27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਵਿਧਾਇਕ ਰਾਜਾ ਵਲੋਂ ਸਾਂਸੀ ਮੁਹੱਲੇ ਵਿਖੇ 7.76 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਦੀ ਸ਼ੁਰੂਆਤ <br/>

ਅਜੀਤ ਡੈਸਕ 26-03-2026
ਟਾਂਡਾ ਉੜਮੁੜ, 25 ਮਾਰਚ (ਕੁਲਬੀਰ ਸਿੰਘ ਗੁਰਾਇਆ)-ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਵੱਲੋਂ ਸ਼ਹਿਰ ਦੇ ਵਾਰਡ ਨੰਬਰ-11 ਦੇ ਸਾਂਸੀ ਮੁਹੱਲੇ ਵਿੱਚ ਲੰਮੇ ਸਮੇਂ ਤੋਂ ਚੱਲ ਰਹੀ ਸੀਵਰੇਜ ਦੀ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ 7 ਲੱਖ 76 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਦਾ ਕੰਮ ਸ਼ੁਰੂ ਕਰਵਾਇਆ | ਇਸ ਮੌਕੇ ਵਿਧਾਇਕ ਨੇ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਸਾਂਸੀ ਮੁਹੱਲੇ ਦੇ ਵਸਨੀਕਾਂ ਨੂੰ ਹੁਣ ਗੰਦਗੀ ਅਤੇ ਪਾਣੀ ਖੜ੍ਹੇ ਹੋਣ ਦੀ ਸਮੱਸਿਆ ਤੋਂ ਰਾਹਤ ਮਿਲੇਗੀ | ਉਨ੍ਹਾਂ ਨੇ ਦੱਸਿਆ ਕਿ ਇਹ ਪ੍ਰੋਜੈਕਟ ਜਲਦੀ ਮੁਕੰਮਲ ਕੀਤਾ ਜਾਵੇਗਾ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ | ਇਸ ਮੌਕੇ ਬੋਲਦਿਆਂ ਵਿਧਾਇਕ ਜਸਬੀਰ ਰਾਜਾ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਮਹੱਲਾ ਨਿਵਾਸੀਆਂ ਨੇ ਇਸ ਕੰਮ ਲਈ ਵਿਧਾਇਕ ਰਾਜਾ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਸੀਵਰੇਜ ਦੀ ਸਮੱਸਿਆ ਕਰਕੇ ਉਨ੍ਹਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ, ਜੋ ਹੁਣ ਦੂਰ ਹੋਵੇਗੀ | ਇਸ ਮੌਕੇ ਕੌਂਸਲਰ ਲਖਵਿੰਦਰ ਸਿੰਘ ਮੁਲਤਾਨੀ, ਕੇਸਵ ਸਿੰਘ, ਕੌਂਸਲਰ ਸੁਮਨ ਖੋਸਲਾ, ਦੀਪਕ ਮਾਹਲਾ, ਗੁਰਮੀਤ ਸਿੰਘ ਬਿੱਟੂ, ਸੇਠ ਰਾਮ ਸੇਠੀ ਤੇ ਅਨਿਲ ਗੋਰਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅਕਾਲੀ ਆਗੂ ਕਾਲੜਾ ਤੇ ਕਾਹਲੋਂ ਨੇ ਜਥੇਦਾਰ ਗੜਗੱਜ ਕੋਲ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ <br/> ਅਗਲੀ ਖ਼ਬਰ ਪਿੱਪਲਾਂਵਾਲਾ 'ਚ ਸਮਾਗਮ 27 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।