14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

14 ਨੂੰ ਮੋਗਾ 'ਚ ਭਾਜਪਾ ਦੀ ਰੈਲੀ ਪੰਜਾਬ ਦੀ ਰਾਜਨੀਤੀ ਵਿਚ ਇਤਿਹਾਸਕ ਹੋਵੇਗੀ- ਭਾਰਤੀ

ਅਜੀਤ ਡੈਸਕ 07-03-2026
ਭੰਗਾਲਾ, 6 ਮਾਰਚ (ਬਲਵਿੰਦਰਜੀਤ ਸਿੰਘ ਸੈਣੀ)-14 ਮਾਰਚ ਨੂੰ ਮੋਗਾ ਵਿਚ ਰੈਲੀ ਕਰਕੇ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਰਾਜਨੀਤੀ ਵਿਚ ਇਕ ਨਵਾਂ ਇਤਿਹਾਸ ਰਚਣ ਜਾ ਰਹੀ ਹੈ | ਇਸ ਰੈਲੀ ਵਿਚ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੀ ਪਵਿੱਤਰ ਧਰਤੀ 'ਤੇ ਪੂਰੀ ਤਾਕਤ ਨਾਲ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਦੇ ਕੇ ਅਤੇ ਚੋਣ ਬਿਗਲ ਵਜਾ ਕੇ ਚੋਣ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੇ ਹਨ | ਭਾਜਪਾ ਦੇ ਸੀਨੀਅਰ ਆਗੂ ਸ਼ੰਭੂ ਨਾਥ ਭਾਰਤੀ ਨੇ ਮੁਕੇਰੀਆਂ ਸਬ-ਡਵੀਜ਼ਨ ਦੇ ਪਿੰਡ ਹਰਚੰਦਾ ਵਿਚ ਰੈਲੀ ਦੀਆਂ ਤਿਆਰੀਆਂ ਦੀ ਮੀਟਿੰਗ ਵਿਚ ਜਨਤਾ ਨੂੰ ਸੰਬੋਧਨ ਕਰਦਿਆਂ ਇਹ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਅਮਿਤ ਸ਼ਾਹ ਦੀ ਰੈਲੀ ਨੂੰ ਲੈ ਕੇ ਪੰਜਾਬ ਦੇ ਲੋਕਾਂ ਵਿਚ ਬਹੁਤ ਉਤਸ਼ਾਹ ਹੈ | ਭਾਰਤੀ ਨੇ ਕਿਹਾ ਕਿ ਅਮਿਤ ਸ਼ਾਹ ਮੋਗਾ ਰੈਲੀ ਵਿਚ ਆਪਣੇ ਸ਼ਕਤੀਸ਼ਾਲੀ ਭਾਸ਼ਣ ਨਾਲ ਵਰਕਰਾਂ ਵਿਚ ਨਵਾਂ ਉਤਸ਼ਾਹ ਭਰ ਦੇਣਗੇ | ਇਸ ਮੌਕੇ ਸਾਬਕਾ ਸਰਪੰਚ ਬਖ਼ਸ਼ੋ ਦੇਵੀ, ਸੁਰਤੀ ਰਾਮ, ਠਾਕੁਰ ਯੁਵਰਾਜ ਸਿੰਘ, ਨੀਟਾ ਸਿੰਘ, ਰਾਜ ਕੁਮਾਰੀ, ਸੰਜੂ, ਕੁਲਵਿੰਦਰ ਕੌਰ, ਠਾਕੁਰ ਹਰਜਿੰਦਰ ਸਿੰਘ, ਦਰਸ਼ਨਾ ਦੇਵੀ, ਜੋਗਿੰਦਰ ਕੌਰ ਤੇ ਰੇਖਾ ਕੁਮਾਰੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਨਿਊ ਜ਼ਿਲ੍ਹਾ ਤੇ ਸੈਸ਼ਨ ਕੋਰਟ ਕੰਪਲੈਕਸ ਵਿਖੇ ਜਨਤਕ ਸਹੂਲਤਾਂ ਦੀ ਬੋਲੀ 20 ਨੂੰ ਅਗਲੀ ਖ਼ਬਰ ਵੁੱਡਲੈਂਡ ਅਰਲੀ ਲਰਨਿੰਗ ਸੈਂਟਰ 'ਚ ਹੋਲੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।