15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਦਸਮੇਸ਼ ਗਰਲਜ਼ ਕਾਲਜ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ

ਅਜੀਤ ਡੈਸਕ 07-03-2026
ਮੁਕੇਰੀਆਂ, 6 ਮਾਰਚ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਦੇ ਮੌਕੇ ਕਾਲਜ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਰਸਾਇਣ ਵਿਗਿਆਨ ਵਿਭਾਗ ਤੋਂ ਐਸੋਸੀਏਟ ਡਾ. ਰੋਹਿਤ ਕੁਮਾਰ ਸ਼ਰਮਾ ਆਪਣੇ ਰਿਸਰਚ ਗਰੁੱਪ ਸਮੇਤ ਹਾਜ਼ਰ ਹੋਏ | ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥਣਾਂ ਵੱਲੋਂ ਤਿਆਰ ਕੀਤੇ ਵਿਗਿਆਨ ਮਾਡਲਾਂ ਦੀ ਪ੍ਰਦਰਸ਼ਨੀ ਨਾਲ ਹੋਈ | ਇਨ੍ਹਾਂ ਮਾਡਲਾਂ ਵਿਚ ਭੌਤਿਕ ਵਿਗਿਆਨ, ਰਸਾਇਣ ਵਿਗਿਆਨ, ਬੋਟਨੀ, ਜੁਆਲੋਜੀ ਅਤੇ ਵਾਤਾਵਰਨ ਵਿਗਿਆਨ ਨਾਲ ਸੰਬੰਧਿਤ ਵਿਸ਼ੇ ਸ਼ਾਮਲ ਸਨ | ਵਿਦਿਆਰਥਣਾਂ ਨੇ ਮਾਡਲਾਂ, ਚਾਰਟਾਂ ਅਤੇ ਪ੍ਰਯੋਗਾਂ ਰਾਹੀਂ ਦਰਸਾਇਆ ਕਿ ਵਿਗਿਆਨ ਨੇ ਸਾਡੇ ਰੋਜ਼ਾਨਾ ਜੀਵਨ ਨੂੰ ਕਿਵੇਂ ਆਸਾਨ ਬਣਾਇਆ ਹੈ | ਉਨ੍ਹਾਂ ਇਹ ਵੀ ਜ਼ੋਰ ਦਿੱਤਾ ਕਿ ਵਾਤਾਵਰਣੀ ਸਮੱਸਿਆਵਾਂ ਦਾ ਹੱਲ ਪ੍ਰਾਕਿ੍ਤਕ ਊਰਜਾ ਸਰੋਤਾਂ ਦੇ ਸਹੀ ਉਪਯੋਗ ਨਾਲ ਕੀਤਾ ਜਾ ਸਕਦਾ ਹੈ | ਡਾ. ਰੋਹਿਤ ਕੁਮਾਰ ਸ਼ਰਮਾ ਤੇ ਉਨ੍ਹਾਂ ਦੀ ਟੀਮ ਨੇ ਵਿਦਿਆਰਥਣਾਂ ਨਾਲ ਵਿਚਾਰ ਚਰਚਾ ਕਰਦੇ ਹੋਏ ਉਨ੍ਹਾਂ ਨੂੰ ਭਵਿੱਖ ਲਈ ਮਹੱਤਵਪੂਰਨ ਜਾਣਕਾਰੀ ਦਿੱਤੀ | ਵਿਦਿਆਰਥਣਾਂ ਨੂੰ ਖੋਜ ਦੇ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ 'ਵਿਗਿਆਨਕ ਕਰੀਅਰ ਫੈਲੋਸ਼ਿਪ ਤੇ ਆਧੁਨਿਕ ਖੋਜ ਦੇ ਮੌਕੇ' ਵਿਸ਼ੇ 'ਤੇ ਵਿਸ਼ੇਸ਼ ਪੇਸ਼ਕਾਰੀ ਵੀ ਦਿੱਤੀ | ਵਿਚਾਰ ਚਰਚਾ ਰਾਹੀਂ ਵੱਖ-ਵੱਖ ਸਕਾਲਰਸ਼ਿਪ ਤੇ ਫੈਲੋਸ਼ਿਪ ਯੋਜਨਾਵਾਂ ਬਾਰੇ ਸਰਲ ਅਤੇ ਲਾਭਕਾਰੀ ਜਾਣਕਾਰੀ ਸਾਂਝੀ ਕੀਤੀ ਗਈ, ਜਿਸ ਨਾਲ ਵਿਦਿਆਰਥਣਾਂ ਨੂੰ ਰਿਸਰਚ ਪ੍ਰੋਗਰਾਮਾਂ ਵਿਚ ਦਾਖ਼ਲਾ ਲੈਣ ਲਈ ਪੇ੍ਰਰਨਾ ਮਿਲੀ | ਅੰਤ ਵਿਚ ਵਿਗਿਆਨ ਵਿਭਾਗ ਦੀ ਸਹਾਇਕ ਪ੍ਰੋਫੈਸਰ ਡਾ. ਨਿਧੀ ਸ਼ਰਮਾ ਵਲੋਂ ਧੰਨਵਾਦੀ ਸ਼ਬਦਾਂ ਦੀ ਸਾਂਝ ਪਾਈ | ਪ੍ਰੋਗਰਾਮ ਦੌਰਾਨ ਡਾ. ਨਰਪਿੰਦਰ ਕੌਰ, ਡਾ. ਏਕਤਾ ਅਤੇ ਵਿਗਿਆਨ ਵਿਭਾਗ ਦੀ ਸਮੂਹ ਟੀਮ ਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਮਹੱਤਵਪੂਰਨ ਯੋਗਦਾਨ ਦਿੱਤਾ | ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਤੇ ਸਮੂਹ ਟਰੱਸਟ ਮੈਂਬਰ ਸਾਹਿਬਾਨ ਵਲੋਂ ਵਿਗਿਆਨ ਵਿਭਾਗ ਦੇ ਪ੍ਰੋਫੈਸਰ ਸਾਹਿਬਾਨ ਤੇ ਵਿਦਿਆਰਥਣਾਂ ਨੂੰ ਪ੍ਰੋਗਰਾਮ ਦੀ ਸਫਲਤਾ ਲਈ ਮੁਬਾਰਕਬਾਦ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਕਾਰ ਸੇਵਾ ਭੂਰੀ ਵਾਲੇ ਵਾਲਿਆਂ ਵਲੋਂ ਸ੍ਰੀ ਪਟਨਾ ਸਾਹਿਬ ਦੀ ਤੀਸਰੀ ਯਾਤਰਾ 10 ਨੂੰ ਅਗਲੀ ਖ਼ਬਰ ਵੁੱਡਲੈਂਡ ਓਵਰਸੀਜ਼ ਸਕੂਲ 'ਚ ਕੇ-2 ਦੇ ਵਿਦਿਆਰਥੀਆਂ ਲਈ ਕਾਨਵੋਕੇਸ਼ਨ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।