ਟਾਂਡਾ ਉੜਮੁੜ, 26 ਮਾਰਚ (ਭਗਵਾਨ ਸਿੰਘ ਸੈਣੀ)-ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਸਰਕਾਰ ਬਣਾਉਣਾ ਅਤਿ ਜ਼ਰੂਰੀ ਹੈ ਤਾਂਕਿ ਵਿਕਾਸ ਪੱਖੋਂ ਪਛੜ ਚੁੱਕੇ ਸੂਬੇ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ਤੇ ਲਿਆਇਆ ਜਾ ਸਕੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਨੇ ਗੱਲਬਾਤ ਦੌਰਾਨ ਕੀਤਾ | ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਦੁਆਬਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਸੁਲਤਾਨਪੁਰ ਲੋਧੀ, ਐਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਮੋਮੀ, ਮਨਜੋਤ ਰਿਆੜ, ਲੰਬੜਦਾਰ ਕੁਲਵਿੰਦਰ ਸਿੰਘ ਕਿੰਦਾ, ਅਜੀਤ ਸਿੰਘ ਮੂਨਕ, ਸੁਰਜੀਤ ਸਿੰਘ ਢਿੱਲੋਂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਵੀ ਹਾਜ਼ਰ ਸੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਨੇ ਨਵ ਨਿਯੁਕਤ ਦੁਆਬਾ ਪ੍ਰਧਾਨ ਕੁਲਦੀਪ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਮੋਮੀ ਦਾ ਸਨਮਾਨ ਕੀਤਾ ਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਨੂੰ ਮਾਣ ਸਤਿਕਾਰ ਦਿੱਤਾ ਹੈ | ਇਸ ਮੌਕੇ ਐੱਸ. ਸੀ. ਵਿੰਗ ਦੁਆਬਾ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਸੁਲਤਾਨਪੁਰ ਲੋਧੀ ਤੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਐੱਸ. ਸੀ. ਵਿੰਗ ਹੁਸ਼ਿਆਰਪੁਰ ਸਰਬਜੀਤ ਸਿੰਘ ਮੋਮੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਲੋੜ ਹੈ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਅਤਿ ਜ਼ਰੂਰੀ ਹੈ | ਇਸ ਮੌਕੇ ਤੇ ਅਕਾਲੀ ਵਰਕਰ ਵੀ ਹਾਜ਼ਰ ਸੀ |