15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਪੈਨਸ਼ਨਰਾਂ ਵਲੋਂ ਸੂਬਾ ਪੱਧਰੀ ਰੋਸ ਧਰਨਾ 10 ਨੂੰ

ਅਜੀਤ ਡੈਸਕ 07-03-2026
ਹੁਸ਼ਿਆਰਪੁਰ, 6 ਮਾਰਚ (ਨਰਿੰਦਰ ਸਿੰਘ ਬੱਡਲਾ)-ਪੰਜਾਬ ਸਟੇਟ ਏਡਿਡ ਸਕੂਲ ਟੀਚਰਜ਼ ਤੇ ਹੋਰ ਇੰਪਲਾਈਜ਼ ਯੂਨੀਅਨ ਵਲੋਂ ਪੰਜਾਬ ਦੇ ਏਡਿਡ ਸਕੂਲਾਂ ਵਿਚ ਕੰਮ ਕਰਦੇ ਅਧਿਆਪਕਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ 10 ਮਾਰਚ ਨੂੰ ਡੀ. ਪੀ. ਆਈ. ਦਫ਼ਤਰ ਮੁਹਾਲੀ ਵਿਖੇ ਸੂਬਾ ਪੱਧਰੀ ਰੋਸ ਧਰਨਾ ਤੇ ਮਾਰਚ ਕੱਢਣ ਦਾ ਐਲਾਨ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਾ. ਸਰਬਜੀਤ ਸਿੰਘ ਮੰਝ ਤੇ ਪਿ੍ੰ. ਸੁਖਇੰਦਰ ਸਿੰਘ ਬੱਡੋਂ ਨੇ ਦੱਸਿਆ ਕਿ ਸਰਕਾਰ ਦੀ ਸਿੱਖਿਆ ਕ੍ਰਾਂਤੀ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ 1.75 ਲੱਖ ਵਿਦਿਆਰਥੀਆਂ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਮਈ 2025 ਤੋਂ ਤਨਖ਼ਾਹਾਂ ਦੀ ਗ੍ਰਾਂਟ ਜਾਰੀ ਨਹੀਂ ਹੋ ਸਕੀ ਅਤੇ ਜਨਵਰੀ ਮਹੀਨੇ ਤੋਂ ਬਜਟ ਨਾ ਪੈਣ ਕਾਰਨ ਸੂਬੇ ਦੇ ਸੈਂਕੜੇ ਅਧਿਆਪਕ ਮਈ 2025 ਤੋਂ ਤਨਖ਼ਾਹਾਂ ਤੋਂ ਵਾਂਝੇ ਹਨ | ਉਨ੍ਹਾਂ ਕਿਹਾ ਕਿ ਫਰਵਰੀ-ਮਾਰਚ ਦੀ ਤਨਖ਼ਾਹ ਗ੍ਰਾਂਟ ਜਾਰੀ ਕਰਨ ਲਈ ਵਿਸ਼ੇਸ਼ ਆਡਿਟ ਪੈਰੇ ਤੁਰੰਤ ਕਲੀਅਰ ਕਰਵਾਉਣ ਲਈ ਨਾਦਰਸ਼ਾਹੀ ਹੁਕਮ ਜਾਰੀ ਕੀਤੇ ਗਏ ਹਨ, ਜਿਸ ਕਰਕੇ ਹੁਣ ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਜਲਦ ਤਨਖ਼ਾਹ ਨਾ ਮਿਲਣ ਦੇ ਆਸਾਰ ਹਨ | ਉਨ੍ਹਾਂ ਕਿਹਾ ਕਿ 1 ਜਨਵਰੀ 2016 ਤੋਂ ਬਾਅਦ ਦੇ ਸੇਵਾ ਮੁਕਤ ਪੈਨਸ਼ਨਰਾਂ ਦੇ ਰਿਵਾਈਜ਼ਡ ਪੀ. ਪੀ. ਓ. ਆਰਡਰ ਪਿੱਕ ਐਂਡ ਚੂਜ਼ ਨੀਤੀ ਤਹਿਤ ਦੇਰੀ ਨਾ ਜਾਰੀ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਤਿਹਾਸ ਵਿਚ ਪਹਿਲੀ ਵਾਰ ਏਡਿਡ ਸਕੂਲਾਂ ਦੇ ਅਧਿਆਪਕ ਤੇ ਪੈਨਸ਼ਨਰ ਮਾੜੇ ਦੌਰ ਵਿਚੋਂ ਗੁਜ਼ਰ ਰਹੇ ਹਨ | ਅਨੇਕਾਂ ਏਡਿਡ ਸਕੂਲ ਅਸਾਮੀਆਂ ਖ਼ਾਲੀ ਹੋਣ ਕਾਰਨ ਬੰਦ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ੳਕਤ ਮੰਗਾਂ ਨੂੰ ਲੈ ਕੇ ਪੰਜਾਬ ਦੇ ਸਮੁੱਚੇ ਏਡਿਡ ਸਟਾਫ਼, ਪੈਨਸ਼ਨਰ ਅਤੇ ਮੈਨੇਜਮੈਂਟਾਂ 10 ਮਾਰਚ ਨੂੰ ਡੀ. ਪੀ. ਆਈ. (ਸੈ) ਮੁਹਾਲੀ ਦੇ ਦਫ਼ਤਰ ਮੂਹਰੇ ਧਰਨਾ ਲਗਾਏਗੀ ਅਤੇ ਲੋੜ ਪਈ ਤਾਂ ਪੰਜਾਬ ਵਿਧਾਨ ਸਭਾ ਵੱਲ ਮਾਰਚ ਵੀ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਯੂਨੀਅਨ ਸੰਘਰਸ਼ ਨੂੰ ਹੋਰ ਤੇਜ਼ ਕਰਨ 'ਚ ਸੰਕੋਚ ਨਹੀਂ ਕੀਤਾ ਜਾਵੇਗਾ |
ਪਿਛਲੀ ਖ਼ਬਰ ਐਵੇਂ ਰੌਲਾ ਪੈ ਗਿਆ! ਮਜੀਠੀਆ ਦਾ ਬੀਬੀ ਮਹਿੰਦਰ ਕੌਰ ਜੋਸ਼ ਦੇ ਘਰ ਆਉਣ ਦਾ ਅਗਲੀ ਖ਼ਬਰ ਸੜਕ ਹਾਦਸਿਆਂ ਦੀ ਗਿਣਤੀ ਵੱਧ ਕੇ 4,759 ਤੱਕ ਪਹੁੰਚੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।