ਟਾਂਡਾ ਉੜਮੁੜ, 26 ਮਾਰਚ (ਕੁਲਬੀਰ ਸਿੰਘ ਗੁਰਾਇਆ)- ਹਲਕਾ ਟਾਂਡਾ ਦੇ ਵਿਧਾਇਕ ਜਸਬੀਰ ਸਿੰਘ ਰਾਜਾ ਵਲੋਂ ਪਿੰਡ ਮਾਨਪੁਰ ਦੀਆਂ ਗਲੀਆਂ ਅਤੇ ਨਾਲਿਆਂ ਦੇ ਵਿਕਾਸ ਕਾਰਜਾਂ ਲਈ ਪੰਜ ਲੱਖ ਰੁਪਏ ਦਾ ਚੈਕ ਜਾਰੀ ਕੀਤਾ ਗਿਆ ਹੈ | ਇਸ ਮੌਕੇ ਵਿਧਾਇਕ ਰਾਜਾ ਨੇ ਕਿਹਾ ਕਿ ਪਿੰਡਾਂ ਦਾ ਸਰਵਪੱਖੀ ਵਿਕਾਸ ਸਰਕਾਰ ਦੀ ਪਹਿਲ ਹੈ ਅਤੇ ਕਿਸੇ ਵੀ ਪਿੰਡ ਨੂੰ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਬਿਨਾਂ ਭੇਦਭਾਵ ਹਰ ਪਿੰਡ ਵਿੱਚ ਗਰਾਂਟਾਂ ਵੰਡੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਇਸ ਰਕਮ ਨਾਲ ਪਿੰਡ ਵਿਚ ਗਲੀਆਂ ਦੀ ਮੁਰੰਮਤ ਅਤੇ ਨਾਲਿਆਂ ਦੀ ਸਫ਼ਾਈ ਤੇ ਨਿਰਮਾਣ ਦੇ ਕੰਮ ਤੇਜ਼ੀ ਨਾਲ ਸ਼ੁਰੂ ਕੀਤੇ ਜਾਣਗੇ, ਜਿਸ ਨਾਲ ਵਾਸੀਆਂ ਨੂੰ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ | ਪਿੰਡ ਵਾਸੀਆਂ ਨੇ ਇਸ ਉਪਰਾਲੇ ਲਈ ਵਿਧਾਇਕ ਰਾਜਾ ਦਾ ਧੰਨਵਾਦ ਕੀਤਾ ਅਤੇ ਆਸ ਜਤਾਈ ਕਿ ਹੋਰ ਵਿਕਾਸ ਕਾਰਜ ਵੀ ਜਲਦੀ ਕਰਵਾਏ ਜਾਣਗੇ | ਇਸ ਮੌਕੇ ਕੇਸ਼ਵ ਸਿੰਘ, ਮਨਜੀਤ ਸਿੰਘ ਮਾਨਪੁਰ, ਕਰਨੈਲ ਸਿੰਘ, ਜਗਜੀਤ ਸਿੰਘ, ਬਲਵਿੰਦਰ ਸਿੰਘ, ਸੋਹਨ ਸਿੰਘ, ਬਲਜੀਤ ਸਿੰਘ, ਹਰਬੰਸ ਸਿੰਘ, ਗੁਰਦੀਪ ਹੈਪੀ ਆਦਿ ਮੌਜੂਦ ਸਨ |