27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਰਾਮ ਨੌਮੀ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 26-03-2026
ਟਾਂਡਾ ਉੜਮੁੜ, 25 ਮਾਰਚ (ਕੁਲਬੀਰ ਸਿੰਘ ਗੁਰਾਇਆ)-ਵਿੱਦਿਅਕ ਸੰਸਥਾ ਸਰ ਮਾਰਸ਼ਲ ਸਕੂਲ, ਬੈਂਸ ਅਵਾਨ ਵਿਖੇ ਭਗਵਾਨ ਰਾਮਚੰਦਰ ਨਾਲ ਸੰਬੰਧਿਤ ਰਾਮ ਨੌਵੀਂ ਦਾ ਪਵਿੱਤਰ ਤਿਉਹਾਰ ਸ਼ਰਧਾ ਪੂਰਵਕ ਮਨਾਇਆ ਗਿਆ, ਸਰ ਮਾਰਸ਼ਲ ਸਕੂਲ ਆਫ਼ ਗਰੁੱਪਸ ਦੇ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਗਾਇਤਰੀ ਦੀ ਅਗਵਾਈ ਹੇਠ ਰਾਮ ਨੌਵੀਂ ਦੇ ਤਿਉਹਾਰ ਦੌਰਾਨ ਸਮੂਹ ਸਟਾਫ਼ ਤੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਵਿਦਿਆਰਥੀਆਂ ਵੱਲੋਂ ਰਾਮਾਇਣ ਦੇ ਵੱਖ-ਵੱਖ ਪ੍ਰਸੰਗ ਜਿਵੇਂ 'ਰਾਮ ਜਨਮ' ਅਤੇ 'ਰਾਮ ਰਾਜ' ਨੂੰ ਨਾਟਕ ਰਾਹੀਂ ਬਹੁਤ ਹੀ ਖ਼ੂਬਸੂਰਤ ਢੰਗ ਨਾਲ ਪੇਸ਼ ਕੀਤਾ ਗਿਆ | ਬੱਚਿਆਂ ਨੇ ਭਗਵਾਨ ਰਾਮ ਜੀ ਦੇ ਜੀਵਨ 'ਤੇ ਆਧਾਰਿਤ ਕਵਿਤਾਵਾਂ ਸੁਣਾਈਆਂ ਅਤੇ 'ਰਘੂਪਤੀ ਰਾਘਵ ਰਾਜਾ ਰਾਮ' ਦੇ ਜਾਪ ਨਾਲ ਸਾਰਾ ਸਕੂਲ ਗੂੰਜ ਉੱਠਿਆ | ਇਸ ਮੌਕੇ ਆਪਣੇ ਸੰਬੋਧਨ ਵਿਚ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਨੇ ਕਿਹਾ ਕਿ ਰਾਮ ਨੌਮੀ ਦਾ ਤਿਉਹਾਰ ਸਾਨੂੰ ਬੁਰਾਈ 'ਤੇ ਸਚਾਈ ਦੀ ਜਿੱਤ ਦਾ ਸੰਦੇਸ਼ ਦਿੰਦਾ ਹੈ | ਉਨ੍ਹਾਂ ਨੇ ਸਕੂਲ ਦੇ ਅਧਿਆਪਕਾ ਦੀ ਸ਼ਲਾਘਾ ਕੀਤੀ ਜੋ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਆਪਣੀ ਸੰਸਕਿ੍ਤੀ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜ ਰਹੇ ਹਨ | ਸਮਾਗਮ ਦੇ ਅੰਤ ਵਿਚ ਪਿ੍ੰਸੀਪਲ ਗਾਇਤਰੀ ਨੇ ਸਾਰੀ ਮੈਨੇਜਮੈਂਟ, ਅਧਿਆਪਕਾਂ ਤੇ ਬੱਚਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਵਾਈਸ ਚੇਅਰਮੈਨ ਕੁਲਵੰਤ ਸਿੰਘ ਮਾਰਸ਼ਲ, ਵਾਈਸ ਪਿ੍ੰਸੀਪਲ ਕੁਲਵੀਰ ਸਿੰਘ ਤੋਂ ਇਲਾਵਾ ਸਮੂਹ ਸਟਾਫ਼ ਹਾਜ਼ਰ ਸਨ |

ਪਿਛਲੀ ਖ਼ਬਰ 'ਆਪ' ਦੀ ਸਰਕਾਰ ਨੇ 4 ਸਾਲਾਂ ਵਿਚ ਸਾਰੇ ਵਾਅਦੇ ਕੀਤੇ ਪੂਰੇ- ਪ੍ਰੋ. ਮੁਲਤਾਨੀ <br/> ਅਗਲੀ ਖ਼ਬਰ ਕਲੇਰ ਨੇ ਸੜ ਕੇ ਸੁਆਹ ਹੋਏ ਕਰਿਆਨਾ ਸਟੋਰ ਦੇ ਮਾਲਕ ਨਾਲ ਹਮਦਰਦੀ ਪ੍ਰਗਟਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।