ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਸਤਿ ਸੰਗਤ ਸਾਹਿਬ ਪਿੱਪਲਾਂਵਾਲਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਸਮਾਗਮ 27 ਮਾਰਚ ਦਿਨ ਸ਼ੁੱਕਰਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਸੰਤ ਜੀਤ ਸਿੰਘ ਨਿਰਮਲ ਕੁਟੀਆ ਜੌਹਲਾਂ ਵਾਲੇ ਤੇ ਹੋਰ ਰਾਗੀ ਜਥੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਤੇ ਮਨੋਹਰ ਕੀਰਤਨ ਰਾਹੀਂ ਨਿਹਾਲ ਕਰਨਗੇ |