15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਕਾਰ ਸੇਵਾ ਭੂਰੀ ਵਾਲੇ ਵਾਲਿਆਂ ਵਲੋਂ ਸ੍ਰੀ ਪਟਨਾ ਸਾਹਿਬ ਦੀ ਤੀਸਰੀ ਯਾਤਰਾ 10 ਨੂੰ

ਅਜੀਤ ਡੈਸਕ 07-03-2026
ਦਸੂਹਾ, 6 ਫਰਵਰੀ (ਭੁੱਲਰ)-ਕਾਰ ਸੇਵਾ ਭੂਰੀ ਵਾਲੇ ਵਾਲਿਆਂ ਵਲੋਂ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਅਤੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਦੀ ਅਗਵਾਈ ਹੇਠ ਸੰਗਤਾਂ ਨੂੰ ਸ੍ਰੀ ਪਟਨਾ ਸਾਹਿਬ ਦੀ ਤੀਸਰੀ 10 ਰੋਜ਼ਾ ਯਾਤਰਾ 10 ਮਾਰਚ ਨੂੰ ਕਰਵਾਈ ਜਾ ਰਹੀ ਹੈ | ਇਸ ਸਬੰਧੀ ਬਾਬਾ ਲਸ਼ਕਰ ਸਿੰਘ ਭੂਰੀ ਵਾਲੇ ਨੇ ਦੱਸਿਆ ਕਿ ਇਹ ਯਾਤਰਾ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਤੋਂ ਜੈਕਾਰਿਆਂ ਦੀ ਗੂੰਜ ਵਿਚ ਆਰੰਭ ਹੋਵੇਗੀ | ਉਨ੍ਹਾਂ ਦੱਸਿਆ ਕਿ ਸੰਗਤਾਂ ਦਾ ਕਾਫ਼ਲਾ ਤਖ਼ਤ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਸ੍ਰੀ ਗੋਬਿੰਦ ਘਾਟ, ਗੁਰਦੁਆਰਾ ਬਾਲ ਲੀਲ੍ਹਾ, ਗੁਰਦੁਆਰਾ ਗੁਰੂ ਕਾ ਬਾਗ਼, ਗੁਰਦੁਆਰਾ ਗਾਈ ਘਾਟ, ਗੁਰਦੁਆਰਾ ਹਾਂਡੀ ਸਾਹਿਬ, ਗੁਰਦੁਆਰਾ ਗੋਬਿੰਦ ਘਾਟ, ਗੰਗਾ ਘਾਟ ਤੋਂ ਇਲਾਵਾ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਉਪਰੰਤ ਵਾਪਸ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਉਦਲ ਵਿਖੇ ਪਹੁੰਚੇਗੀ | ਉਨ੍ਹਾਂ ਦੱਸਿਆ ਕਿ ਇਸ ਯਾਤਰਾ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਯਾਤਰਾ ਵਿਚ ਸ਼ਾਮਿਲ ਹੋਣ ਲਈ ਉਹ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ ਇਸ ਮੌਕੇ
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।