27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-03-2026

ਸੰਗਤਾਂ ਘਰਾਂ 'ਚ ਆਪ ਸਹਿਜ ਪਾਠ ਰੱਖ ਕੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਣ- ਭਾਈ ਰਣਜੀਤ ਸਿੰਘ ਢੱਡਰੀਆਂ <br/>

ਅਜੀਤ ਡੈਸਕ 26-03-2026
ਗੜ੍ਹਦੀਵਾਲਾ, 25 ਮਾਰਚ (ਚੱਗਰ)-ਗੁਰਬਾਣੀ ਨਾਲ ਸਾਂਝ ਪਾਉਣ ਲਈ ਸੰਗਤਾਂ ਘਰਾਂ ਵਿਚ ਆਪ ਸ੍ਰੀ ਸਹਿਜ ਪਾਠ ਕਰਨ ਤੇ ਆਪਣੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਤਾਂ ਜੋ ਵਹਿਮਾਂ-ਭਰਮਾ ਤੇ ਦੇਹਧਾਰੀ ਗੁਰੂ ਡੰਮ੍ਹ ਨੂੰ ਠੱਲ੍ਹ ਪਾਈ ਜਾ ਸਕੇ | ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਦੇਸ਼-ਵਿਦੇਸ਼ ਦੀਆ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਨਜ਼ਦੀਕ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਕਰਵਾਏ ਜਾ ਰਹੇ ਤਿੰਨ ਦਿਨਾ 'ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ' ਦੌਰਾਨ ਅੱਜ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਕਥਾ ਕੀਰਤਨ ਕਰਦਿਆਂ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੇ ਪਤਿਤ ਪੁਣੇ ਦੀ ਦਲਦਲ ਵਿਚੋਂ ਨਿਕਲਣ ਲਈ ਸਿੱਖੀ ਦੇ ਅਮੀਰ ਵਿਰਸੇ ਨੂੰ ਅਪਣਾਉਣ ਅਤੇ ਸੱਚ ਤੇ ਦਿ੍ੜ੍ਹਤਾ ਨਾਲ ਪਹਿਰਾ ਦੇਣ | ਇਸ ਤੋਂ ਪਹਿਲਾਂ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਵੈੱਲਫੇਅਰ ਸੁਸਾਇਟੀ ਦੇ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਜਦ ਕਿ ਗੁਰਦੁਆਰਾ ਪਰਮੇਸ਼ਰ ਦੁਆਰ ਪਟਿਆਲਾ ਦੇ ਹਜ਼ੂਰੀ ਜਥੇ ਤੇ ਹੋਰ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਵੈੱਲਫੇਅਰ ਸੁਸਾਇਟੀ ਦੇ ਪ੍ਰਬੰਧਕਾਂ ਨੇ ਦੱਸਿਆ ਕਿ 26 ਮਾਰਚ ਤੱਕ ਚੱਲਣ ਵਾਲੇ ਇਸ ਸਮਾਗਮ ਦੌਰਾਨ 26 ਮਾਰਚ ਨੂੰ ਸ਼ਾਮ 5 ਵਜੇ ਭਾਰੀ ਅੰਮਿ੍ਤ ਸੰਚਾਰ ਕਰਵਾਇਆ ਜਾਵੇਗਾ ਅਤੇ ਦੇਰ ਰਾਤ ਸਮਾਗਮ ਦੀ ਸਮਾਪਤੀ ਹੋਵੇਗੀ | ਇਸ ਮੌਕੇ ਸੁਸਾਇਟੀ ਨੇ ਸਮਾਗਮ 'ਚ ਪੁੱਜੇ ਰਾਜਸੀ ਲੀਡਰਾਂ ਤੇ ਹੋਰ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ | ਸਮਾਗਮ ਦੌਰਾਨ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ 'ਚ ਆਈਆਂ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਜੱਸ ਸਰਵਣ ਕੀਤਾ |

ਪਿਛਲੀ ਖ਼ਬਰ ਅਕਾਲਗੜ੍ਹ ਕਿ੍ਕਟ ਟੂਰਨਾਮੈਂਟ 'ਚ ਵਿਧਾਇਕ ਠੇਕੇਦਾਰ ਵਲੋਂ ਇਨਾਮਾਂ ਦੀ ਵੰਡ ਅਗਲੀ ਖ਼ਬਰ ਸੁਰਜੀਤ ਸਿੰਘ ਕੈਰੇ ਦੇ ਬੀ. ਸੀ. ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਸਨਮਾਨ ਸਮਾਰੋਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।