13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਵੁੱਡਬਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਦਾ ਐੱਸ .ਓ. ਐੱਫ. ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 07-03-2026
ਮੁਕੇਰੀਆਂ, 6 ਮਾਰਚ (ਰਾਮਗੜ੍ਹੀਆ)-ਵੁੱਡਬਰੀ ਵਰਲਡ ਸਕੂਲ ਹਮੇਸ਼ਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਤੇ ਪ੍ਰਤੀਯੋਗੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ | ਇਸੇ ਉਦੇਸ਼ ਦੀ ਪੂਰਤੀ ਕਰਦੇ ਹੋਏ ਵੁੱਡਬਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਐੱਸ. ਓ. ਐੱਫ. ਪ੍ਰਤੀਯੋਗਤਾ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਇਸ ਪ੍ਰਤੀਯੋਗਤਾ ਵਿਚ ਬੱਚਿਆਂ ਨੇ ਕੁੱਲ 53 ਮੈਡਲ ਜਿੱਤ ਕੇ ਇਕ ਨਵਾਂ ਕੀਰਤੀਮਾਨ ਸਥਾਪਤ ਕੀਤਾ | ਸਮਾਜਿਕ ਸਿੱਖਿਆ ਵਿਸ਼ੇ ਵਿਚ 4 ਗੋਲਡ ਮੈਡਲ, ਸਾਇੰਸ ਵਿਗਿਆਨ ਵਿਚ 17 ਗੋਲਡ ਮੈਡਲ, ਹਿਸਾਬ (ਗਣਿਤ) ਵਿਚ 21 ਗੋਲਡ ਮੈਡਲ ਤੇ ਜੀ. ਕੇ. ਵਿਚ 6 ਗੋਲਡ ਮੈਡਲ ਹਾਸਲ ਕੀਤੇ ਗਏ | ਇਸ ਤੋਂ ਇਲਾਵਾ ਅੰਗਰੇਜ਼ੀ ਵਿਸ਼ੇ ਵਿਚ 4 ਗੋਲਡ ਮੈਡਲ ਵੀ ਜਿੱਤੇ ਗਏ | ਸਕੂਲ ਦੇ ਪਿ੍ੰਸੀਪਲ ਸਾਹਿਬਾ ਨੇ ਸਾਰੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਹ ਉਪਲਬਧੀ ਵਿਦਿਆਰਥੀਆਂ ਦੀ ਲਗਨ, ਮਿਹਨਤ ਅਤੇ ਅਧਿਆਪਕਾਂ ਦੀ ਸੱਚੀ ਰਹਿਨੁਮਾਈ ਦਾ ਨਤੀਜਾ ਹੈ | ਸਕੂਲ ਨੂੰ ਆਸ ਹੈ ਕਿ ਭਵਿੱਖ ਵਿਚ ਵੀ ਵਿਦਿਆਰਥੀ ਇਸੇ ਤਰ੍ਹਾਂ ਉੱਚੀਆਂ ਉਡਾਰੀਆਂ ਭਰਦੇ ਰਹਿਣਗੇ |
ਪਿਛਲੀ ਖ਼ਬਰ ਵਿਧਾਇਕ ਘੁੰਮਣ ਨੇ 8 ਪਿੰਡਾਂ ਨੂੰ 20.50 ਲੱਖ ਰੁਪਏ ਗਰਾਂਟ ਦੇ ਸੈਕਸ਼ਨ ਪੱਤਰ ਵੰਡੇ ਅਗਲੀ ਖ਼ਬਰ ਨਵੀਂ ਧੁੱਸੀ ਸੰਬੰਧੀ ਸਰਵੇ ਨਾਲ ਹੋਣ ਵਾਲੀਆਂ ਸਮੱਸਿਆਵਾਂ ਸੰਬੰਧੀ ਡੀ. ਸੀ. ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।