09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

3 ਵਿਅਕਤੀ ਨਸ਼ੀਲੇ ਪਦਾਰਥ ਤੇ ਅਸਲ੍ਹੇ ਸਮੇਤ ਕਾਬੂ

ਅਜੀਤ ਡੈਸਕ 22-02-2026

ਹੁਸ਼ਿਆਰਪੁਰ, 21 ਫ਼ਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਨਸ਼ੀਲੇ ਪਦਾਰਥ ਤੇ ਅਸਲ੍ਹੇ ਸਮੇਤ ਕਾਬੂ ਕੀਤਾ ਹੈ | ਸਦਰ ਪੁਲਿਸ ਨੇ ਬਿਲਾਸਪੁਰ ਚੋਅ ਦੇ ਨਜ਼ਦੀਕ ਤੋਂ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 49.31 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ | ਇਸ ਦੀ ਪਛਾਣ ਵਰੁਣਪ੍ਰੀਤ ਵਾਸੀ ਸ਼ਿਵਾਲਿਕ ਐਵੀਨਿਊ ਅਸਲਾਮਾਬਾਦ ਵਜੋਂ ਹੋਈ | ਇਸ ਦੇ ਖਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ | ਇਸ ਦੌਰਾਨ ਸਿਟੀ ਪੁਲਿਸ ਨੇ ਧੋਬੀਘਾਟ ਦੇ ਨੇੜੇ ਨਾਕਾਬੰਦੀ ਦੌਰਾਨ ਇਕ ਮੋਟਰਸਾਈਕਲ ਨੂੰ ਰੋਕ ਕੇ ਉਸ 'ਤੇ ਸਵਾਰ ਦੋ ਵਿਅਕਤੀਆਂ ਦੀ ਤਲਾਸ਼ੀ ਲਈ ਤਾਂ ਇਕ ਕੋਲੋਂ ਇਕ ਪਿਸਤੌਲ ਅਤੇ ਦੋ ਜਿੰਦਾ ਰੋਂਦ ਬਰਾਮਦ ਹੋਏ | ਇਨ੍ਹਾਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਗੜ੍ਹਸ਼ੰਕਰ ਅਤੇ ਅਕਾਸ਼ ਦੇਵ ਵਾਸੀ ਸਿੰਘਾ ਜ਼ਿਲ੍ਹਾ ਊਨਾ (ਹਿਮਾਚਲ ਪ੍ਰਦੇਸ਼) ਵਜੋਂ ਹੋਈ | ਇਨ੍ਹਾਂ ਖਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ |

ਪਿਛਲੀ ਖ਼ਬਰ ਪਰਮਾਰ ਸ਼੍ਰੋਮਣੀ ਅਕਾਲੀ ਦਲ ਦੇ ਪੋਸੀ ਤੋਂ ਸਰਕਲ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਡਾ. ਗੁਰਕੰਵਲ ਸਿੰਘ ਸਹੋਤਾ ਡਾ. ਮਹਿੰਦਰ ਸਿੰਘ ਰੰਧਾਵਾ ਯਾਦਗਾਰੀ ਐਵਾਰਡ ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।