14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਜਥੇਬੰਦੀਆਂ ਵਲੋਂ ਵਿਧਾਨ ਸਭਾ ਦੇ ਘਿਰਾਓ ਦੀ ਤਿਆਰੀ ਲਈ ਮੀਟਿੰਗ

ਅਜੀਤ ਡੈਸਕ 07-03-2026
ਗੜ੍ਹਸ਼ੰਕਰ, 6 ਮਾਰਚ (ਧਾਲੀਵਾਲ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤੇ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਇਕਾਈਆਂ ਬਲਾਕ ਗੜ੍ਹਸ਼ੰਕਰ ਦੀ ਸਾਂਝੀ ਮੀਟਿੰਗ ਗੁਰਨਾਮ ਸਿੰਘ ਹਾਜੀਪੁਰ ਅਤੇ ਬਲਵੰਤ ਰਾਮ ਦੀ ਅਗਵਾਈ ਹੇਠ ਗਾਂਧੀ ਪਾਰਕ ਵਿਕੇ ਹੋਈ | ਹਰਜਿੰਦਰ ਸੂਨੀ ਅਤੇ ਪਵਨ ਕੁਮਾਰ ਗੜ੍ਹੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਨ ਦੇ ਵਿਰੋਧ ਵਿਚ ਅਤੇ ਪੰਜਾਬ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਪੰਜਾਬ ਸਰਕਾਰ ਦੇ ਬਜਟ ਸੈਸ਼ਨ ਸਮੇਂ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵੱਲੋਂ 8 ਤੋਂ 11 ਮਾਰਚ ਤੱਕ ਲਗਾਤਾਰ ਚਾਰ ਦਿਨ ਵਿਧਾਨ ਸਭਾ ਵੱਲ ਮਾਰਚ ਕਰਕੇ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ ਤਾਂ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਅੰਨੀ, ਬੋਲੀ ਤੇ ਗੁੰਗੀ ਭਗਵੰਤ ਮਾਨ ਸਰਕਾਰ ਨੂੰ ਯਾਦ ਕਰਵਾਏ ਜਾ ਸਕਣ | ਉਨ੍ਹਾਂ ਦੱਸਿਆ ਕਿ 8 ਮਾਰਚ ਨੂੰ ਵਿਧਾਨ ਸਭਾ ਵੱਲ ਮਾਰਚ ਦੌਰਾਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਅਗਵਾਈ ਸਤੀਸ਼ ਰਾਣਾ ਤੇ ਕਰਮ ਸਿੰਘ ਧਨੋਆ ਵੱਲੋਂ ਕੀਤੀ ਜਾਵੇਗੀ ਤੇ ਗੜ੍ਹਸ਼ੰਕਰ ਤੋਂ ਵੱਡੀ ਗਿਣਤੀ 'ਚ ਮੁਲਾਜ਼ਮ ਤੇ ਪੈਨਸ਼ਨਰ ਸ਼ਾਮਿਲ ਹੋਣਗੇ | ਮੀਟਿੰਗ ਵਿਚ ਗੋਪੀ ਰਾਮ, ਗਿਆਨੀ ਅਵਤਾਰ ਸਿੰਘ, ਬਾਬੂ ਪਰਮਾ ਨੰਦ, ਜੋਗਿੰਦਰ ਹੀਰ ਦਦਿਆਲ, ਸ਼ਿੰਗਾਰਾ ਰਾਮ ਭੱਜਲ, ਰਤਨ ਸਿੰਘ ਆਦਿ ਹਾਜ਼ਰ ਹੋਏ |
ਪਿਛਲੀ ਖ਼ਬਰ ਨਾਬਾਲਗ ਬੱਚਿਆਂ ਨੂੰ ਪੈਟਰੋਲ ਨਾ ਦੇਣ ਬਾਰੇ ਸਖ਼ਤੀ ਵਰਤੇ ਸਰਕਾਰ- ਪਿ੍ੰਸੀਪਲ ਧੀਰਜ ਵਸ਼ਿਸ਼ਟ ਅਗਲੀ ਖ਼ਬਰ ਅਜਨਾਲਾ ਤੋਂ ਸ੍ਰੀ ਅਨੰਦਪੁਰ ਸਾਹਿਬ ਜਾ ਰਹੀ ਪੈਦਲ ਯਾਤਰਾ ਦਾ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।