28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਅਕਾਲੀ ਦਲ ਦੇ ਨਵ-ਨਿਯੁਕਤ ਸ਼ਹਿਰੀ ਪ੍ਰਧਾਨ ਗੁਰਜਿੰਦਰ ਚੱਕ ਦਾ ਸਨਮਾਨ <br/>

ਅਜੀਤ ਡੈਸਕ 26-03-2026
ਐਮਾ ਮਾਂਗਟ, 25 ਮਾਰਚ (ਗੁਰਾਇਆ)- ਸ਼੍ਰੋਮਣੀ ਅਕਾਲੀ ਦਲ ਵਲੋਂ ਗੁਰਜਿੰਦਰ ਸਿੰਘ ਚੱਕ ਨੂੰ ਮੁਕੇਰੀਆਂ ਤੋਂ ਸ਼ਹਿਰੀ ਪ੍ਰਧਾਨ ਥਾਪੇ ਜਾਣ 'ਤੇ ਸ਼੍ਰੋਮਣੀ ਕਮੇਟੀ ਦੇ ਅਗਜੈਕਿਟਿਵ ਮੈਂਬਰ ਜਥੇਦਾਰ ਰਵਿੰਦਰ ਸਿੰਘ ਚੱਕ ਅਤੇ ਪਾਰਟੀ ਕਾਰਕੁਨਾਂ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਦੱਸਣਯੋਗ ਹੈ ਕਿ ਬੀਤੇ ਦਿਨ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਵਲੋਂ ਪਾਰਟੀ ਦੀ ਜ਼ਿਲ੍ਹਾ ਜਥੇਬੰਦੀ ਦਾ ਐਲਾਨ ਕੀਤਾ ਗਿਆ ਸੀ, ਜਿਸ ਵਿਚ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕੀਤਾ ਗਿਆ ਹੈ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਰਵਿੰਦਰ ਸਿੰਘ ਚੱਕ ਨੇ ਕਿਹਾ ਕਿ ਗੁਰਜਿੰਦਰ ਸਿੰਘ ਨੂੰ ਸ਼ਹਿਰੀ ਪ੍ਰਧਾਨ ਥਾਪਣ ਨਾਲ ਪਾਰਟੀ ਜਥੇਬੰਦੀ ਸ਼ਹਿਰੀ ਖੇਤਰ ਅੰਦਰ ਮਜ਼ਬੂਤ ਹੋਵੇਗੀ | ਉਨ੍ਹਾਂ ਦਾ ਸ਼ਹਿਰ ਦੇ ਸਾਰੇ ਵਾਰਡਾਂ ਅੰਦਰ ਖਾਸਾ ਅਧਾਰ ਹੈ, ਜਿਸ ਦਾ ਲਾਹਾ ਪਾਰਟੀ ਜਥੇਬੰਦੀ ਦੀ ਮਜ਼ਬੂਤੀ ਵਿਚ ਮਿਲੇਗਾ | ਸ਼੍ਰੋਮਣੀ ਕਮੇਟੀ ਮੈਂਬਰ ਨੇ ਕਿਹਾ ਕਿ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਉਪਰੰਤ ਲੋਕ ਮੁੱਦਿਆਂ ਲਈ ਸਰਕਾਰ ਖ਼ਿਲਾਫ਼ ਸੰਘਰਸ਼ ਛੇੜਿਆ ਜਾਵੇਗਾ ਅਤੇ ਆਉਂਦੇ ਸਮੇਂ ਅੰਦਰ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ | ਇਸ ਮੌਕੇ ਨਵ-ਨਿਯੁਕਤ ਸ਼ਹਿਰੀ ਪ੍ਰਧਾਨ ਗੁਰਜਿੰਦਰ ਸਿੰਘ ਚੱਕ ਨੇ ਕਿਹਾ ਕਿ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਉਹ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਹਾਈਕਮਾਂਡ ਅਤੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਜਤਿੰਦਰ ਸਿੰਘ ਲਾਲੀ ਬਾਜਵਾ ਦਾ ਵੀ ਨਵੀਂ ਜ਼ਿੰਮੇਵਾਰੀ ਦੇਣ 'ਤੇ ਧੰਨਵਾਦ ਕੀਤਾ | ਇਸ ਮੌਕੇ ਅਕਾਲੀ ਆਗੂ ਬਲਵੀਰ ਸਿੰਘ ਬਿਸ਼ਨਪੁਰ, ਜੋਗਿੰਦਰ ਸਿੰਘ ਭੱਟੀਆਂ ਜੱਟਾਂ, ਕਸ਼ਮੀਰ ਸਿੰਘ ਆਦਰਸ਼ ਨਗਰ, ਸਰਬਜੀਤ ਸਿੰਘ, ਅਮਨਦੀਪ ਸਿੰਘ, ਰਦਜੀਤ ਸਿੰਘ ਸੋਢੀ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਡਾ. ਰਵਜੋਤ ਸਿੰਘ ਨੇ ਹਲਕੇ ਦੇ ਪਿੰਡਾਂ 'ਚ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ <br/> ਅਗਲੀ ਖ਼ਬਰ ਅੰਮਿ੍ਤ-ਧਾਰਾ ਪ੍ਰਗਟ ਦਿਵਸ ਸਮਾਗਮਾਂ ਸੰਬੰਧੀ ਡੀ. ਸੀ. ਨਾਲ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।