14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਸੰਤ ਨਿਰੰਜਨ ਦਾਸ ਵਲੋਂ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਧੁੱਗਾ ਦਾ ਸਨਮਾਨ <br/>

ਅਜੀਤ ਡੈਸਕ 27-03-2026
ਦਸੂਹਾ, 26 ਮਾਰਚ (ਭੁੱਲਰ)-ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਪੰਜਾਬ ਜਥੇਦਾਰ ਦੇਸ ਰਾਜ ਸਿੰਘ ਧੁੱਗਾ ਦਾ ਸੰਤ ਨਿਰੰਜਨ ਦਾਸ ਡੇਰਾ ਸੱਚਖੰਡ ਬੱਲਾ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵਲੋਂ ਜਥੇਦਾਰ ਦੇਸਰਾਜ ਸਿੰਘ ਧੁੱਗਾ ਨੂੰ ਸਿਰੋਪਾਉ ਭੇਟ ਕੀਤਾ ਗਿਆ ਅਤੇ ਅਸ਼ੀਰਵਾਦ ਦਿੱਤਾ ਗਿਆ | ਇਸ ਮੌਕੇ ਜਥੇਦਾਰ ਦੇਸ਼ ਰਾਜ ਸਿੰਘ ਧੁੱਗਾ ਨੇ ਕਿਹਾ ਕਿ ਸੰਤ ਨਿਰੰਜਨ ਦਾਸ ਵਲੋਂ ਬਹੁਤ ਵੱਡੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਕਿਹਾ ਕਿ ਸੰਤ ਨਿਰੰਜਨ ਦਾਸ ਤੇ ਉਨ੍ਹਾਂ ਨੂੰ ਹਮੇਸ਼ਾ ਮਾਣ ਰਹੇਗਾ | ਉਨ੍ਹਾਂ ਨੇ ਹੋਰ ਕਿਹਾ ਕਿ ਸੰਤ ਨਿਰੰਜਨ ਦਾਸ ਵਲੋਂ ਧਾਰਮਿਕ ਮਾਮਲਿਆਂ ਵਿਚ ਸੁਚੱਜੀ ਅਗਵਾਈ ਅਤੇ ਵਡਮੁੱਲੀਆਂ ਸੇਵਾਵਾਂ ਨੂੰ ਦੇਖਦਿਆਂ ਭਾਰਤ ਸਰਕਾਰ ਵੱਲੋਂ ਵੀ ਪਿਛਲੇ ਦਿਨੀਂ ਪਦਮ ਸ੍ਰੀ ਅਵਾਰਡ ਨਾਲ ਨਿਵਾਜਿਆ ਜਾ ਚੁੱਕਾ ਹੈ | ਇਸ ਮੌਕੇ ਹੋਰ ਵੀ ਸ਼ਖ਼ਸੀਅਤਾਂ ਉਨ੍ਹਾਂ ਨਾਲ ਹਾਜ਼ਰ ਸਨ |

ਪਿਛਲੀ ਖ਼ਬਰ ਚੱਬੇਵਾਲ 'ਚ 1 ਪੈਟਰੋਲ ਪੰਪ ਬੰਦ ਤੇ ਦੂਸਰੇ 'ਤੇ ਭਾਰੀ ਭੀੜ ਅਗਲੀ ਖ਼ਬਰ ਨਵ ਭਾਰਤ ਸਾਖ਼ਰਤਾ ਮਿਸ਼ਨ ਉਲਾਸ ਪ੍ਰੋਗਰਾਮ ਤਹਿਤ ਜ਼ਿਲੇ੍ਹ ਵਿਚ 3358 ਨਵ ਸਾਖ਼ਰਾਂ ਨੇ ਪ੍ਰੀਖਿਆ ਦਿੱਤੀ - ਡਾਕਟਰ ਸ਼ਿਖਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।