਿੰਘ ਰੰਧਾਵਾ ਯਾਦਗਾਰੀ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਡਾ. ਐੱਮ.ਐੱਸ. ਰੰਧਾਵਾ ਇਕ ਕੁਸ਼ਲ ਅਫ਼ਸਰ, ਖੇਤੀਬਾੜੀ ਮਾਹਿਰ, ਵਧੀਆ ਲੇਖਕ, ਕਲਾ-ਪਾਰਖੂ ਅਤੇ ਵਧੀਆ ਪ੍ਰਬੰਧਕ ਸਨ ਜਿਨ੍ਹਾਂ 'ਤੇ ਸਾਨੂੰ ਹਮੇਸ਼ਾਂ ਮਾਣ ਰਹੇਗਾ | ਇਸ ਮੌਕੇ ਡਾ. ਰੁਪਿੰਦਰ ਕੌਰ ਰੰਧਾਵਾ ਨੇ ਕਿਹਾ ਕਿ ਕਾਲਜ ਵੱਲੋਂ ਕਰਵਾਇਆ ਜਾਂਦਾ ਡਾ. ਐੱਮ.ਐੱਸ. ਰੰਧਾਵਾ ਦੀ ਯਾਦ ਨੂੰ ਸਮਰਪਿਤ ਇਹ ਮੇਲਾ ਸ਼ਲਾਘਾਯੋਗ ਕਦਮ ਹੈ | ਇਸ ਮੌਕੇ ਵਿਦਿਆਰਥੀਆਂ ਵੱਲੋਂ ਡਾ.ਐੱਮ.ਐੱਸ. ਰੰਧਾਵਾ ਦੇ ਜੀਵਨ ਅਤੇ ਪ੍ਰਾਪਤੀਆਂ ਉੱਪਰ ਦਸਤਾਵੇਜ਼ੀ ਫ਼ਿਲਮ ਵੀ ਪੇਸ਼ ਕੀਤੀ ਗਈ | ਇਸ ਮੌਕੇ ਡਾ. ਮਹਿੰਦਰ ਸਿੰਘ ਰੰਧਾਵਾ ਦੀ ਯਾਦ ਵਿਚ ਕਾਲਜ ਦੇ ਹੋਣਹਾਰ ਵਿਦਿਆਰਥੀ ਸੁਖਪ੍ਰੀਤ ਸਿੰਘ ਅਤੇ ਤਨੀਸ਼ਾ ਨੂੰ ਡਾ. ਮਹਿੰਦਰ ਸਿੰਘ ਰੰਧਾਵਾ ਯਾਦਗਾਰੀ ਵਜ਼ੀਫ਼ੇ ਦੇ ਰੂਪ ਵਿਚ 51-51 ਸੌ ਰੁਪਏ ਦੇ ਚੈੱਕ ਭੇਟ ਕੀਤੇ ਗਏ | ਇਸ ਮੌਕੇ ਡਾ.ਪਰਮਵੀਰ ਸਿੰਘ ਰੰਧਾਵਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ, ਪ੍ਰੋ. ਸ਼ਾਮ ਸਿੰਘ, ਮੈਨੇ. ਫਕੀਰ ਸਿੰਘ ਸਹੋਤਾ, ਪ੍ਰੋ. ਬਲਦੇਵ ਸਿੰਘ ਬੱਲੀ, ਪਿੰ. ਨਵਤੇਜ ਗੜ੍ਹਦੀਵਾਲਾ, ਰਸ਼ਪਾਲ ਸਿੰਘ ਸਹੋਤਾ, ਵੱਖ-ਵੱਖ ਵਿੱਦਿਅਕ ਅਦਾਰਿਆਂ ਦੇ ਪਿ੍ੰਸੀਪਲ ਸਾਹਿਬਾਨ ਅਤੇ ਅਧਿਆਪਕਾਂ ਤੋਂ ਇਲਾਵਾ ਇਲਾਕੇ ਦੇ ਹੋਰ ਪਤਵੰਤੇ ਸੱਜਣਾਂ ਸਮੇਤ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ | ਸਮਾਗਮ ਦੌਰਾਨ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਮਨਜੀਤ ਕੌਰ ਬਾਜਵਾ ਅਤੇ ਕਮਲਜੀਤ ਕੌਰ ਨੇ ਬਾਖ਼ੂਬੀ ਨਿਭਾਈ |

ਪਿਛਲੀ ਖ਼ਬਰ 3 ਵਿਅਕਤੀ ਨਸ਼ੀਲੇ ਪਦਾਰਥ ਤੇ ਅਸਲ੍ਹੇ ਸਮੇਤ ਕਾਬੂ ਅਗਲੀ ਖ਼ਬਰ ਪੁਲਿਸ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਰੇਤਾ, ਬਜਰੀ ਦੇ ਓਵਰਲੋਡ ਟਿੱਪਰ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ-ਜਥੇਦਾਰ ਗੇਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।