28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਅੰਮਿ੍ਤ-ਧਾਰਾ ਪ੍ਰਗਟ ਦਿਵਸ ਸਮਾਗਮਾਂ ਸੰਬੰਧੀ ਡੀ. ਸੀ. ਨਾਲ ਮੁਲਾਕਾਤ <br/>

ਅਜੀਤ ਡੈਸਕ 26-03-2026
ਗੜ੍ਹਸ਼ੰਕਰ, 25 ਮਾਰਚ (ਧਾਲੀਵਾਲ)-ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨ ਛੋਹ ਗੰਗਾ ਅੰਮਿ੍ਤ ਕੁੰਡ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਅੰਮਿ੍ਤ-ਧਾਰਾ ਪ੍ਰਗਟ ਦਿਵਸ ਮੌਕੇ ਕਰਵਾਏ ਜਾ ਰਹੇ 4 ਦਿਨਾਂ ਸਮਾਗਮਾਂ ਦੀਆਂ ਤਿਆਰੀਆਂ ਪ੍ਰਬੰਧਕ ਕਮੇਟੀ ਵਲੋਂ ਦੇਸ਼-ਵਿਦੇਸ਼ ਦੀ ਸੰਗਤ ਦੇ ਸਹਿਯੋਗ ਨਾਲ ਜੋਰਾਂ-ਸ਼ੋਰਾਂ 'ਤੇ ਚੱਲ ਰਹੀਆਂ ਹਨ | ਪ੍ਰਬੰਧਕ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨਾਲ ਮੁਲਾਕਾਤ ਕਰਦਿਆਂ 4 ਦਿਨਾਂ ਸਮਾਗਮਾਂ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸ੍ਰੀ ਚਰਨ ਛੋਹ ਗੰਗਾ ਸ੍ਰੀ ਖੁਰਾਲਗੜ੍ਹ ਸਾਹਿਬ ਕਮੇਟੀ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ, ਰਸ਼ਪਾਲ ਰਾਜੂ ਡਾਇਰੈਕਟਰ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ, ਮੁੱਖ ਕੈਸ਼ੀਅਰ ਸੰਤ ਕਰਮ ਚੰਦ, ਬਾਬਾ ਦਿਆਲ ਚੰਦ ਬੰਗਾ, ਪੀ.ਐੱਲ. ਸੂਦ, ਗੁਰਲਾਲ ਸੈਲਾ ਤੇ ਹੋਰ ਹਾਜ਼ਰ ਹੋਏ | ਸੰਤ ਸੁਰਿੰਦਰ ਦਾਸ ਨੇ ਦੱਸਿਆ ਕਿ 4 ਦਿਨਾਂ ਸਮਾਗਮ ਵਿਚ 11 ਅਪ੍ਰੈਲ ਨੂੰ ਮਹਾਤਮਾ ਜੋਤੀ ਰਾਓ ਫੂਲੇ ਦਾ ਜਨਮ ਦਿਨ, 12-13 ਨੂੰ ਅੰਮਿ੍ਤ ਧਾਰਾ ਪ੍ਰਗਟ ਦਿਵਸ ਅਤੇ 14 ਅਪ੍ਰੈਲ ਨੂੰ ਸੰਵਿਧਾਨ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਸਬੰਧੀ ਸੰਗਤਾਂ ਦੀ ਆਮਦ ਨੂੰ ਵੇਖਦਿਆਂ ਹੋਇਆ ਇਹ ਕਾਰਜ ਆਰੰਭ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਸ ਸਾਲ ਵੀ ਇਹ ਸਮਾਗਮ ਸਫਲਤਾ ਪੂਰਵਕ ਹੋਣਗੇ ਅਤੇ ਵੱਡੀ ਗਿਣਤੀ 'ਚ ਪੁੱਜਣ ਵਾਲੀ ਸੰਗਤ ਲਈ ਠਹਿਰਨ, ਆਵਾਜਾਈ ਅਤੇ ਸਿਹਤ ਸੇਵਾਵਾਂ ਸਬੰਧੀ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਾ ਆਵੇ |

ਪਿਛਲੀ ਖ਼ਬਰ ਅਕਾਲੀ ਦਲ ਦੇ ਨਵ-ਨਿਯੁਕਤ ਸ਼ਹਿਰੀ ਪ੍ਰਧਾਨ ਗੁਰਜਿੰਦਰ ਚੱਕ ਦਾ ਸਨਮਾਨ <br/> ਅਗਲੀ ਖ਼ਬਰ ਦੇਰ ਸ਼ਾਮ ਸ਼ਹਿਰ ਦੇ ਪੈਟਰੋਲ ਪੰਪ ਹੋਏ ਬੰਦ, ਲੋਕਾਂ ਦਾ ਅਫ਼ਰਾ-ਤਫ਼ਰੀ ਦਾ ਮਾਹੌਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।