28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਕੱਪੜੇ ਦੀ ਦੁਕਾਨ 'ਤੇ ਅਣਪਛਾਤਿਆਂ ਨੇ ਗੋਲੀ ਚਲਾਈ <br/>

ਅਜੀਤ ਡੈਸਕ 26-03-2026
ਮਾਹਿਲਪੁਰ ,25 ਮਾਰਚ (ਰਜਿੰਦਰ ਸਿੰਘ)-ਮਾਹਿਲਪੁਰ ਸ਼ਹੀਦਾਂ ਰੋਡ 'ਤੇ ਪੈਂਦੀ ਰੀ ਲੋਡ ਕੱਪੜੇ ਦੀ ਦੁਕਾਨ 'ਤੇ ਇਕ ਮੋਟਰਸਾਈਕਲ 'ਤੇ ਸਵਾਰ ਤਿੰਨ ਅਣਪਛਾਤਿਆ ਵਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ ਪਰ ਦੁਕਾਨਦਾਰ ਮਾਲਕ ਵਾਲ ਵਾਲ ਬਚ ਗਿਆ ਜਦਕਿ ਗੋਲੀਆਂ ਚਲਾਉਣ ਵਾਲੇ ਮੌਕੇ ਤੋਂ ਫਰਾਰ ਹੋ ਗਏ ਤੇ ਦਕਾਨ ਦਾ ਸੀਸਾ ਟੁੱਟ ਗਿਆ | ਘਟਨਾ ਦਾ ਪਤਾ ਲਗਦਿਆਂ ਹੀ ਮੌਕੇ 'ਤੇ ਐਸ ਪੀ ਡੀ ਮਨਪ੍ਰੀਤ ਸ਼ੀਹਮਾਰ, ਡੀ. ਐੱਸ. ਪੀ. ਪਲਵਿੰਦਰ ਕੁਮਾਰ ਚੱਬੇਵਾਲ, ਥਾਣਾ ਮਾਹਿਲਪੁਰ ਦੇ ਮੁੱਖੀ ਮਦਨ ਸਿੰਘ ਸਮੇਤ ਪੁਲਸ ਪਾਰਟੀ ਪਹੁੰਚ ਕੇ ਮਾਮਲੇ ਦੀ ਪੜਤਾਲ ਗੰਭੀਰਤਾ ਨਾਲ ਸੁਰੂ ਕਰ ਦਿੱਤੀ ਹੈ | ਮੌਕੇ ਤੇ ਕੀਤੀ ਜਾਣਕਾਰੀ ਅਨੁਸਾਰ ਜੱਸੀ ਪੁੱਤਰ ਯੋਗਰਾਜ ਵਾਸੀ ਗੱਜਰ ਨੇ ਦੱਸਿਆ ਕਿ ਉਹ ਆਪਣੀ ਦੁਕਾਨ ਤੇ ਸੀ ਉਸ ਨੇ ਦੱਸਿਆ ਕਿ ਤਕਰੀਬਨ ਤਿੰਨ ਦੇ ਕਰੀਬ ਮੋਟਰਸਾਈਕਲ ਤੇ ਸਵਾਰ ਅਣਪਛਾਤੇ ਨੌਜਵਾਨਾਂ ਵਲੋਂ ਦੁਕਾਨ ਤੇ ਗੋਲੀਆਂ ਚਲਾ ਕੇ ਫਰਾਰ ਹੋ ਗਏ | ਇਸ ਸੰਬੰਧੀ ਥਾਣਾ ਮਾਹਿਲਪੁਰ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |

ਪਿਛਲੀ ਖ਼ਬਰ ਦੇਰ ਸ਼ਾਮ ਸ਼ਹਿਰ ਦੇ ਪੈਟਰੋਲ ਪੰਪ ਹੋਏ ਬੰਦ, ਲੋਕਾਂ ਦਾ ਅਫ਼ਰਾ-ਤਫ਼ਰੀ ਦਾ ਮਾਹੌਲ <br/> ਅਗਲੀ ਖ਼ਬਰ ਪੰਜਾਬ ਰਿਟਾਇਰਡ ਮਿਊਾਸੀਪਲ ਵਰਕਰਜ਼ ਯੂਨੀਅਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।