27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਅਕਾਲੀ ਆਗੂ ਕਾਲੜਾ ਤੇ ਕਾਹਲੋਂ ਨੇ ਜਥੇਦਾਰ ਗੜਗੱਜ ਕੋਲ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ <br/>

ਅਜੀਤ ਡੈਸਕ 26-03-2026
ਦਸੂਹਾ, 25 ਮਾਰਚ (ਭੁੱਲਰ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਕੁਲਦੀਪ ਸਿੰਘ ਗੜਗੱਜ ਕੋਲ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਜਸਵਿੰਦਰ ਸਿੰਘ ਕਾਲੜਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਵਿੰਦਰ ਸਿੰਘ ਕਾਹਲੋਂ ਨੇ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਉਠਾਇਆ | ਉਨ੍ਹਾਂ ਮੰਗ ਕੀਤੀ ਕਿ ਜਦ ਤੱਕ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੁੰਦੀ, ਤਦ ਤੱਕ ਸਮੂਹ ਗੁਰਦੁਆਰਿਆਂ ਵਿਚ ਰੋਜ਼ਾਨਾ ਅਰਦਾਸ ਦੀ ਰਿਵਾਇਤ ਸ਼ੁਰੂ ਕਰਵਾਈ ਜਾਵੇ | ਇਸ ਨਾਲ ਬੰਦੀ ਸਿੰਘਾਂ ਦੀ ਰਿਹਾਈ ਦੀ ਲਹਿਰ ਨੂੰ ਨਵਾਂ ਜੋਸ਼ ਮਿਲੇਗਾ | ਅਕਾਲੀ ਆਗੂਆਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁੱਚੀ ਸਿੱਖ ਕੌਮ ਨੂੰ ਇੱਕਜੁੱਟ ਹੋਣ ਦੀ ਲੋੜ ਹੈ | ਹੁਣ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੀ ਚੜ੍ਹਦੀ ਕਲਾ ਦੀ ਕਾਮਨਾ ਕੀਤੀ | ਇਸ ਮੌਕੇ ਮਿਸਲ ਸ਼੍ਰੋਮਣੀ ਭਗਤ ਧੰਨਾ ਜੀ ਦੇ ਮੁਖੀ ਜਥੇਦਾਰ ਬਾਬਾ ਗੁਰਦੇਵ ਸਿੰਘ, ਕੁਲਵੰਤ ਸਿੰਘ ਭੰਵਰਾ, ਲਖਵਿੰਦਰ ਸਿੰਘ ਲੱਖੀ ਠੱਕਰ, ਸੰਤ ਸਿੰਘ ਜੰਡੋਰ, ਲੱਖਵਿੰਦਰ ਸਿੰਘ, ਮਨਪ੍ਰੀਤ ਸਿੰਘ ਰੰਧਾਵਾ, ਰਸਪਾਲ ਸਿੰਘ ਖ਼ਾਲਸਾ ਕਾਲਜ ਗੜ੍ਹਦੀਵਾਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਹੋਰ ਵੀ ਸ਼ਖ਼ਸੀਅਤਾਂ

ਪਿਛਲੀ ਖ਼ਬਰ ਖੇਲੋ ਮਾਸਟਰ ਨੈਸ਼ਨਲ ਗੇਮਜ਼ 'ਚ ਹੁਸ਼ਿਆਰਪੁਰ ਦੀਆਂ ਮਹਿਲਾ ਖਿਡਾਰਨਾਂ ਵਲੋਂ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਵਿਧਾਇਕ ਰਾਜਾ ਵਲੋਂ ਸਾਂਸੀ ਮੁਹੱਲੇ ਵਿਖੇ 7.76 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਦੀ ਸ਼ੁਰੂਆਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।