15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਦੁਲਮੀਵਾਲ ਵਿਖੇ ਸੰਤ ਸੰਮੇਲਨ ਅੱਜ

ਅਜੀਤ ਡੈਸਕ 27-03-2026
ਪੱਸੀ ਕੰਢੀ, 26 ਮਾਰਚ (ਜਗਤਾਰ ਸਿੰਘ ਰਜਪਾਲਮਾ)-ਕੰਢੀ ਖੇਤਰ ਦੇ ਪਿੰਡ ਦੁਲਮੀਵਾਲ ਵਿਖੇ ਸਕੂਲ ਦੀ ਗਰਾਉਂਡ ਵਿਖੇ ਦੂਸਰਾ ਵਿਸ਼ਾਲ ਸੰਤ ਸਮਾਗਮ ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਸਦਕਾ 27 ਮਾਰਚ ਨੂੰ ਬੇਗਮਪੁਰਾ ਕੰਡੀ ਵੈੱਲਫੇਅਰ ਸੁਸਾਇਟੀ ਤੇ ਸੰਗਤਾਂ ਦੀ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਸੁਸਾਇਟੀ ਦੇ ਕਨਵੀਨਰ ਹਰਬੰਸ ਸਿੰਘ ਨੇ ਦੱਸਿਆ ਕਿ ਇਸ ਵਿਸ਼ਾਲ ਸੰਤ ਸਮਾਗਮ ਵਿਚ ਪਦਮ ਸ੍ਰੀ 108 ਸੰਤ ਨਿਰੰਜਣ ਦਾਸ ਮਹਾਰਾਜ ਗੱਦੀਨਸ਼ੀਨ ਡੇਰਾ ਸੱਚਖੰਡ ਬੱਲਾਂ ਵਿਸ਼ੇਸ਼ ਤੌਰ 'ਤੇ ਸੰਗਤਾਂ ਨੂੰ ਆਸ਼ੀਰਵਾਦ ਦੇਣ ਪਹੁੰਚ ਰਹੇ ਹਨ | ਉਨ੍ਹਾਂ ਦੱਸਿਆ ਕਿ ਅੱਜ 27 ਮਾਰਚ ਨੂੰ ਸਵੇਰੇ 8 ਵਜੇ ਤੋਂ 10 ਵਜੇ ਤੱਕ ਸ੍ਰੀ ਅੰਮਿ੍ਤ ਬਾਣੀ ਦੇ ਜਾਪ ਵੀ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਮੌਕੇ ਤੇ ਭਾਈ ਸਤਨਾਮ ਸਿੰਘ ਹੂਸੇਨਪੁਰੀ ਸ੍ਰੀ ਅੰਮਿ੍ਤ ਬਾਣੀ ਦੇ ਆਧਾਰਤ ਕਥਾ ਕੀਰਤਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਦੇ ਆਧਾਰਿਤ ਪ੍ਰਵਚਨ ਕਰਨਗੇ | ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਦਾ ਵਿਸ਼ੇਸ਼ ਸਹਿਯੋਗ ਹੋਵੇਗਾ | ਇਸ ਮੌਕੇ ਸੰਤਾਂ ਮਹਾਪੁਰਸ਼ਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰੀ ਭਰਨਗੀਆਂ | ਇਸ ਮੌਕੇ ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ਜਾਵੇਗਾ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ |
ਪਿਛਲੀ ਖ਼ਬਰ ਪਾਰਟੀ ਨੂੰ ਹੋਰ ਮਜ਼ਬੂਤ ਕਰਕੇ ਅਕਾਲੀ ਦਲ ਦੀ ਸਰਕਾਰ ਬਣਾਈ ਜਾਵੇਗੀ- ਲਾਲੀ ਬਾਜਵਾ ਅਗਲੀ ਖ਼ਬਰ ਬਜਰੀ ਦਾ ਭਰਿਆ ਟਿੱਪਰ ਪਲਟਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।