15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਨਰਸਿੰਗ ਕਾਲਜ ਕੰਧਾਲਾ ਜੱਟਾਂ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ

ਅਜੀਤ ਡੈਸਕ 27-03-2026
ਅੱਡਾ ਸਰਾਂ, 26 ਮਾਰਚ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖ਼ਾਲਸਾ ਕਾਲਜ ਫ਼ਾਰ ਵਿਮੈਨ ਕੰਧਾਲਾ ਜੱਟਾਂ ਅਧੀਨ ਚਲਦੇ ਵਿੱਦਿਅਕ ਅਦਾਰੇ ਕਾਲਜ ਆਫ਼ ਨਰਸਿੰਗ ਅੱਡਾ ਸਰਾਂ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਪਿੰ੍ਰਸੀਪਲ ਲਵਦੀਪ ਕੌਰ ਵੜੈਚ ਤੇ ਵਾਈਸ ਪਿ੍ੰਸੀਪਲ ਲਵਦੀਪ ਕੌਰ ਤਲਵਾੜ ਦੀ ਅਗਵਾਈ ਵਿਚ ਕਰਵਾਏ ਗਏ ਇਸ ਸਮਾਗਮ ਦੀ ਸ਼ੁਰੂਆਤ ਸਬਦ ਗਾਇਨ ਨਾਲ ਹੋਈ | ਇਸ ਤੋਂ ਬਾਅਦ ਵੱਖ-ਵੱਖ ਕਲਾਸਾਂ ਦੀਆਂ ਵਿਦਿਆਰਥਣਾਂ ਨੇ ਗੀਤ, ਕਵਿਤਾਵਾਂ, ਗਿੱਧਾ, ਬੋਲੀਆਂ ਤੇ ਸਮਾਜਿਕ ਬੁਰਾਈਆਂ ਤੇ ਕਰਾ ਦੀ ਸੱਟ ਮਾਰਦੀਆਂ ਸਕਿੱਟਾਂ ਪੇਸ਼ ਕਰਕੇ ਵਾਹ-ਵਾਹ ਖੱਟੀ | ਇਸ ਮੌਕੇ ਪ੍ਰਧਾਨ ਪਰਮਿੰਦਰ ਸਿੰਘ ਨੇ ਕਮੇਟੀ ਦੀ ਹਾਜ਼ਰੀ ਵਿਚ ਵੱਖ-ਵੱਖ ਕੋਰਸਾਂ ਵਿਚ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਪਰਮਵੀਰ ਕੌਰ, ਗੁਰਪ੍ਰੀਤ ਕੌਰ, ਮਾਨਸੀ, ਸ਼ਹਿਨਾਜ਼, ਪ੍ਰਤਿਭਾ, ਤਨੂਰੀਤ ਕੌਰ, ਅਰਸ਼ਪ੍ਰੀਤ ਕੌਰ, ਪ੍ਰੀਆ ਬੱਧਣ, ਆਭਾ, ਸਿਮਰਜੀਤ ਕੌਰ ਜੈਸਮੀਨ ਕੌਰ ਤੋਂ ਇਲਾਵਾ ਬੈਸਟ ਸਟੂਡੈਂਟ ਚੁਣੀਆਂ ਗਈਆਂ ਵਿਦਿਆਰਥਣਾਂ ਜਸਪ੍ਰੀਤ ਕੌਰ ਤੇ ਸ਼ਹਿਨਾਜ਼ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਕਮੇਟੀ ਪੇਂਡੂ ਖੇਤਰ ਵਿਚ ਮਿਆਰੀ ਤੇ ਸਸਤੀ ਵਿਦਿਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਇਸ ਮੌਕੇ ਪ੍ਰਧਾਨ ਪਰਮਿੰਦਰ ਸਿੰਘ, ਸਕੱਤਰ ਬਿਕਰਮਜੀਤ ਸਿੰਘ ਲਾਲੀ, ਹਰਭਜਨ ਸਿੰਘ ਢਿੱਲੋਂ, ਅਵਤਾਰ ਸਿੰਘ ਬੀਰਮਪੁਰ, ਗੁਰਕਮਲ ਸਿੰਘ ਸੋਢੀ, ਸਤਨਾਮ ਸਿੰਘ ਢਿੱਲੋਂ, ਸਰਵਣ ਸਿੰਘ ਕੰਧਾਲ ਜੱਟਾਂ, ਡਾ: ਦਵਿੰਦਰ ਕੌਸ਼ਲ, ਮਨਜੀਤ ਸਿੰਘ ਕੰਧਾਲਾ ਜੱਟਾਂ, ਰਮਨਦੀਪ ਕੌਰ, ਮੈਡਮ ਇੰਦੂ ਹਰਪ੍ਰੀਤ ਕੌਰ, ਨਵੀਤਾ ਸ਼ਰਮਾ, ਮਨਦੀਪ ਕੌਰ, ਮੈਡਮ ਹਰਸ਼ਾ, ਮਨਪ੍ਰੀਤ ਕੌਰ, ਜਸਪ੍ਰੀਤ ਕੌਰ, ਕੋਮਲਪ੍ਰੀਤ ਕੌਰ, ਪ੍ਰਭਜੋਤ ਕੌਰ, ਜਗੀਰ ਕੌਰ, ਮਨਰੀਤ ਕੌਰ, ਅਰੁਣਾ ਸ਼ਰਮਾ, ਹਰਜੀਤ ਕੌਰ, ਹਰਮਨਦੀਪ ਕੌਰ, ਨਵਦੀਪ ਕੌਰ, ਧਨਵੰਤ ਕੌਰ, ਸੁਨੀਤਾ ਚੌਹਾਨ ਤੇ ਹੋਰ ਸਟਾਫ਼ ਮੈਂਬਰ ਮੌਜੂਦ ਸਨ |
ਪਿਛਲੀ ਖ਼ਬਰ ਉਪਕਾਰ ਐਜੂਕੇਸ਼ਨਲ ਐਂਡ ਚੈਰੀਟੇਬਲ ਟਰੱਸਟ ਨੇ ਖ਼ੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਪਾਰਟੀ ਨੂੰ ਹੋਰ ਮਜ਼ਬੂਤ ਕਰਕੇ ਅਕਾਲੀ ਦਲ ਦੀ ਸਰਕਾਰ ਬਣਾਈ ਜਾਵੇਗੀ- ਲਾਲੀ ਬਾਜਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।