27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

'ਆਪ' ਦੀ ਸਰਕਾਰ ਨੇ 4 ਸਾਲਾਂ ਵਿਚ ਸਾਰੇ ਵਾਅਦੇ ਕੀਤੇ ਪੂਰੇ- ਪ੍ਰੋ. ਮੁਲਤਾਨੀ <br/>

ਅਜੀਤ ਡੈਸਕ 26-03-2026
ਮੁਕੇਰੀਆਂ, 25 ਮਾਰਚ (ਰਾਮਗੜ੍ਹੀਆ)-ਆਮ ਆਦਮੀ ਪਾਰਟੀ ਦੀ ਮੁਕੇਰੀਆਂ ਵਿਖੇ ਪ੍ਰੋ. ਜੀ. ਐੱਸ. ਮੁਲਤਾਨੀ ਦੀ ਅਗਵਾਈ ਹੇਠ ਮੀਟਿੰਗ ਹੋਈ | ਇਸ ਮੌਕੇ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਨੇ ਮੀਟਿੰਗ ਵਿਚ ਪਹੁੰਚ ਕੇ 'ਆਪ' ਸਰਕਾਰ ਦੇ 4 ਸਾਲਾਂ ਦੇ ਕਾਰਜਕਾਲ 'ਤੇ ਸਰਕਾਰ ਵਲੋਂ ਕੀਤੇ ਕੰਮਾਂ 'ਤੇ ਵਿਚਾਰ ਵਟਾਂਦਰਾ ਕੀਤਾ | ਆਮ ਆਦਮੀ ਪਾਰਟੀ ਦੇ ਹਲਕਾ ਮੁਕੇਰੀਆਂ ਤੋਂ ਇੰਚਾਰਜ ਪ੍ਰੋ. ਜੀ. ਐੱਸ. ਮੁਲਤਾਨੀ ਨੇ ਗੱਲਬਾਤ ਕਰਦਿਆਂ ਕਿਹਾ ਕਿ 'ਆਪ' ਸਰਕਾਰ ਦੇ 4 ਸਾਲ ਪੂਰੇ ਹੋ ਚੁੱਕੇ ਹਨ ਅਤੇ ਇਸ ਦੌਰਾਨ ਸਰਕਾਰ ਨੇ ਆਪਣੇ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਹੈ | ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਬਾਅਦ ਸਰਕਾਰ ਨੇ ਸਿਹਤ, ਸਿੱਖਿਆ, ਬਿਜਲੀ, ਰੁਜਗਾਰ ਅਤੇ ਕਿਸਾਨੀ ਸਮੇਤ ਹਰ ਖੇਤਰ ਵਿਚ ਮਿਸਾਲੀ ਕੰਮ ਕੀਤੇ ਹਨ | ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਨੁਹਾਰ ਬਦਲ ਕੇ ਲੋਕਾਂ ਨੂੰ ਵਧੀਆ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਲੋਕ ਕਾਫ਼ੀ ਸੰਤੁਸਟ ਹਨ | ਪ੍ਰੋ. ਮੁਲਤਾਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਬਿਨਾਂ ਰਿਸਵਤ ਅਤੇ ਸਿਫਾਰਿਸ ਤੋਂ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ | ਪਿਛਲੇ 4 ਸਾਲਾਂ ਵਿਚ 65 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ, ਜਿਸ ਨਾਲ ਨੌਜਵਾਨਾਂ ਵਿਚ ਵਿਸਵਾਸ ਵਧਿਆ ਹੈ | ਉਨ੍ਹਾਂ ਕਿਹਾ ਕਿ ਮਹਿਲਾਵਾਂ ਲਈ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਲਾਗੂ ਕੀਤੀ ਗਈ ਹੈ, ਜਿਸ ਤਹਿਤ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਜਿੱਥੇ ਮਿਲੇਗਾ ਉੱਥੇ 1000 ਹਜ਼ਾਰ ਰੁਪਏ ਆਮ ਮਹਿਲਾਵਾਂ ਨੂੰ ਮਿਲਣ ਜਾ ਰਹੇ ਹਨ | ਇਸ ਦੇ ਨਾਲ ਹੀ ਮਹਿਲਾਵਾਂ ਲਈ ਮੁਫਤ ਬੱਸ ਯਾਤਰਾ ਦੀ ਸਹੂਲਤ ਵੀ ਜਾਰੀ ਹੈ | ਸਿਹਤ ਖੇਤਰ ਵਿਚ 881 ਆਮ ਆਦਮੀ ਕਲੀਨਿਕ ਬਣਾਏ ਗਏ ਹਨ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 65 ਲੱਖ ਪਰਿਵਾਰਾਂ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫਤ ਅਤੇ ਕੈਸਲੇਸ ਇਲਾਜ ਦਿੱਤਾ ਜਾ ਰਿਹਾ ਹੈ | ਸਿੱਖਿਆ ਖੇਤਰ ਵਿਚ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ | ਪੇਂਡੂ ਲਿੰਕ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਤੇ ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਨਾਲ ਹਾਦਸਿਆਂ ਵਿਚ ਮੌਤਾਂ ਵਿਚ ਲਗਪਗ 50 ਫ਼ੀਸਦੀ ਕਮੀ ਆਈ ਹੈ ਅਤੇ 47 ਹਜ਼ਾਰ ਤੋਂ ਵੱਧ ਲੋਕਾਂ ਦੀਆਂ ਜਾਨਾਂ ਬਚਾਈਆਂ ਗਈਆਂ ਹਨ | ਪ੍ਰੋ. ਮੁਲਤਾਨੀ ਨੇ ਕਿਹਾ ਕਿ ਪੰਜਾਬ ਵਿਚ ਨਵੀਂ ਉਦਯੋਗਿਕ ਇਕਾਈਆਂ ਲਿਆਉਣ ਲਈ ਵੀ ਸਰਕਾਰ ਵਲੋਂ ਪ੍ਰਭਾਵਸਾਲੀ ਕਦਮ ਚੁੱਕੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਉਦੇਸ ਸਿਰਫ ਵਿਕਾਸ ਹੈ ਤੇ ਇਸੇ ਦਿਸਾ ਵਿਚ ਸੂਬੇ 'ਚ ਜੰਗੀ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ |
25ਐਮਯੂਕੇ11


ਪਿਛਲੀ ਖ਼ਬਰ ਸਰਕਾਰ ਗੰਨੇ ਦੀ ਫ਼ਸਲ ਦੀ ਬਕਾਇਆ ਰਾਸ਼ੀ ਕਿਸਾਨਾਂ ਨੂੰ ਤੁਰੰਤ ਦੇਵੇ- ਆਗੂ <br/> ਅਗਲੀ ਖ਼ਬਰ ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ਰਾਮ ਨੌਮੀ ਦਾ ਤਿਉਹਾਰ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।