13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਕੀਰਤਨ ਸਮਾਗਮ ਅਤੇ ਲੋੜਵੰਦ ਬੱਚਿਆਂ ਦੇ ਸਮੂਹਿਕ ਅਨੰਦ ਕਾਰਜ ਕੱਲ੍ਹ

ਅਜੀਤ ਡੈਸਕ 07-03-2026
ਹੁਸ਼ਿਆਰਪੁਰ, 6 ਮਾਰਚ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਟਿੱਬਾ ਸਾਹਿਬ ਵਿਖੇ 8 ਮਾਰਚ ਦਿਨ ਐਤਵਾਰ ਨੂੰ 19ਵਾਂ ਕੀਰਤਨ ਸਮਾਗਮ ਅਤੇ ਲੋੜਵੰਦ ਬੱਚਿਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ ਜਾ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਸੰਤ ਬਲਵੀਰ ਸਿੰਘ ਟਿੱਬਾ ਸਾਹਿਬ ਵਾਲੇ ਤੇ ਸੰਤ ਕਰਮਜੀਤ ਸਿੰਘ ਟਿੱਬਾ ਸਾਹਿਬ ਵਾਲਿਆਂ ਨੇ ਦੱਸਿਆ ਕਿ ਇਹ ਅਨੰਦ ਕਾਰਜ ਗੁਰੂ ਜੋਤੀ ਪ੍ਰਚਾਰਕ ਜਥਾ ਭਾਈ ਬਲਵਿੰਦਰ ਸਿੰਘ ਰੰਧਾਵਾ ਬਰੋਟਾ ਹੁਸ਼ਿਆਰਪੁਰ ਵਾਲੇ ਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਜੋੜਿਆਂ ਦੇ ਅਨੰਦ ਕਾਰਜ ਕੀਤੇ ਜਾਣਗੇ ਉਨ੍ਹਾਂ ਸੁਭਾਗੇ ਜੋੜਿਆਂ ਵਿਚੋਂ ਜਿਹੜੇ ਜੋੜੇ ਅੰਮਿ੍ਤਧਾਰੀ ਹੋਣਗੇ ਉਨ੍ਹਾਂ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਜੀ ਦੀ ਯਾਤਰਾ ਵਾਸਤੇ ਟਰੇਨਾਂ ਦੀਆਂ ਦੋ ਟਿਕਟਾਂ ਜਥੇ ਵਲੋਂ ਸੇਵਾ 'ਚ ਦਿੱਤੀਆਂ ਜਾਣਗੀਆਂ |
ਪਿਛਲੀ ਖ਼ਬਰ ਦਸੂਹਾ ਦੇ ਕੰਵਰਪਾਲ ਸਿੰਘ ਨੇ ਯੂ. ਪੀ. ਐੱਸ. ਸੀ. ਦੀ ਪ੍ਰੀਖਿਆ ਕੀਤੀ ਪਾਸ ਅਗਲੀ ਖ਼ਬਰ ਮਾਤਾ ਤਿ੍ਪਤਾ ਦੇਵੀ ਨਮਿੱਤ ਪਾਠ ਦਾ ਭੋਗ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।