15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਕਿਸਾਨ ਮਜ਼ਦੂਰ ਹਿਤਕਾਰੀ ਸਭਾ ਦੀ ਮੀਟਿੰਗ ਹੋਈ

ਅਜੀਤ ਡੈਸਕ 27-03-2026
ਭੰਗਾਲਾ, 26 ਮਾਰਚ (ਬਲਵਿੰਦਰਜੀਤ ਸਿੰਘ ਸੈਣੀ)-ਕਿਸਾਨ ਮਜ਼ਦੂਰ ਹਿਤਕਾਰੀ ਸਭਾ ਪੰਜਾਬ ਜਥੇਬੰਦੀ ਦੇ ਆਗੂਆਂ ਦੀ ਮੀਟਿੰਗ ਜ਼ੋਨ ਪ੍ਰਧਾਨ ਨਰਿੰਦਰ ਸਿੰਘ ਨਾਹਰਪੁਰ, ਕਿਸਾਨ ਆਗੂ ਜਗਜੀਤ ਸਿੰਘ ਜੱਗੀ, ਜਥੇਦਾਰ ਬਾਬਾ ਰਣਦੀਪ ਸਿੰਘ, ਸਰਦਾਰਾ ਸਿੰਘ, ਮੋਹਣ ਸਿੰਘ ਦੀ ਅਗਵਾਈ ਵਿਚ ਪਿੰਡ ਨਾਹਪਰਪੁਰ ਹੋਈ | ਇਸ ਸਮੇਂ ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਪੁਰਾਣਾ ਭੰਗਾਲਾ ਵਿਸ਼ੇਸ਼ ਤੌਰ 'ਤੇ ਮੀਟਿੰਗ ਵਿਚ ਹਾਜ਼ਰ ਹੋਏ | ਕਿਸਾਨ ਆਗੂਆਂ ਨੇ ਕਿਹਾ ਕਿ ਬਿਜਲੀ ਸੋਧ ਬਿੱਲ 2025 ਨੂੰ ਵਾਪਸ ਕਰਵਾਉਣ ਲਈ ਬਿਜਲੀ ਦਫ਼ਤਰ ਭੰਗਾਲਾ ਸਾਹਮਣੇ ਦਿੱਤੇ ਜਾਣ ਵਾਲੇ ਧਰਨੇ ਦੀਆਂ ਤਿਆਰੀਆਂ ਸਬੰਧੀ ਪਿੰਡ ਨਾਹਰਪੁਰ ਵਿਖੇ ਮੀਟਿੰਗ ਕੀਤੀ ਗਈ | ਉਨ੍ਹਾਂ ਕਿਹਾ ਬਿਜਲੀ ਵਿਭਾਗ ਵਲੋਂ ਬਿਜਲੀ ਦੇ ਭਾਰੀ ਬਿੱਲ, ਜੁਰਮਾਨੇ ਤੇ ਪਰਚਿਆ ਦੇ ਨੋਟਿਸ ਭੇਜ ਕੇ ਡਰਾਉਣ ਧਮਕਾਉਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਅਸੀਂ ਕਦੇ ਕਾਮਯਾਬ ਨਹੀਂ ਹੋਣ ਦੇਵਾਂਗੇ | ਲੋਕਾਂ 'ਤੇ ਅਸੀਂ ਮਹਿੰਗੀ ਬਿਜਲੀ ਦਾ ਬੋਝ ਨਹੀਂ ਪੈਣ ਦੇਵਾਂਗੇ, ਕਿਸਾਨ ਆਗੂਆਂ ਨੇ ਜਥੇਬੰਦੀ, ਅਤੇ ਸਹਿਯੋਗੀ ਜਥੇਬੰਦੀਆਂ ਦੇ ਵਰਕਰਾਂ ਨੂੰ 2 ਅਪ੍ਰੈਲ ਦਿਨ ਵੀਰਵਾਰ ਨੂੰ ਠੀਕ 11 ਵਜੇ ਦਾਣਾ ਮੰਡੀ ਭੰਗਾਲਾ ਵਿਖੇ ਹੰੁਮ-ਹੰੁਮਾ ਕੇ ਪਹੁੰਚਣ ਦੀ ਅਪੀਲ ਕੀਤੀ ਤਾਂ ਜੋ ਮੋਰਚੇ ਨੂੰ ਸਫਲ ਬਣਾਇਆ ਜਾ ਸਕੇ | ਇਸ ਸਮੇਂ ਸਾਬਕਾ ਸਰਪੰਚ ਸੇਵਾ ਸਿੰਘ, ਗੁਰਜੀਤ ਸਿੰਘ, ਲਖਵਿੰਦਰ ਸਿੰਘ ਬੱਬੂ, ਜੋਗਿੰਦਰਪਾਲ, ਬਲਵਿੰਦਰ ਸਿੰਘ, ਮਾਤਾ ਹਰਜਿੰਦਰ ਕੌਰ, ਭੈਣ ਗੁਰਪਾਲ ਕੌਰ ਤੇ ਰੀਟਾ ਦੇਵੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੜ੍ਹਸ਼ੰਕਰ-ਨੰਗਲ ਰੋਡ 'ਤੇ ਹਾਦਸਿਆਂ ਨੂੰ ਸੱਦਾ ਦੇ ਰਹੇ ਨੇ ਸੜਕ ਨਾਲ ਲੱਗਦੇ ਡੂੰਘੇ ਬਰਮ ਅਗਲੀ ਖ਼ਬਰ ਭਗਵਾਨ ਸ੍ਰੀ ਰਾਮ ਸਮਾਜਿਕ ਬਰਾਬਰੀ ਦੇ ਜਿਉਂਦੇ ਜਾਗਦੇ ਪ੍ਰਤੀਕ ਸਨ– ਐਡ. ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।