15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਬਾਬਾ ਮੰਝ ਕਾਨਵੈਂਟ ਸਕੂਲ 'ਚ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ

ਅਜੀਤ ਡੈਸਕ 27-03-2026
ਹੁਸ਼ਿਆਰਪੁਰ, 26 ਮਾਰਚ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ 'ਚ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਜੀ ਭੋਗ ਪਾਏ ਗਏ | ਉਪਰੰਤ ਵਿਦਿਆਰਥੀਆਂ ਵਲੋਂ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ ਗਿਆ | ਇਸ ਦੌਰਾਨ ਸਕੂਲ ਦਾ ਮਾਹੌਲ ਪੂਰੀ ਤਰ੍ਹਾਂ ਧਾਰਮਿਕ ਰੰਗ 'ਚ ਰੰਗਿਆ ਗਿਆ | ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਤੇ ਸਕੂਲ ਪ੍ਰਬੰਧਕਾਂ ਨੇ ਸਮਾਗਮ 'ਚ ਪੂਰੇ ਉਤਸ਼ਾਹ ਨਾਲ ਸੇਵਾ ਨਿਭਾਈ | ਇਸ ਪਵਿੱਤਰ ਮੌਕੇ ਨੇ ਸਿਰਫ਼ ਨਵੇਂ ਸੈਸ਼ਨ ਦੀ ਸ਼ੁਰੂਆਤ ਹੀ ਨਹੀਂ ਕੀਤੀ, ਸਗੋਂ ਵਿਦਿਆਰਥੀਆਂ ਦੇ ਮਨਾਂ 'ਚ ਨਵੀਂ ਉਮੀਦ, ਨਵਾਂ ਜੋਸ਼ ਅਤੇ ਚੰਗੇ ਸੰਸਕਾਰਾਂ ਦਾ ਬੀਜ ਵੀ ਬੋਇਆ | ਸਮਾਗਮ ਦੌਰਾਨ ਸਕੂਲ ਦੀ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ, ਚੇਅਰਮੈਨ ਵਰਿੰਦਰ ਸਿੰਘ ਸਿੱਧੂ ਦੀ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਸਿਰਫ਼ ਅਕਾਦਮਿਕ ਪ੍ਰਗਤੀ ਹੀ ਨਹੀਂ, ਸਗੋਂ ਨੈਤਿਕ ਮੁੱਲਾਂ, ਅਨੁਸ਼ਾਸਨ ਅਤੇ ਮਨੁੱਖਤਾ ਦੇ ਰਾਹ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸਿੱਖਿਆ ਦਾ ਅਸਲ ਮਕਸਦ ਚੰਗਾ ਇਨਸਾਨ ਬਣਨਾ ਹੈ ਅਤੇ ਇਸ ਤਰ੍ਹਾਂ ਦੇ ਧਾਰਮਿਕ ਸਮਾਗਮ ਵਿਦਿਆਰਥੀਆਂ ਦੀ ਸ਼ਖ਼ਸੀਅਤ ਨਿਰਮਾਣ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਇਸ ਮੌਕੇ ਚੇਅਰਮੈਨ ਵਰਿੰਦਰ ਸਿੰਘ ਸਿੱਧੂ ਨੇ ਵੀ ਬੱਚਿਆਂ ਨੂੰ ਆਉਣ ਵਾਲੇ ਭਵਿੱਖ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਵਿਦਿਆਰਥੀਆਂ ਲਈ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਅਸ਼ਵਨੀ ਕੁਮਾਰ, ਵਾਇਸ ਪਿੰ੍ਰਸੀਪਲ ਜਗਮੀਤ ਕੌਰ ਤੇ ਸਮੂਹ ਸਟਾਫ਼ ਮੈਂਬਰ ਮੌਜੂਦ ਸਨ | ਪਿ੍ੰਸੀਪਲ ਅਤੇ ਵਾਇਸ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਆਉਣ ਵਾਲੇ ਸੈਸ਼ਨ ਲਈ ਪੂਰੀ ਲਗਨ, ਸਕਾਰਾਤਮਿਕ ਸੋਚ ਅਤੇ ਨਿਰੰਤਰ ਮਿਹਨਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਪੰਜਾਬ ਨੂੰ ਮੁੜ ਲੀਹਾਂ 'ਤੇ ਲਿਆਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਾ ਅਤਿ ਜ਼ਰੂਰੀ- ਲੱਖੀ ਅਗਲੀ ਖ਼ਬਰ ਅੱਜ ਵੀ ਪੈਟਰੋਲ ਪੰਪਾਂ 'ਤੇ ਤੇਲ ਲੈਣ ਲਈ ਲੋਕਾਂ ਦੀਆਂ ਲੱਗੀਆਂ ਰਹੀਆਂ ਲੰਬੀਆਂ ਲਾਈਨਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।