15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

'ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ' ਸਮਾਗਮ 'ਚ ਡਾ. ਰਵਜੋਤ ਨੇ ਸਰਕਾਰ ਦੀਆਂ ਪ੍ਰਾਪਤੀਆਂ ਦੱਸੀਆਂ

ਅਜੀਤ ਡੈਸਕ 27-03-2026
ਹੁਸ਼ਿਆਰਪੁਰ, 26 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਸ਼ਾਮਚੁਰਾਸੀ ਹਲਕੇ ਦੇ ਪਿੰਡ ਨੂਰਪੁਰ 'ਚ ਕਰਵਾਏ ਗਏ 'ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ ਸਮਾਗਮ' ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਰਕਾਰ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਇਆ | ਉਨ੍ਹਾਂ ਲੋਕਾਂ ਨਾਲ ਸਿੱਧਾ ਸੰਪਰਕ ਕਰਦੇ ਹੋਏ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਦੱਸਿਆ | ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿਚ ਆਮ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵੱਲ ਇਤਿਹਾਸਕ ਕਦਮ ਚੁੱਕੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਜੋ ਕਿ 10 ਲੱਖ ਰੁਪਏ ਤੱਕ ਕਵਰ ਕਰਦੀ ਹੈ, ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਅਤੇ 'ਸਕੂਲ ਆਫ਼ ਐਮੀਨੈਂਸ' ਪਹਿਲਕਦਮੀਆਂ ਵਰਗੇ ਉਪਰਾਲੇ ਸੂਬੇ ਦੇ ਨਾਗਰਿਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਾਗੂ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਸਰਕਾਰ ਨੇ ਅÏਰਤਾਂ ਦਾ ਸਨਮਾਨ ਕਰਨ ਲਈ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ, ਜਿਸ ਵਿਚ ਯੋਗ ਜਨਰਲ ਸ਼੍ਰੇਣੀ ਦੀਆਂ ਅÏਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਤੇ ਯੋਗ ਅਨੁਸੂਚਿਤ ਜਾਤੀ ਦੀਆਂ ਅÏਰਤਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਪ੍ਰਦਾਨ ਕੀਤੇ ਜਾਣਗੇ | ਇਸ ਤੋਂ ਇਲਾਵਾ ਸੂਬੇ ਦੇ ਲਗਭਗ 90 ਪ੍ਰਤੀਸ਼ਤ ਘਰੇਲੂ ਖਪਤਕਾਰਾਂ 600 ਯੂਨਿਟ ਤੱਕ ਮੁਫ਼ਤ ਬਿਜਲੀ ਦਾ ਲਾਭ ਮਿਲ ਰਿਹਾ ਹੈ | ਇਸ ਤੋਂ ਇਲਾਵਾ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦੇ ਹੋਏ, ਹੁਣ ਤੱਕ ਯੋਗਤਾ ਦੇ ਆਧਾਰ 'ਤੇ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ | ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦਾ ਹਵਾਲਾ ਦਿੰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ ਹੈ, ਜਿਸ ਨਾਲ ਸਮਾਜ ਵਿਚ ਸਕਾਰਾਤਮਿਕ ਬਦਲਾਅ ਆਏ ਹਨ | ਉਨ੍ਹਾਂ ਕਿਹਾ ਕਿ ਸੂਬੇ ਦੇ ਸੜਕੀ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ 'ਤੇ ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ | ਕਿਸਾਨਾਂ ਦੇ ਹਿੱਤਾਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਦੇ ਖੇਤਾਂ ਤੱਕ ਪਾਣੀ ਪਹੁੰਚਾਉਣ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ਵਿਚ ਸੁਧਾਰ ਹੋਵੇਗਾ | ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਕਰਨਾ ਅਤੇ ਸੂਬੇ ਨੂੰ ਵਿਕਾਸ ਦੇ ਰਾਹ 'ਤੇ ਅੱਗੇ ਵਧਾਉਣਾ ਹੈ | ਇਸ ਮੌਕੇ ਇਲਾਕੇ ਦੇ ਸਰਪੰਚ, ਪੰਚ, ਪਤਵੰਤੇ, ਪਾਰਟੀ ਵਰਕਰ ਅਤੇ ਪਿੰਡ ਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਹੁਸ਼ਿਆਰਪੁਰ ਨਗਰ ਨਿਗਮ ਦਾ 8961 ਲੱਖ ਰੁਪਏ ਦਾ ਸਾਲਾਨਾ ਬਜਟ ਪਾਸ ਅਗਲੀ ਖ਼ਬਰ ਦੁਕਾਨ ਦੇ ਬਾਹਰੋਂ ਮੋਟਰਸਾਈਕਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।